ਟ੍ਰੇਨ ਰੱਦ ਹੋਣ ਕਾਰਨ ਗੁੱਸੇ ‘ਚ ਆਏ ਯਾਤਰੀ, ਸਰਹਿੰਦ ਰੇਲਵੇ ਸਟੇਸ਼ਨ ‘ਤੇ ਹੋਇਆ ਹੰਗਾਮਾ
ਛੱਠ ਪੂਜਾ ਦੇ ਮੌਤੇ ਪੰਜਾਬ ਤੋਂ ਬਿਹਾਰ ਜਾਣ ਵਾਲੀ ਸਪੈਸ਼ਲ ਟ੍ਰੇਨ ਰੱਦ ਹੋਣ ਕਾਰਨ ਸਰਹਿੰਦ ਰੇਲਵੇ ਸਟੇਸ਼ਨ 'ਤੇ ਦੇਰ ਸ਼ਾਮ ਗੁੱਸੇ 'ਚ ਆਏ ਯਾਤਰੀਆਂ ਨੇ ਹੰਗਾਮਾ ਕੀਤਾ ਹੈ। ਵੱਡੀ ਗਿਣਤੀ ਵਿੱਚ ਸਰਹਿੰਦ ਰੇਲਵੇ ਸਟੇਸ਼ਨ 'ਤੇ ਇੱਕਠੇ ਹੋਏ ਯਾਤਰੀਆਂ ਨੇ ਪਹਿਲਾਂ ਰੇਲਵੇ ਸਟੇਸ਼ਨ 'ਤੇ ਹੰਗਾਮਾ ਕੀਤਾ ਅਤੇ ਕੁਝ ਪੱਥਰਾਅ ਦੀਆਂ ਵੀਡੀਓ ਵੀ ਆਇਆ ਹਨ। ਬਾਅਦ ਰੇਲਵੇ ਪੁਲਿਸ ਅਤੇ ਰੇਲਵੇ ਪ੍ਰੋਟੈਕਸ਼ਨ ਫੋਰਸ ਦੇ ਅਧਿਕਾਰੀ ਤੁਰੰਤ ਹਰਕਤ ਵਿੱਚ ਆ ਗਏ।

ਸਰਹਿੰਦ ਰੇਲਵੇ ਸਟੇਸ਼ਨ ‘ਤੇ ਦੇਰ ਸ਼ਾਮ ਬਿਹਾਰ (Bihar) ਜਾਣ ਵਾਲੀ ਸਪੈਸ਼ਲ ਟਰੇਨ ਰੱਦ ਹੋਣ ਕਾਰਨ ਗੁੱਸੇ ‘ਚ ਆਏ ਯਾਤਰੀਆਂ ਨੇ ਟ੍ਰੇਨ ‘ਤੇ ਪਥਰਾਓ ਕੀਤਾ ਹੈ। ਵੱਡੀ ਗਿਣਤੀ ਵਿੱਚ ਸਰਹਿੰਦ ਰੇਲਵੇ ਸਟੇਸ਼ਨ ‘ਤੇ ਇੱਕਠੇ ਹੋਏ ਯਾਤਰੀਆਂ ਨੇ ਪਹਿਲਾਂ ਰੇਲਵੇ ਸਟੇਸ਼ਨ ‘ਤੇ ਹੰਗਾਮਾ ਕੀਤਾ ਅਤੇ ਕੁਝ ਵੀਡੀਓ ‘ਚ ਦਿਖਾਈ ਦੇ ਰਿਹਾ ਹੈ ਕਿ ਪਥਰਾਅ ਕੀਤਾ ਗਿਆ ਹੈ। ਰੇਲਵੇ ਪੁਲਿਸ ਅਤੇ ਰੇਲਵੇ ਪ੍ਰੋਟੈਕਸ਼ਨ ਫੋਰਸ ਦੇ ਅਧਿਕਾਰੀ ਤੁਰੰਤ ਹਰਕਤ ਵਿੱਚ ਆਈ ਅਤੇ ਇਨ੍ਹਾਂ ਯਾਤਰੀਆਂ ਨੂੰ ਸਾਂਤ ਕਰਵਾਇਆ ਹੈ
ਜਿਕਰਯੋਗ ਹੈ ਕਿ ਰੇਲਵੇ ਵਿਭਾਗ ਵੱਲੋ ਸਰਹਿੰਦ (Sirhind) ਰੇਲਵੇ ਸਟੇਸ਼ਨ ‘ਤੇ ਬਿਹਾਰ ‘ਚ ਛੱਠ ਪੂਜਾ ਲਈ ਯਾਤਰੀਆਂ ਦੀ ਸਹੂਲਤ ਲਈ ਸਪੈਸ਼ਲ ਟ੍ਰੇਨ ਦਾ ਪ੍ਰਬੰਧ ਕੀਤਾ ਸੀ। ਇਸ ਦੌਰਾਨ ਸਟੇਸ਼ਨ ‘ਤੇ ਟ੍ਰੇਨ ਦਾ ਇੰਤਜਾਰ ਕਰ ਰਹੇ ਯਾਤਰੀਆਂ ਨੂੰ ਅਚਾਨਕ ਸਪੈਸ਼ਲ ਟਰੇਨ ਦੇ ਰੱਦ ਹੋਣ ਦੀ ਸੂਚਨਾ ਮਿਲੀ। ਕਾਫੀ ਸਮੇਂ ਤੋਂ ਟਰੇਨ ਦੇ ਇੰਤਜਾਰ ਵਿੱਚ ਬੈਠੇ ਯਾਤਰੀ ਅਚਾਨਕ ਗੁੱਸੇ ਵਿੱਚ ਆ ਗਏ। ਪਹਿਲਾਂ ਇਹ ਜਾਣਕਾਰੀ ਮਿਲੀ ਸੀ ਕਿ ਇਨ੍ਹਾਂ ਯਾਤਰੀਆਂ ਨੇ ਰੇਲਵੇ ਟਰੈਕ ਤੋਂ ਗੁਜਰ ਰਹੀ ਇੱਕ ਟਰੇਨ ‘ਤੇ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ ਸੀ। ਇਸ ਲਈ ਪੁਲਿਸ ਕੋਲੋਂ ਜਾਣਕਾਰੀ ਲਈ ਗਈ।
#BigBreaking: Chaos at the Sirhind Railway station as the festive train departing from Sirhind to Saharsa has been cancelled. pic.twitter.com/73LcZUmX6h — Abhishek Thakur (@Abhisheklive4u) November 14, 2023
ਪੁਲਿਸ ਦਾ ਬਿਆਨ
ਥਾਣਾ ਸਰਹਿੰਦ ਜੀਆਰਪੀ ਦੇ ਇੰਚਾਰਜ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਹੁਣ ਸਥਿਤੀ ਕਾਬੂ ਹੇਠ ਹੈ ਅਤੇ ਟ੍ਰੇਨ ਦੇ ਲੇਟ ਹੋਣ ਕਾਰਨ ਯਾਤਰੀਆਂ ਵਿੱਚ ਗੁੱਸਾ ਸੀ। ਪੁਲਿਸ ਵੱਲੋਂ ਇਨ੍ਹਾਂ ਨੂੰ ਸ਼ਾਂਤ ਕਰਵਾ ਦਿੱਤਾ ਗਿਆ ਹੈ। ਜਦੋਂ ਉਨ੍ਹਾਂ ਨੂੰ ਟ੍ਰੇਨ ‘ਤੇ ਪੱਥਰਬਾਜ਼ੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪੱਥਰਬਾਜ਼ੀ ਨਹੀਂ ਹੋਇਆ ਹੈ। ਰੇਲਵੇ ਪ੍ਰੋਟੈਕਰਸ਼ਨ ਫੋਰਸ ਦੇ ਅਧਿਕਾਰੀਆਂ ਨੇ ਵੀ ਦੱਸਿਆ ਕਿ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ।