ਪੰਜਾਬ ‘ਚ ਰੇਲਵੇ ਦੀ ਵੱਡੀ ਲਾਪਰਵਾਹੀ: ਜਲੰਧਰ ਦੇ ਸੁੱਚੀਪਿੰਡ ਨਹੀਂ ਰੁਕੀ ਮਾਲ ਗੱਡੀ; ਵੱਡਾ ਹਾਦਸਾ ਟਲਿਆ
ਮਾਲ ਗੱਡੀ 47 ਤੇਲ ਕੈਂਟਰ ਲੈ ਕੇ ਗਾਂਧੀਧਾਮ ਤੋਂ ਰਵਾਨਾ ਹੋਈ ਸੀ। ਜਿਸ ਨੇ ਅੱਜ ਜਲੰਧਰ ਦੇ ਸੁੱਚੀਪਿੰਡ ਰੇਲਵੇ ਹੌਲਟ ਤੋਂ ਇੰਡੀਅਨ ਆਇਲ ਵਿੱਚ ਦਾਖਲ ਹੋਣਾ ਸੀ। ਲੁਧਿਆਣਾ ਵਿੱਚ ਮਾਲ ਗੱਡੀ ਦਾ ਡਰਾਈਵਰ ਬਲਿਆ ਸੀ। ਜਿਸ ਨੂੰ ਰੇਲ ਗੱਡੀ ਦਾ ਵੱਖਰਾ ਰੁਟ ਦਿੱਤਾ ਗਿਆ। ਜਿਸ ਤੋਂ ਬਾਅਦ ਜਦੋਂ ਮਾਲ ਗੱਡੀ ਲੁਧਿਆਣਾ ਤੋਂ ਰਵਾਨਾ ਹੋਈ ਤਾਂ ਡਰਾਈਵਰ ਨੂੰ ਸਟੇਸ਼ਨ ਦੀ ਕੋਡ ਲਿਸਟ ਵੀ ਦੇ ਦਿੱਤੀ ਗਈ।
ਪੰਜਾਬ ਵਿੱਚ ਇੱਕ ਵਾਰ ਫਿਰ ਰੇਲਵੇ ਦੀ ਲਾਪਰਵਾਹੀ ਸਾਹਮਣੇ ਆਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜਲੰਧਰ ਦੇ ਸੁੱਚੀਪਿੰਡ ਸਥਿਤ ਇੰਡੀਅਨ ਆਇਲ ਸਟੇਸ਼ਨ ‘ਤੇ ਆ ਰਹੀ ਮਾਲ ਗੱਡੀ ਉਥੇ ਰੁਕਣ ਦੀ ਬਜਾਏ ਸਿੱਧੀ ਪਠਾਨਕੋਟ ਜੰਮੂ ਰੂਟ ‘ਤੇ ਚਲੀ ਗਈ। ਜਦੋਂ ਉਕਤ ਰੂਟ ‘ਤੇ ਬਿਨਾਂ ਕਿਸੇ ਸੂਚਨਾ ਦੇ ਇੱਕ ਮਾਲ ਗੱਡੀ ਨੂੰ ਦੇਖਿਆ ਗਿਆ ਤਾਂ ਅਧਿਕਾਰੀ ਹੈਰਾਨ ਰਹਿ ਗਏ। ਜੇਕਰ ਮਾਲ ਗੱਡੀ ਸਮੇਂ ਸਿਰ ਨਾ ਰੁਕਦੀ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ।
ਮਾਲ ਗੱਡੀ ਨੂੰ ਹੁਸ਼ਿਆਰਪੁਰ ਦੇ ਮੁਕੇਰੀਆਂ ਰੇਲਵੇ ਸਟੇਸ਼ਨ ਨੇੜੇ ਰੋਕਿਆ ਗਿਆ ਅਤੇ ਉਥੋਂ ਪੈਟਰੋਲ ਟੈਂਕਰਾਂ ਨੂੰ ਦੁਬਾਰਾ ਜਲੰਧਰ ਲਈ ਰਵਾਨਾ ਕੀਤਾ ਗਿਆ। ਪੂਰੀ ਮਾਲ ਗੱਡੀ ਦੇ ਨਾਲ ਪੈਟਰੋਲ ਟੈਂਕਰ ਲੱਗੇ ਹੋਏ ਸਨ। ਦੱਸ ਦਈਏ ਕਿ ਫ਼ਿਰੋਜ਼ਪੁਰ ਡਿਵੀਜ਼ਨ ਇਸ ਘਟਨਾ ਨੂੰ ਵੱਡੀ ਘਟਨਾ ਮੰਨ ਰਹੀ ਹੈ ਕਿਉਂਕਿ ਇਸ ਨਾਲ ਬਹੁਤ ਵੱਡਾ ਨੁਕਸਾਨ ਹੋ ਸਕਦਾ ਸੀ।
ਲੁਧਿਆਣਾ ‘ਚ ਬਦਲਿਆ ਮਾਲ ਗੱਡੀ ਦਾ ਡਰਾਈਵਰ
ਮਿਲੀ ਜਾਣਕਾਰੀ ਮੁਤਾਬਕ ਮਾਲ ਗੱਡੀ 47 ਤੇਲ ਕੈਂਟਰ ਲੈ ਕੇ ਗਾਂਧੀਧਾਮ ਤੋਂ ਰਵਾਨਾ ਹੋਈ ਸੀ। ਜਿਸ ਨੇ ਅੱਜ ਜਲੰਧਰ ਦੇ ਸੁੱਚੀਪਿੰਡ ਰੇਲਵੇ ਹੌਲਟ ਤੋਂ ਇੰਡੀਅਨ ਆਇਲ ਵਿੱਚ ਦਾਖਲ ਹੋਣਾ ਸੀ। ਲੁਧਿਆਣਾ ਵਿੱਚ ਮਾਲ ਗੱਡੀ ਦਾ ਡਰਾਈਵਰ ਬਲਿਆ ਸੀ। ਜਿਸ ਨੂੰ ਰੇਲ ਗੱਡੀ ਦਾ ਵੱਖਰਾ ਰੁਟ ਦਿੱਤਾ ਗਿਆ। ਜਿਸ ਤੋਂ ਬਾਅਦ ਜਦੋਂ ਮਾਲ ਗੱਡੀ ਲੁਧਿਆਣਾ ਤੋਂ ਰਵਾਨਾ ਹੋਈ ਤਾਂ ਡਰਾਈਵਰ ਨੂੰ ਸਟੇਸ਼ਨ ਦੀ ਕੋਡ ਲਿਸਟ ਵੀ ਦੇ ਦਿੱਤੀ ਗਈ। ਪਰ ਉਸ ਨੂੰ ਇਹ ਨਹੀਂ ਸੀ ਪਤਾ ਕਿ ਮਾਲ ਗੱਡੀ ਜਲੰਧਰ ਸੁੱਚੀ ਪਿੰਡ ਇੰਡੀਅਨ ਆਇਲ ਵਿਖੇ ਰੁਕਣੀ ਹੈ। ਜਿਸ ਕਾਰਨ ਉਹ ਮਾਲ ਗੱਡੀ ਲੈ ਕੇ ਪਠਾਨਕੋਟ ਜੰਮੂ ਰੂਟ ‘ਤੇ ਚਲਾ ਗਿਆ। ਡਰਾਈਵਰ ਨੂੰ ਮੁਕੇਰੀਆਂ ਜਾਣ ਤੋਂ ਬਾਅਦ ਪਤਾ ਲੱਗਾ।
ਪੰਜਾਬ ਵਿੱਚ ਰੇਲਵੇ ਦੀ ਲਾਪਰਵਾਹੀ ਸਾਹਮਣੇ ਆਈ। ਸੂਚੀ ਪਿੰਡ ਸਥਿਤ ਇੰਡੀਅਨ ਆਇਲ ਸਟੇਸ਼ਨ ਵਿਖੇ ਰੋਕਣੀ ਸੀ ਮਾਲ ਗੱਡੀ। ਟ੍ਰੇਨ ਦੇ ਡਰਾਈਵਰ ਨੇ ਨਹੀਂ ਰੋਕੀ ਮਾਲ ਗੱਡੀ।#IndianRailways #Punjab pic.twitter.com/2zA7O2rbsr
— TV9 Punjab-Himachal Pradesh-J&K (@TV9Punjab) March 23, 2024
ਇਹ ਵੀ ਪੜ੍ਹੋ
ਹਵਾਈ ਜਹਾਜ ਦਾ ਤੇਲ ਲੈ ਕੇ ਆਏ ਟੈਂਕਰ
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ ਇੱਕ ਮਾਲ ਗੱਡੀ ਬਿਨਾਂ ਡਰਾਈਵਰ ਦੇ ਚੱਲਦੀ ਦੇਖੀ ਗਈ ਸੀ। ਜਿਸ ਨੂੰ ਕਿਸੇ ਤਰ੍ਹਾਂ ਹੁਸ਼ਿਆਰਪੁਰ ਵਿਖੇ ਰੋਕਿਆ ਗਿਆ। ਉਹ ਗੱਡੀ ਬਿਨਾਂ ਡਰਾਈਵਰ ਤੋਂ ਜੰਮੂ ਕਸ਼ਮੀਰ ਦੇ ਕਠੂਆ ਤੋਂ ਪੰਜਾਬ ਪਹੁੰਚੀ ਸੀ। ਇਸ ਸਬੰਧੀ ਫ਼ਿਰੋਜ਼ਪੁਰ ਡਵੀਜ਼ਨ ਦੇ ਡੀਆਰਐਮ ਨੇ ਕਰੀਬ 6 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਸੀ। ਪਿਛਲੇ 40 ਦਿਨਾਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਫਿਰ ਇਹ ਲਾਪਰਵਾਹੀ ਸਾਹਮਣੇ ਆਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਮਾਲ ਗੱਡੀ ਵਿੱਚ ਹਵਾਈ ਜਹਾਜ਼ ਦਾ ਤੇਲ ਸੀ।
ਇਹ ਵੀ ਪੜ੍ਹੋ: ਬਿਨਾਂ ਡਰਾਈਵਰ ਦੇ ਕਠੂਆਂ ਤੋਂ ਦਸੂਹਾ ਪਹੁੰਚੀ ਮਾਲਗੱਡੀ ਦੇ ਮਾਮਲੇ ਚ 6 ਸਸਪੈਂਡ, ਜਾਂਚ ਜਾਰੀ