#TV9ProgressivePunjab ਫੋਰਮ ਕੁਝ ਹੀ ਘੰਟਿਆਂ ‘ਚ, ਭਗਵੰਤ ਮਾਨ ਕਰਨਗੇ ਮੁੰਬਈ ‘ਚ ਲਾਂਚ, ਕਾਰੋਬਾਰੀ ਦਿੱਗਜਾਂ ਨੂੰ ਨਿਵੇਸ਼ ਕਰਨ ਦਾ ਸੱਦਾ
TV9 ਨੈੱਟਵਰਕ ਲੈ ਕੇ ਆ ਰਿਹਾ ਹੈ Progressive Punjab Forum ਸਿਰਫ਼ TV9 ਭਾਰਤਵਰਸ਼ 'ਤੇ। ਇਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ ਲਈ ਪ੍ਰਸਿੱਧ ਉੱਦਮੀਆਂ ਨੂੰ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨਗੇ।

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਨਾਮੀ ਉੱਦਮੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਮੁੰਬਈ ਪੁੱਜੇ। ਇੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਆਪਣੇ ਦੋ ਦਿਨਾਂ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨਿਵੇਸ਼ ਲਈ ਅੱਜ ਵਪਾਰਕ ਵਫ਼ਦ ਅਤੇ ਪ੍ਰਮੁੱਖ ਕੰਪਨੀਆਂ ਦੇ ਪ੍ਰਬੰਧਕਾਂ ਨਾਲ ਮੁਲਾਕਾਤ ਕਰਨਗੇ। ਉਹ ਪ੍ਰਮੁੱਖ ਖੇਤਰਾਂ ਵਿੱਚ ਰਣਨੀਤਕ ਤਾਲਮੇਲ ਲਈ ਪ੍ਰਮੁੱਖ ਕਾਰੋਬਾਰੀਆਂ ਨਾਲ ਮੁਲਾਕਾਤ ਕਰਨਗੇ।
ਇਸ ਦੋ ਦਿਨਾਂ ਦੌਰੇ ਦੌਰਾਨ ਮੁੱਖ ਮੰਤਰੀ ਅੱਜ ਨਿਵੇਸ਼ ਲਈ ਵਪਾਰਕ ਵਫ਼ਦ ਅਤੇ ਵੱਡੀਆਂ ਕੰਪਨੀਆਂ ਦੇ ਮੈਨੇਜਰਾਂ ਨਾਲ ਮੁਲਾਕਾਤ ਕਰਨਗੇ। ਉਹ ਪ੍ਰਮੁੱਖ ਖੇਤਰਾਂ ਵਿੱਚ ਰਣਨੀਤਕ ਤਾਲਮੇਲ ਲਈ ਪ੍ਰਮੁੱਖ ਕਾਰੋਬਾਰੀਆਂ ਨਾਲ ਮੁਲਾਕਾਤ ਕਰਨਗੇ। ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਗਲੇ ਮਹੀਨੇ ਮੋਹਾਲੀ ਵਿਖੇ ਹੋਣ ਵਾਲੀ ਇਨਵੈਸਟ ਪੰਜਾਬ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਸਨਅਤਕਾਰਾਂ ਨੂੰ ਪੰਜਾਬ ਆਉਣ ਦਾ ਸੱਦਾ ਵੀ ਦੇਣਗੇ।