AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੱਦਾਰਾਂ ਲਈ ਪਾਰਟੀ ‘ਚ ਕੋਈ ਥਾਂ ਨਹੀਂ… ਰੂਪ ਕੌਰ ਸੰਧੂ ਮਾਮਲੇ ‘ਤੇ ਆਗੂ ਜਗਰੂਪ ਦਾ ਸਖ਼ਤ ਰੁਖ਼

ਜਗਰੂਪ ਕੌਰ ਸੰਧੂ ਨੇ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਹੋਵੇ, ਚਾਹੇ ਕਾਂਗਰਸ, ਆਮ ਆਦਮੀ ਪਾਰਟੀ ਜਾਂ ਸ਼੍ਰੋਮਣੀ ਅਕਾਲੀ ਦਲ, ਪਾਰਟੀ ਹਰ ਵਰਕਰ ਲਈ ਮਾਂ ਦੇ ਸਮਾਨ ਹੁੰਦੀ ਹੈ। ਇਸ ਲਈ ਹਰ ਆਗੂ ਤੇ ਵਰਕਰ ਨੂੰ ਪਾਰਟੀ ਦੀ ਮਰਿਆਦਾ ਤੇ ਸਨਮਾਨ ਦੇ ਦਾਇਰੇ 'ਚ ਰਹਿ ਕੇ ਕੰਮ ਕਰਨਾ ਚਾਹੀਦਾ ਹੈ।

ਗੱਦਾਰਾਂ ਲਈ ਪਾਰਟੀ 'ਚ ਕੋਈ ਥਾਂ ਨਹੀਂ... ਰੂਪ ਕੌਰ ਸੰਧੂ ਮਾਮਲੇ 'ਤੇ ਆਗੂ ਜਗਰੂਪ ਦਾ ਸਖ਼ਤ ਰੁਖ਼
lalit-sharma
| Updated On: 30 Sep 2026 08:48 AM IST
Share

ਸ਼੍ਰੋਮਣੀ ਅਕਾਲੀ ਦਲ ਦੇ ਅੰਦਰ ਚੱਲ ਰਹੇ ਹਾਲੀਆ ਘਟਨਾਕ੍ਰਮ ਤੇ ਬਿਆਨਬਾਜ਼ੀ ਨੂੰ ਲੈ ਕੇ ਪਾਰਟੀ ਦੀ ਮਹਿਲਾ ਆਗੂ ਜਗਰੂਪ ਕੌਰ ਸੰਧੂ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਉਨ੍ਹਾਂ ਨੇ ਪਾਰਟੀ ਦੇ ਅੰਦਰੂਨੀ ਅਨੁਸ਼ਾਸਨ, ਲੀਡਰਸ਼ਿਪ ਪ੍ਰਤੀ ਵਫ਼ਾਦਾਰੀ ਤੇ ਪਾਰਟੀ ਦੀ ਮਰਿਆਦਾ ਦਾ ਮੁੱਦਾ ਉਠਾਉਂਦਿਆਂ ਬੀਬੀ ਰੂਪ ਕੌਰ ਸੰਧੂ ਸਮੇਤ ਹੋਰ ਵਿਰੋਧੀਆਂ ਦੇ ਰਵੱਈਏ ‘ਤੇ ਖੁੱਲ੍ਹ ਕੇ ਆਪਣੀ ਗੱਲ ਰੱਖੀ।

ਜਗਰੂਪ ਕੌਰ ਸੰਧੂ ਨੇ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਹੋਵੇ, ਚਾਹੇ ਕਾਂਗਰਸ, ਆਮ ਆਦਮੀ ਪਾਰਟੀ ਜਾਂ ਸ਼੍ਰੋਮਣੀ ਅਕਾਲੀ ਦਲ, ਪਾਰਟੀ ਹਰ ਵਰਕਰ ਲਈ ਮਾਂ ਦੇ ਸਮਾਨ ਹੁੰਦੀ ਹੈ। ਇਸ ਲਈ ਹਰ ਆਗੂ ਤੇ ਵਰਕਰ ਨੂੰ ਪਾਰਟੀ ਦੀ ਮਰਿਆਦਾ ਤੇ ਸਨਮਾਨ ਦੇ ਦਾਇਰੇ ‘ਚ ਰਹਿ ਕੇ ਕੰਮ ਕਰਨਾ ਚਾਹੀਦਾ ਹੈ।

ਜਲਦਬਾਜ਼ੀ ‘ਚ ਲਏ ਫੈਸਲਿਆਂ ‘ਤੇ ਚੁੱਕੇ ਸਵਾਲ

ਮਹਿਲਾ ਆਗੂ ਨੇ ਬੀਬੀ ਰੂਪ ਕੌਰ ਸੰਧੂ ਵੱਲੋਂ ਹਾਲ ਹੀ ‘ਚ ਕੀਤੇ ਗਏ ਕਦਮਾਂ ਤੇ ਧਰਨੇ-ਪ੍ਰਦਰਸ਼ਨਾਂ ‘ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਜਿਸ ਮਾਮਲੇ ਨੂੰ ਲੈ ਕੇ ਉਹ ਅੱਗੇ ਆਏ ਹਨ, ਉਸ ‘ਚ ਉਨ੍ਹਾਂ ਨੂੰ ਸਬਰ ਤੋਂ ਕੰਮ ਲੈਣਾ ਚਾਹੀਦਾ ਸੀ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਇਸ ਪੂਰੇ ਮਾਮਲੇ ਦੀ ਜਾਂਚ ਲਈ ਪਹਿਲਾਂ ਹੀ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾ ਚੁੱਕਾ ਹੈ। ਇਸ ਲਈ ਕਮੇਟੀ ਦੀ ਰਿਪੋਰਟ ਤੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਫੈਸਲੇ ਦਾ ਇੰਤਜ਼ਾਰ ਕਰਨਾ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਪੂਰੀ ਸੱਚਾਈ ਸਾਹਮਣੇ ਆਉਣ ਜਾਂ ਪ੍ਰਕਿਰਿਆ ਪੂਰੀ ਹੋਣ ਤੋਂ ਪਹਿਲਾਂ ਜਲਦਬਾਜ਼ੀ ‘ਚ ਲਏ ਗਏ ਫੈਸਲੇ ਪਾਰਟੀ ਨੂੰ ਨੁਕਸਾਨ ਪਹੁੰਚਾਉਂਦੇ ਹਨ।

ਪਾਰਟੀ ਲੀਡਰਸ਼ਿਪ ਦੀ ਉਦਾਰਤਾ ਤੇ ਵਫ਼ਾਦਾਰੀ ਦੀ ਅਪੀਲ

ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਵੱਡੇ ਦਿਲ ਵਾਲੀ ਹੈ ਤੇ ਹਮੇਸ਼ਾ ਹਰ ਵਰਕਰ ਦੀ ਸਮੱਸਿਆ ਸੁਣਨ ਲਈ ਤਿਆਰ ਰਹਿੰਦੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਰਕਰ ਜਾਂ ਆਗੂ ਨੂੰ ਕੋਈ ਸ਼ਿਕਾਇਤ ਜਾਂ ਆਪਣੀ ਗੱਲ ਰੱਖਣੀ ਸੀ ਤਾਂ ਉਸ ਨੂੰ ਸਿੱਧੇ ਤੌਰ ‘ਤੇ ਪਾਰਟੀ ਪ੍ਰਧਾਨ ਨਾਲ ਮੁਲਾਕਾਤ ਕਰਕੇ ਆਪਣੀ ਗੱਲ ਰੱਖਣੀ ਚਾਹੀਦੀ ਸੀ, ਨਾ ਕਿ ਸੜਕਾਂ ‘ਤੇ ਬੈਠ ਕੇ ਪਾਰਟੀ ਦੀ ਛਵੀ ਨੂੰ ਨੁਕਸਾਨ ਪਹੁੰਚਾਉਣਾ ਚਾਹੀਦਾ ਸੀ।

ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਰੁਖ਼

ਜਗਰੂਪ ਕੌਰ ਸੰਧੂ ਨੇ ਕਿਹਾ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ, ਜਿਸ ‘ਚ ਡਾ. ਸੁੱਖੀ ਉਮੀਦਵਾਰ ਸਨ, ਦੇ ਸਮੇਂ ਤੋਂ ਹੀ ਉਹ ਪਾਰਟੀ ਹਾਈਕਮਾਂਡ ਨੂੰ ਸਬੂਤਾਂ ਸਮੇਤ ਜਾਣੂ ਕਰਵਾਉਂਦੇ ਆ ਰਹੇ ਹਨ ਕਿ ਕੁਝ ਲੋਕ ਪਾਰਟੀ ਦੇ ਅੰਦਰ ਰਹਿ ਕੇ ਹੀ ਪਾਰਟੀ ਨੂੰ ਕਮਜ਼ੋਰ ਕਰਨ ਦਾ ਕੰਮ ਕਰ ਰਹੇ ਹਨ।

ਉਨ੍ਹਾਂ ਇਲਜ਼ਾਮ ਲਗਾਇਆ ਕਿ ਨਕਲੀ ਸੋਸ਼ਲ ਮੀਡੀਆ ਆਈਡੀਜ਼ ਬਣਾਕੇ ਪਾਰਟੀ, ਲੀਡਰਸ਼ਿਪ ਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਖ਼ਿਲਾਫ਼ ਅਪਸ਼ਬਦ ਬੋਲੇ ਜਾਂਦੇ ਹਨ ਤੇ ਪਾਰਟੀ ਦੇ ਪੰਨਿਆਂ ‘ਤੇ ਵੀ ਅਭਦਰ ਭਾਸ਼ਾ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਬੇਹੱਦ ਨਿੰਦਣਯੋਗ ਹੈ।

ਉਨ੍ਹਾਂ ਕਿਹਾ ਕਿ ਇੱਕ ਮਹਿਲਾ ਲਈ ਮਾਣ-ਸਨਮਾਨ ਤੇ ਭਾਸ਼ਾ ਦੀ ਮਰਿਆਦਾ ਸਭ ਤੋਂ ਮਹੱਤਵਪੂਰਨ ਹੁੰਦੀ ਹੈ। ਕਿਸੇ ਵੀ ਮਹਿਲਾ ਆਗੂ ਖ਼ਿਲਾਫ਼ ਅਪਮਾਨਜਨਕ ਜਾਂ ਅਭਦਰ ਟਿੱਪਣੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

‘ਗੱਦਾਰਾਂ’ ਲਈ ਪਾਰਟੀ ‘ਚ ਕੋਈ ਥਾਂ ਨਹੀਂ

ਮਹਿਲਾ ਆਗੂ ਨੇ ਦੋ-ਟੁੱਕ ਕਿਹਾ ਕਿ ਪਾਰਟੀ ‘ਚ ਰਹਿ ਕੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲਿਆਂ ਨੂੰ ਬਾਹਰ ਦਾ ਰਸਤਾ ਦਿਖਾਉਣਾ ਹੀ ਸਹੀ ਫੈਸਲਾ ਹੈ। ਉਨ੍ਹਾਂ ਵਰਕਰਾਂ ਤੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਦੇ ਬਹਿਕਾਵੇ ‘ਚ ਨਾ ਆਉਣ ਅਤੇ ਸਮਾਜ ਤੇ ਪੰਥ ਦੀ ਮਰਿਆਦਾ ਦਾ ਧਿਆਨ ਰੱਖਣ।

ਉਨ੍ਹਾਂ ਕਿਹਾ ਕਿ ਅਨੁਸ਼ਾਸਨ ਤੋੜਨ ਵਾਲਿਆਂ ਖ਼ਿਲਾਫ਼ ਪਾਰਟੀ ਪ੍ਰਧਾਨ ਵੱਲੋਂ ਲਏ ਜਾ ਰਹੇ ਸਖ਼ਤ ਫੈਸਲੇ ਪਾਰਟੀ ਦੀ ਮਜ਼ਬੂਤੀ ਤੇ ਏਕਤਾ ਲਈ ਬੇਹੱਦ ਜ਼ਰੂਰੀ ਹਨ।

Follow Us
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ...
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ...
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ......
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ...
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...