ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Delhi Transfer-Posting: CM ਮਾਨ ਨੇ ਕੇਂਦਰ ਦੇ ਆਰਡੀਨੈਂਸ ਨੂੰ ਲੈ ਕੇ ਸਾਧਿਆ ਨਿਸ਼ਾਨਾ, ਪੜ੍ਹੋ ਮੁੱਖ ਮੰਤਰੀ ਮਾਨ ਨੇ ਕਿ ਕਿਹਾ

ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਦੇ ਆਰਡੀਨੈਂਸ ਨੂੰ ਸੁਪਰੀਮ ਕੋਰਟ ਦਾ ਅਪਮਾਨ ਕਰਾਰ ਦਿੱਤਾ ਹੈ। ਇਸ ਆਰਡੀਨੈਂਸ ਰਾਹੀਂ ਅੰਤਿਮ ਫੈਸਲਾ ਲੈਣ ਦਾ ਅਧਿਕਾਰ ਦਿੱਲੀ ਦੇ ਉਪ ਰਾਜਪਾਲ ਨੂੰ ਦਿੱਤਾ ਗਿਆ ਹੈ।

Delhi Transfer-Posting: CM ਮਾਨ ਨੇ ਕੇਂਦਰ ਦੇ ਆਰਡੀਨੈਂਸ ਨੂੰ ਲੈ ਕੇ ਸਾਧਿਆ ਨਿਸ਼ਾਨਾ, ਪੜ੍ਹੋ ਮੁੱਖ ਮੰਤਰੀ ਮਾਨ ਨੇ ਕਿ ਕਿਹਾ
Follow Us
tv9-punjabi
| Published: 20 May 2023 15:20 PM

Delhi Transfer-Posting: ਦਿੱਲੀ ਲਈ ਕੇਂਦਰ ਸਰਕਾਰ ਦੇ ਆਰਡੀਨੈਂਸ ਖ਼ਿਲਾਫ਼ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਖੁੱਲ੍ਹ ਕੇ ਆਵਾਜ਼ ਉਠਾ ਰਹੀ ਹੈ। ‘ਆਪ’ ਸਰਕਾਰ ਨੇ ਇਸ ਨੂੰ ਸੁਪਰੀਮ ਕੋਰਟ ਦਾ ਅਪਮਾਨ ਕਰਾਰ ਦਿੱਤਾ ਹੈ। ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ ਅਤੇ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਭਾਜਪਾ ਨੂੰ ਲੋਕਤੰਤਰ ਦਾ ਕਾਤਲ ਕਰਾਰ ਦਿੰਦਿਆਂ ਕਿਹਾ ਕਿ ਪੂਰੀ ਭਾਜਪਾ ਨੂੰ ਫਾਂਸੀ ‘ਤੇ ਲਟਕਾਇਆ ਜਾ ਸਕਦਾ ਸੀ।

ਉਨ੍ਹਾਂ ਨੇ ਟਵੀਟ ਕਰਕੇ ਭਾਜਪਾ ‘ਤੇ ਜ਼ੋਰਦਾਰ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਰਤੀ ਸੰਵਿਧਾਨ ਵਿੱਚ ਲੋਕਤੰਤਰ ਦੇ ਕਾਤਲਾਂ ਲਈ ਸਜ਼ਾ ਦੀ ਵਿਵਸਥਾ ਹੁੰਦੀ ਤਾਂ ਪੂਰੀ ਭਾਜਪਾ ਨੂੰ ਫਾਂਸੀ ‘ਤੇ ਲਟਕਾਇਆ ਜਾ ਸਕਦਾ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਨੂੰ ਸਿਰਫ਼ 30-31 ਗਵਰਨਰ ਅਤੇ ਇੱਕ ਪ੍ਰਧਾਨ ਮੰਤਰੀ ਹੀ ਚਲਾਉਣਾ ਚਾਹੀਦਾ ਹੈ। ਕਰੋੜਾਂ ਅਰਬਾਂ ਲੋਕਾਂ ਦੀਆਂ ਵੋਟਾਂ ਪਾਉਣ ਦਾ ਕੀ ਫਾਇਦਾ?

ਕੀ ਹੈ ਪੂਰਾ ਮਾਮਲਾ?

ਸਭ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਦੇ ਹੱਕ ਵਿੱਚ ਫੈਸਲਾ ਦਿੰਦਿਆਂ ਜ਼ਮੀਨ ਅਤੇ ਪੁਲਿਸ ਨੂੰ ਛੱਡ ਕੇ ਹਰ ਚੀਜ਼ ਤੇ ਦਿੱਲੀ ਸਰਕਾਰ ਦਾ ਹੱਕ ਜਤਾਇਆ। ਯਾਨੀ ਦਿੱਲੀ ਸਰਕਾਰ ਨੂੰ ਤਬਾਦਲੇ ਅਤੇ ਤਾਇਨਾਤੀ ਦੇ ਮਾਮਲਿਆਂ ਸਮੇਤ ਸੇਵਾ ਮਾਮਲਿਆਂ ਦੀ ਸ਼ਕਤੀ ਦਿੱਤੀ ਗਈ ਸੀ। ਪਰ ਇਸ ਤੋਂ ਬਾਅਦ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੇ ਆਰਡੀਨੈਂਸ (Ordinance) ਜਾਰੀ ਕਰ ਦਿੱਤਾ। ਇਸ ਰਾਹੀਂ ਦਿੱਲੀ ਦੇ ਲੈਫਟੀਨੈਂਟ ਗਵਰਨਰ ਦੀ ਸ਼ਕਤੀ ਮੁੜ ਸਥਾਪਿਤ ਕੀਤੀ ਗਈ।

ਇਸ ਆਰਡੀਨੈਂਸ ਵਿੱਚ ਨੈਸ਼ਨਲ ਕੈਪੀਟਲ ਸਰਵਿਸਿਜ਼ ਅਥਾਰਟੀ ਦੇ ਗਠਨ ਦੀ ਗੱਲ ਕੀਤੀ ਗਈ ਹੈ। ਇਸ ਵਿੱਚ ਦਿੱਲੀ ਦੇ ਸੀਐਮ, ਪ੍ਰਮੁੱਖ ਗ੍ਰਹਿ ਸਕੱਤਰ ਅਤੇ ਚੀਫ਼ ਸ਼ਾਮਲ ਹੋਣਗੇ। ਦਿੱਲੀ ਦੇ ਮੁੱਖ ਮੰਤਰੀ ਇਸ ਦੀ ਪ੍ਰਧਾਨਗੀ ਕਰਨਗੇ। ਇਹ ਅਥਾਰਟੀ ਜੋ ਵੀ ਫੈਸਲਾ ਲਵੇਗੀ, ਉਸ ਨੂੰ LG ਨੂੰ ਭੇਜਿਆ ਜਾਵੇਗਾ। ਜੇਕਰ LG ਨੂੰ ਇਸ ਵਿੱਚ ਕੋਈ ਸਮੱਸਿਆ ਆਉਂਦੀ ਹੈ, ਤਾਂ ਉਹ ਇੱਕ ਨੋਟ ਲਗਾ ਕੇ ਇਸ ਨੂੰ ਵਾਪਸ ਕਰ ਸਕਦੇ ਹਨ। ਇਸ ਦੇ ਨਾਲ ਹੀ ਅੰਤਿਮ ਫੈਸਲਾ ਲੈਣ ਦਾ ਅਧਿਕਾਰ LG ਕੋਲ ਹੋਵੇਗਾ।

‘ਆਪ’ ਦੇ ਹੋਰ ਆਗੂਆਂ ਨੇ ਕੀ ਕਿਹਾ?

ਇਸ ਆਰਡੀਨੈਂਸ ਨੂੰ ਲੈ ਕੇ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਆਤਿਸ਼ੀ ਨੇ ਕਿਹਾ ਸੀ ਕਿ ਕੇਂਦਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਤੋਂ ਡਰਦਾ ਹੈ। ਦੂਜੇ ਪਾਸੇ ਆਪ ਦੇ ਸੰਸਦ ਮੈਂਬਰ ਸਜੇ ਸਿੰਘ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਸਿਰਫ਼ ਤਾਨਾਸ਼ਾਹੀ ਹੀ ਜਾਣਦੀ ਹੈ। ਉਹ ਨਾ ਤਾਂ ਲੋਕਤੰਤਰ ਦਾ ਜਸ਼ਨ ਮਨਾਉਂਦੀ ਹੈ, ਨਾ ਸੰਵਿਧਾਨ ਅਤੇ ਨਾ ਹੀ ਸੁਪਰੀਮ ਕੋਰਟ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?
ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?...
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ...
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ...
ਮੁਜ਼ੱਫਰਨਗਰ ਤੋਂ ਕੰਵੜ ਲੈ ਕੇ ਦਿੱਲੀ ਜਾ ਰਿਹਾ ਹੈ 'ਰਾਵਣ', ਇਸ ਭੇਸ ਬਦਲਣ ਦਾ ਕਾਰਨ ਜਾਣ ਕੇ ਹੋ ਜਾਓਗੇ ਹੈਰਾਨ
ਮੁਜ਼ੱਫਰਨਗਰ ਤੋਂ ਕੰਵੜ ਲੈ ਕੇ ਦਿੱਲੀ ਜਾ ਰਿਹਾ ਹੈ 'ਰਾਵਣ', ਇਸ ਭੇਸ ਬਦਲਣ ਦਾ ਕਾਰਨ ਜਾਣ ਕੇ ਹੋ ਜਾਓਗੇ ਹੈਰਾਨ...
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ...
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ...
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ...
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!...
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?...