AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੀ ਦਿੱਲੀ ਤੋਂ ਚੱਲਦੀ ਹੈ ਪੰਜਾਬ ਸਰਕਾਰ? ਮਨੀਸ਼ ਸਿਸੋਦੀਆ ਨੇ ਦਿੱਤਾ ਵਿਰੋਧੀਆਂ ਨੂੰ ਜਵਾਬ, ਕਿਹਾ- ਮੇਰੀ ਜ਼ਿੰਮੇਵਾਰੀ ਸੰਗਠਨ ਨੂੰ ਦੇਖਣਾ

TV9 Satta Sammelan Punjab: ਸੰਮੇਲਨ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਆਗੂ ਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ ਗੱਲਬਾਤ ਰਾਹੀਂ ਹੋਈ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਪਾਰਟੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ ਤੇ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਕਾਜ ਬਾਰੇ ਆਪਣਾ ਪੱਖ ਰੱਖਿਆ।

ਕੀ ਦਿੱਲੀ ਤੋਂ ਚੱਲਦੀ ਹੈ ਪੰਜਾਬ ਸਰਕਾਰ? ਮਨੀਸ਼ ਸਿਸੋਦੀਆ ਨੇ ਦਿੱਤਾ ਵਿਰੋਧੀਆਂ ਨੂੰ ਜਵਾਬ, ਕਿਹਾ- ਮੇਰੀ ਜ਼ਿੰਮੇਵਾਰੀ ਸੰਗਠਨ ਨੂੰ ਦੇਖਣਾ
ਮਨੀਸ਼ ਸਿਸੋਦੀਆ
ramandeep
| Updated On: 19 Nov 2026 11:17 AM IST
Share

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ TV9 ਨੈੱਟਵਰਕ ਵੱਲੋਂ ਅੱਜ, 19 ਨਵੰਬਰ ਨੂੰ ‘ਸੱਤਾ ਸੰਮੇਲਨ ਪੰਜਾਬ’ ਕਰਵਾਇਆ ਜਾ ਰਿਹਾ ਹੈ। ਇਸ ਵਿਸ਼ੇਸ਼ ਸਿਆਸੀ ਮੰਚ ‘ਤੇ ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ, ਰਾਜਾ ਵੜਿੰਗ, ਮਨੀਸ਼ ਤਿਵਾੜੀ, ਸਤੀਸ਼ ਪੂਨੀਆ ਤੇ ਰਵਨੀਤ ਬਿੱਟੂ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਦਿੱਗਜ ਆਗੂ ਸ਼ਾਮਲ ਹੋ ਕੇ ਆਪਣੀ ਚੋਣ ਰਣਨੀਤੀ ਸਾਂਝੀ ਕਰਨਗੇ।

ਸੰਮੇਲਨ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਆਗੂ ਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ ਗੱਲਬਾਤ ਰਾਹੀਂ ਹੋਈ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਪਾਰਟੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ ਤੇ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਕਾਜ ਬਾਰੇ ਆਪਣਾ ਪੱਖ ਰੱਖਿਆ।

ਵਿਰੋਧੀ ਪਾਰਟੀਆਂ ਨੂੰ ਖੁਸ਼ ਕਰਨ ਲਈ ਪੰਜਾਬ ਨਹੀਂ ਆਉਂਦਾ: ਸਿਸੋਦੀਆ

ਮਨੀਸ਼ ਸਿਸੋਦੀਆ ਨੇ ਵਿਰੋਧੀ ਪਾਰਟੀਆਂ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਉਹ ਵਿਰੋਧੀਆਂ ਨੂੰ ਖੁਸ਼ ਕਰਨ ਲਈ ਪੰਜਾਬ ਨਹੀਂ ਆਉਂਦੇ, ਸਗੋਂ ਆਪਣੀ ਪਾਰਟੀ ਦੇ ਲੋਕਾਂ ਨਾਲ ਕੰਮ ਕਰਨ ਲਈ ਪੰਜਾਬ ਆਉਂਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਸਭ ਤੋਂ ਮਹੱਤਵਪੂਰਨ ਪੰਜਾਬ ਦੇ ਲੋਕਾਂ ਦੀ ਖੁਸ਼ੀ ਹੈ। ਜੇਕਰ ਵਿਰੋਧੀ ਪਾਰਟੀਆਂ ਦੇ ਆਗੂ ਉਨ੍ਹਾਂ ਤੋਂ ਖੁਸ਼ ਹੋਣ ਲੱਗ ਪਏ ਤਾਂ ਇਹ ਉਨ੍ਹਾਂ ਲਈ ਦਿੱਕਤ ਵਾਲੀ ਗੱਲ ਹੋਵੇਗੀ।

ਕੀ ਦਿੱਲੀ ਦੇ ਆਗੂ ਚਲਾ ਰਹੇ ਹਨ ਪੰਜਾਬ ਸਰਕਾਰ?

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਿੱਲੀ ਦੇ ਆਗੂਆਂ ਦੇ ਇਸ਼ਾਰੇ ‘ਤੇ ਚੱਲਣ ਦੇ ਵਿਰੋਧੀਆਂ ਦੇ ਇਲਜ਼ਾਮ ਤੇ ਪਰਦੇ ਦੇ ਪਿੱਛੇ ਤੋਂ ਕੰਮ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਹ ਜੋ ਵੀ ਕਰਦੇ ਹਨ, ਪਰਦੇ ਦੇ ਨਾਲ ਹੀ ਕਰਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਦੀ ਜ਼ਿੰਮੇਵਾਰੀ ਸੰਗਠਨ ਲਈ ਲਗਾਈ ਹੈ ਤੇ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦਾ ਸ਼ਾਨਦਾਰ ਸੰਗਠਨ ਕੰਮ ਕਰ ਰਿਹਾ ਹੈ। ਇਸੇ ਸੰਗਠਨ ‘ਚੋਂ ਨਿਕਲੀ ਸਰਕਾਰ ਵੀ ਵਧੀਆ ਕੰਮ ਕਰ ਰਹੀ ਹੈ।

ਮੁੱਖ ਮੰਤਰੀ, ਮੰਤਰੀ ਤੇ ਵਿਧਾਇਕ ਕਰ ਰਹੇ ਹਨ ਕੰਮ

ਸਿਸੋਦੀਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮੰਤਰੀ ਤੇ ਵਿਧਾਇਕ ਸੂਬੇ ‘ਚ ਸ਼ਾਨਦਾਰ ਕੰਮ ਕਰ ਰਹੇ ਹਨ। ਉਨ੍ਹਾਂ ਨੂੰ ਸਰਕਾਰ ਦੇ ਕੰਮਾਂ ਵਿੱਚ ਦਖ਼ਲ ਦੇਣ ਦੀ ਲੋੜ ਨਹੀਂ ਹੈ। ਉਨ੍ਹਾਂ ਮੁਤਾਬਕ, ਇੱਕ ਪਾਰਟੀ ਆਗੂ ਹੋਣ ਦੇ ਨਾਤੇ ਉਨ੍ਹਾਂ ਦੀ ਜ਼ਿੰਮੇਵਾਰੀ ਇਹ ਦੇਖਣਾ ਹੈ ਕਿ ਜਿਨ੍ਹਾਂ ਵਾਅਦਿਆਂ ਤੇ ਸਿਧਾਂਤਾਂ ਦੇ ਆਧਾਰ ‘ਤੇ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਈ ਸੀ, ਕੀ ਸਰਕਾਰ ਉਨ੍ਹਾਂ ‘ਤੇ ਖਰੀ ਉਤਰ ਰਹੀ ਹੈ ਜਾਂ ਨਹੀਂ।

2022 ‘ਚ ਕੀਤੇ ਵਾਅਦਿਆਂ ਨੂੰ ਯਕੀਨੀ ਬਣਾਉਣਾ ਮੇਰੀ ਜ਼ਿੰਮੇਵਾਰੀ

ਮਨੀਸ਼ ਸਿਸੋਦੀਆ ਨੇ ਕਿਹਾ ਕਿ ਸਾਲ 2022 ‘ਚ ਉਹ, ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਲੋਕਾਂ ‘ਚ ਗਏ ਸਨ। ਉਸ ਸਮੇਂ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜਿਸ ਤਰ੍ਹਾਂ ਦਿੱਲੀ ‘ਚ ਕੰਮ ਕੀਤਾ ਗਿਆ ਹੈ, ਉਸੇ ਤਰ੍ਹਾਂ ਪੰਜਾਬ ‘ਚ ਵੀ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਇੰਚਾਰਜ ਹੋਣ ਦੇ ਨਾਤੇ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਸਰਕਾਰ ਦੇ ਕੰਮਕਾਜ ‘ਤੇ ਨਜ਼ਰ ਰੱਖਣ ਤੇ ਇਹ ਯਕੀਨੀ ਬਣਾਉਣ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਤੇ ਪਾਰਟੀ ਦੇ ਸਿਧਾਂਤਾਂ ਮੁਤਾਬਕ ਕੰਮ ਕਰ ਰਹੀ ਹੈ।

Follow Us
ਕੈਪਟਨ ਦਾ ਚੈਪਟਰ ਖ਼ਤਮ...ਸਾਬਕਾ CM ਦੀ ਕਾਂਗਰਸ 'ਚ ਵਾਪਸੀ ਦੀਆਂ ਖਬਰਾਂ 'ਤੇ AAP ਦਾ ਤਿੱਖਾ ਹਮਲਾ
ਕੈਪਟਨ ਦਾ ਚੈਪਟਰ ਖ਼ਤਮ...ਸਾਬਕਾ CM ਦੀ ਕਾਂਗਰਸ 'ਚ ਵਾਪਸੀ ਦੀਆਂ ਖਬਰਾਂ 'ਤੇ AAP ਦਾ ਤਿੱਖਾ ਹਮਲਾ...
ਵਿਦੇਸ਼ ਵਿੱਚ ਭਾਰਤ ਨੂੰ ਬਦਨਾਮ ਕਰਨ ਦੀ ਸਾਜਿਸ਼...ਰਾਹੁਲ ਗਾਂਧੀ 'ਤੇ ਭਾਜਪਾ ਦਾ ਹਮਲਾ
ਵਿਦੇਸ਼ ਵਿੱਚ ਭਾਰਤ ਨੂੰ ਬਦਨਾਮ ਕਰਨ ਦੀ ਸਾਜਿਸ਼...ਰਾਹੁਲ ਗਾਂਧੀ 'ਤੇ ਭਾਜਪਾ ਦਾ ਹਮਲਾ...
ਜਲੰਧਰ 'ਚ ਛੱਠ ਪੂਜਾ ਤੋਂ ਬਾਅਦ ਨਹਿਰ ਤੇ ਫੈਲੀ ਗੰਦਗੀ ਨੂੰ ਦੇਖ ਕੇ ਭੜਕਿਆ ਪੰਜਾਬੀ ਭਾਈਚਾਰਾ, ਕੀਤੀ ਇਹ ਮੰਗ
ਜਲੰਧਰ 'ਚ ਛੱਠ ਪੂਜਾ ਤੋਂ ਬਾਅਦ ਨਹਿਰ ਤੇ ਫੈਲੀ ਗੰਦਗੀ ਨੂੰ ਦੇਖ ਕੇ ਭੜਕਿਆ ਪੰਜਾਬੀ ਭਾਈਚਾਰਾ, ਕੀਤੀ ਇਹ ਮੰਗ...
PM ਮੋਦੀ ਨੇ ASEAN ਨੂੰ ਦਿੱਤਾ ਸ਼ਾਂਤੀ ਦਾ ਮੰਤਰ, ਦੁਨੀਆ ਨੂੰ ਲੈ ਕੇ ਕਹੀ ਇਹ ਗੱਲ
PM ਮੋਦੀ ਨੇ ASEAN ਨੂੰ ਦਿੱਤਾ ਸ਼ਾਂਤੀ ਦਾ ਮੰਤਰ, ਦੁਨੀਆ ਨੂੰ ਲੈ ਕੇ ਕਹੀ ਇਹ ਗੱਲ...
ਫਿਲੀਪੀਨਜ਼ ਦੇ ਗੁਰਦੁਆਰੇ 'ਚ PM ਮੋਦੀ ਨੇ ਟੇਕਿਆ ਮੱਥਾ, ਹੋਈ ਵਿਸ਼ੇਸ਼ ਅਰਦਾਸ
ਫਿਲੀਪੀਨਜ਼ ਦੇ ਗੁਰਦੁਆਰੇ 'ਚ PM ਮੋਦੀ ਨੇ ਟੇਕਿਆ ਮੱਥਾ, ਹੋਈ ਵਿਸ਼ੇਸ਼ ਅਰਦਾਸ...
ਫਰੀਦਕੋਟ ਪਹੰਚੇ ਚੰਨੀ ਦਾ ਆਪ ਵਰਕਰਾਂ ਨੇ ਕਾਲੇ ਝੰਡੇ ਵਿਖਾ ਕੇ ਕੀਤਾ ਵਿਰੋਧ, ਰੱਖੀ ਇਹ ਮੰਗ...
ਫਰੀਦਕੋਟ ਪਹੰਚੇ ਚੰਨੀ ਦਾ ਆਪ ਵਰਕਰਾਂ ਨੇ ਕਾਲੇ ਝੰਡੇ ਵਿਖਾ ਕੇ ਕੀਤਾ ਵਿਰੋਧ, ਰੱਖੀ ਇਹ ਮੰਗ......
Diljit Dosanjh Concert: ਕਿਸੀ ਕੇ ਬਾਪ ਕਾ ਹਿੰਦੁਸਤਾਨ ਥੋੜੀ ਹੈ....ਦੋਸਾਂਝਾ ਵਾਲੇ ਨੇ ਇੰਦੌਰੀ ਦੇ ਸ਼ੇਅਰ ਨਾਲ ਦਿੱਤਾ ਜਵਾਬ
Diljit Dosanjh Concert: ਕਿਸੀ ਕੇ ਬਾਪ ਕਾ ਹਿੰਦੁਸਤਾਨ ਥੋੜੀ ਹੈ....ਦੋਸਾਂਝਾ ਵਾਲੇ ਨੇ ਇੰਦੌਰੀ ਦੇ ਸ਼ੇਅਰ ਨਾਲ ਦਿੱਤਾ ਜਵਾਬ...
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ...
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ...