ਟਰਾਂਸਪੋਰਟ ਮੰਤਰੀ ਨੇ ਪਟਿਆਲਾ ਆਰ.ਟੀ.ਏ. ਦਫ਼ਤਰ ‘ਚ ਮਾਰਿਆ ਛਾਪਾ
ਲਾਲਜੀਤ ਸਿੰਘ ਭੁੱਲਰ ਨੇ ਆਰ.ਟੀ.ਏ. ਅਤੇ ਡਰਾਇਵਿੰਗ ਟਰੈਕ ਦੇ ਦਫ਼ਤਰੀ ਅਮਲੇ ਤੋਂ ਉਨ੍ਹਾਂ ਵੱਲੋਂ ਕੀਤੇ ਜਾਂਦੇ ਕੰਮ, ਜਿਵੇਂ ਨਵੀਆਂ ਆਰ.ਸੀਜ਼, ਟਰੱਕਾਂ ਦੇ ਪਰਮਿਟ, ਰਿਨਿਊਲ ਤੇ ਡਰਾਇਵਿੰਗ ਲਾਇਸੈਂਸ ਆਦਿ ਦੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਟਰਾਂਸਪੋਰਟ ਮੰਤਰੀ ਦੀ ਆਰ.ਟੀ.ਏ. ਕਰਮਚਾਰੀਆਂ ਨੂੰ ਹਦਾਇਤ
ਟਰਾਂਸਪੋਰਟ ਮੰਤਰੀ ਨੇ ਡਰਾਇਵਿੰਗ ਟਰੈਕ ਅਤੇ ਆਰ.ਟੀ.ਏ. ਦਫ਼ਤਰ ਵਿਖੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨ ਦੇ ਸਖ਼ਤ ਸੁਨੇਹੇ ਤੋਂ ਜਾਣੂ ਕਰਵਾਉਂਦਿਆਂ ਆਦੇਸ਼ ਦਿੱਤੇ ਕਿ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ ਅਤੇ ਲੋਕਾਂ ਨੂੰ ਖੱਜਲ ਖੁਆਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਲਾਲਜੀਤ ਸਿੰਘ ਭੁੱਲਰ ਨੇ ਆਰ.ਟੀ.ਏ. ਅਤੇ ਡਰਾਇਵਿੰਗ ਟਰੈਕ ਦੇ ਦਫ਼ਤਰੀ ਅਮਲੇ ਤੋਂ ਉਨ੍ਹਾਂ ਵੱਲੋਂ ਕੀਤੇ ਜਾਂਦੇ ਕੰਮ, ਜਿਵੇਂ ਨਵੀਆਂ ਆਰ.ਸੀਜ਼, ਟਰੱਕਾਂ ਦੇ ਪਰਮਿਟ, ਰਿਨਿਊਲ ਤੇ ਡਰਾਇਵਿੰਗ ਲਾਇਸੈਂਸ ਆਦਿ ਦੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਹਾਇਕ ਆਰ.ਟੀ.ਏ. ਸ਼ਾਮ ਲਾਲ ਤੇ ਹੋਰ ਕਰਮਚਾਰੀਆਂ ਨੂੰ ਹਦਾਇਤ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਸਮੇਂ ਦੇ ਨਾਲ-ਨਾਲ ਆਪਣੇ ਆਪ ਨੂੰ ਅਪਡੇਟ ਰੱਖਣ।Loading...
Unable to load recommendations.
Follow Us
