AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਈਲ ਸ਼ੋਰੂਮ ‘ਤੇ ਸ਼ਰੇਆਮ ਫਾਇਰਿੰਗ, ਭੀੜ ਨੇ ਇੱਕ ਹਮਲਾਵਰ ਨੂੰ ਦਬੋਚ ਜਮ ਕੇ ਕੁੱਟਿਆ

ਜਲੰਧਰ ਦੇ ਭਾਰਗਵ ਕੈਂਪ ਇਲਾਕੇ ਵਿੱਚ ਸਥਿਤ ਮਸ਼ਹੂਰ 'ਚਾਵਲਾ ਮੋਬਾਈਲ ਪੁਆਇੰਟ' ਦੇ ਬਾਹਰ ਸ਼ਾਮ ਕਰੀਬ 4 ਵਜੇ ਸ਼ਰੇਆਮ ਫਾਇਰਿੰਗ ਹੋਣ ਨਾਲ ਸਨਸਨੀ ਫੈਲ ਗਈ। ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਨੌਜਵਾਨਾਂ ਨੇ ਦੁਕਾਨ ਦੇ ਸਾਹਮਣੇ ਤਾਬੜਤੋੜ 3 ਗੋਲੀਆਂ ਚਲਾਈਆਂ, ਜਿਸ ਕਾਰਨ ਸ਼ੋਰੂਮ ਦੇ ਸ਼ੀਸ਼ੇ ਚਕਨਾਚੂਰ ਹੋ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰਾਂ ਨੇ ਮੌਕੇ ਤੋਂ ਬਾਈਕ 'ਤੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ।

ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਈਲ ਸ਼ੋਰੂਮ 'ਤੇ ਸ਼ਰੇਆਮ ਫਾਇਰਿੰਗ, ਭੀੜ ਨੇ ਇੱਕ ਹਮਲਾਵਰ ਨੂੰ ਦਬੋਚ ਜਮ ਕੇ ਕੁੱਟਿਆ
davinder-kumar-jalandhar
| Updated On: 20 Jun 2026 17:21 PM IST
Share

ਜਲੰਧਰ ਦੇ ਭਾਰਗਵ ਕੈਂਪ ਇਲਾਕੇ ਵਿੱਚ ਸਥਿਤ ਮਸ਼ਹੂਰ ‘ਚਾਵਲਾ ਮੋਬਾਈਲ ਪੁਆਇੰਟ’ ਦੇ ਬਾਹਰ ਸ਼ਾਮ ਕਰੀਬ 4 ਵਜੇ ਸ਼ਰੇਆਮ ਫਾਇਰਿੰਗ ਹੋਣ ਨਾਲ ਸਨਸਨੀ ਫੈਲ ਗਈ। ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਨੌਜਵਾਨਾਂ ਨੇ ਦੁਕਾਨ ਦੇ ਸਾਹਮਣੇ ਤਾਬੜਤੋੜ 3 ਗੋਲੀਆਂ ਚਲਾਈਆਂ, ਜਿਸ ਕਾਰਨ ਸ਼ੋਰੂਮ ਦੇ ਸ਼ੀਸ਼ੇ ਚਕਨਾਚੂਰ ਹੋ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰਾਂ ਨੇ ਮੌਕੇ ਤੋਂ ਬਾਈਕ ‘ਤੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ।

ਇਸ ਦੌਰਾਨ ਆਸ-ਪਾਸ ਮੌਜੂਦ ਲੋਕਾਂ ਨੇ ਬਹਾਦਰੀ ਦਿਖਾਉਂਦੇ ਹੋਏ ਗੋਲੀ ਚਲਾਉਣ ਵਾਲੇ ਇੱਕ ਮੁਲਜ਼ਮ ਨੂੰ ਮੌਕੇ ‘ਤੇ ਹੀ ਦਬੋਚ ਲਿਆ। ਗੁੱਸੇ ਵਿੱਚ ਆਈ ਭੀੜ ਨੇ ਫੜੇ ਗਏ ਨੌਜਵਾਨ ਦੀ ਲਾਤ-ਘੂਸਿਆਂ, ਜੁੱਤੀਆਂ ਅਤੇ ਚੱਪਲਾਂ ਨਾਲ ਜਮ ਕੇ ਛਿੱਤਰਪਰੇਡ ਕੀਤੀ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਮੌਕੇ ‘ਤੇ ਸੈਂਕੜੇ ਲੋਕਾਂ ਦਾ ਇਕੱਠ ਹੋ ਗਿਆ, ਜਿਸ ਤੋਂ ਬਾਅਦ ਘਟਨਾ ਦੀ ਸੂਚਨਾ ਤੁਰੰਤ ਸਥਾਨਕ ਪੁਲਿਸ ਨੂੰ ਦਿੱਤੀ ਗਈ।

ਫਿਲਹਾਲ ਫਾਇਰਿੰਗ ਦੇ ਅਸਲ ਕਾਰਨਾਂ ਦੀ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ ਹੈ, ਪਰ ਮੌਕੇ ‘ਤੇ ਚੱਲ ਰਹੀਆਂ ਚਰਚਾਵਾਂ ਮੁਤਾਬਕ ਮੋਬਾਈਲ ਸ਼ੋਰੂਮ ਦੇ ਮਾਲਕ ਤੋਂ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਮੋਬਾਈਲ ਵਿਕਰੇਤਾ ਕੋਲੋਂ ਪਿਛਲੇ ਕੁਝ ਹਫ਼ਤਿਆਂ ਤੋਂ 50 ਲੱਖ ਰੁਪਏ ਦੀ ਮੋਟੀ ਫਿਰੌਤੀ ਮੰਗੀ ਜਾ ਰਹੀ ਸੀ, ਜਿਸ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਸਥਾਨਕ ਲੋਕਾਂ ‘ਚ ਰੋਸ਼

ਦਿਨ-ਦਿਹਾੜੇ ਹੋਈ ਇਸ ਗੁੰਡਾਗਰਦੀ ਤੋਂ ਬਾਅਦ ਸਥਾਨਕ ਦੁਕਾਨਦਾਰਾਂ ਅਤੇ ਵਪਾਰੀਆਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ। ਗੁੱਸੇ ਵਿੱਚ ਆਏ ਕਾਰੋਬਾਰੀਆਂ ਨੇ ਘਟਨਾ ਸਥਾਨ ਦੇ ਨੇੜੇ ਹੀ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਅਤੇ ਵਪਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ। ਸੂਚਨਾ ਮਿਲਦੇ ਹੀ ਪੁਲਿਸ ਟੀਮ ਭਾਰੀ ਫੋਰਸ ਨਾਲ ਮੌਕੇ ‘ਤੇ ਪਹੁੰਚੀ ਅਤੇ ਲੋਕਾਂ ਵੱਲੋਂ ਕਾਬੂ ਕੀਤੇ ਗਏ ਜ਼ਖਮੀ ਹਮਲਾਵਰ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ। ਲੋਕਾਂ ਦੀ ਕੁੱਟਮਾਰ ਕਾਰਨ ਮੁਲਜ਼ਮ ਨੂੰ ਕਾਫੀ ਸੱਟਾਂ ਲੱਗੀਆਂ ਹਨ।

ਹਥਿਆਰ ਅਤੇ ਫ਼ਰਾਰ ਸਾਥੀ ਦੀ ਭਾਲ ਜਾਰੀ: ACP

ਮੌਕੇ ‘ਤੇ ਪਹੁੰਚੇ ਏਸੀਪੀ (ACP) ਆਤਿਸ਼ ਭਾਟੀਆ ਨੇ ਦੱਸਿਆ ਕਿ ਦੁਕਾਨਦਾਰ ਕੋਲੋਂ ਫਿਰੌਤੀ ਮੰਗੇ ਜਾਣ ਦੀ ਗੱਲ ਸਾਮ੍ਹਣੇ ਆਈ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਪਿਛਲੇ ਸਾਲ ਵੀ ਇਸੇ ਦੁਕਾਨਦਾਰ ਤੋਂ ਫਿਰੌਤੀ ਮੰਗੀ ਗਈ ਸੀ, ਜਿਸ ਸਬੰਧੀ 2 ਮੁਲਜ਼ਮਾਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਸੀ। ਉਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਜਲੰਧਰ ਪੁਲਿਸ ਅਤੇ ਦੂਜੇ ਨੂੰ ਦੂਜੇ ਰਾਜ ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ।

ਏਸੀਪੀ ਨੇ ਅੱਗੇ ਦੱਸਿਆ ਕਿ ਅੱਜ ਵੀ ਦੁਕਾਨ ‘ਤੇ 3 ਰਾਊਂਡ ਫਾਇਰਿੰਗ ਕੀਤੀ ਗਈ ਹੈ। ਪੁਲਿਸ ਨੇ ਇੱਕ ਮੁਲਜ਼ਮ ਨੂੰ ਹਿਰਾਸਤ ਵਿੱਚ ਲਿਆ ਹੈ, ਜਿਸ ਨੇ ਵਾਰਦਾਤ ਵਿੱਚ ਵਰਤਿਆ ਹਥਿਆਰ ਆਸ-ਪਾਸ ਹੀ ਕਿਤੇ ਸੁੱਟ ਦਿੱਤਾ ਹੈ, ਜਿਸ ਦੀ ਬਾਰੀਕੀ ਨਾਲ ਖੋਜ ਕੀਤੀ ਜਾ ਰਹੀ ਹੈ। ਫੜੇ ਗਏ ਮੁਲਜ਼ਮ ਅਤੇ ਉਸ ਦੇ ਫ਼ਰਾਰ ਸਾਥੀ ਦੇ ਨਾਮ-ਪਤੇ ਸਮੇਤ ਉਨ੍ਹਾਂ ਦੇ ਪੂਰੇ ਗੈਂਗਸਟਰ ਨੈੱਟਵਰਕ ਬਾਰੇ ਪਤਾ ਲਗਾਇਆ ਜਾ ਰਿਹਾ ਹੈ।

Follow Us
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP...
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!...
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ...
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ...
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ...
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ...