ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ; ਪਿੰਡ ਵਿੱਚ ਸੋਗ ਦਾ ਮਾਹੌਲ

Updated On: 

16 Jul 2026 18:53 PM IST

Two brothers die after consuming a poisonous substance : ਦੋ ਮਾਸੂਮ ਭਰਾਵਾਂ ਦੀ ਜ਼ਹਿਰੀਲੀ ਚੀਜ਼ ਖਾਣ ਤੋਂ ਬਾਅਦ ਦੁਖਦਾਈ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਮਾਤਮ ਪਸਰ ਗਿਆ ਹੈ। ਦੋਵੇਂ ਭਰਾਵਾਂ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ।

ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ; ਪਿੰਡ ਵਿੱਚ ਸੋਗ ਦਾ ਮਾਹੌਲ

ਤਰਨਤਾਰਨ ਜ਼ਿਲ੍ਹੇ ਦੇ ਰਾਣੀ ਵੱਲਾ ਪਿੰਡ ਵਿੱਚ ਜ਼ਹਿਰੀਲੀ ਚੀਜ਼ ਖਾਣ ਤੋਂ ਬਾਅਦ ਦੋ ਮਾਸੂਮ ਭਰਾਵਾਂ ਦੀ ਦੁਖਦਾਈ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਿੰਡ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਸੋਗ ਦੀ ਲਹਿਰ ਫੈਲ ਗਈ। ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਸਰਪੰਚ ਅਨੁਸਾਰ, ਸੁਰਜੀਤ ਸਿੰਘ ਦੇ ਦੋ ਪੁੱਤਰਾਂ, ਗੁਰਨਿਸ਼ਾਨ ਸਿੰਘ (7) ਅਤੇ ਗੁਰਦਾਨ ਸਿੰਘ (1.5) ਨੇ ਗਲਤੀ ਨਾਲ ਘਰ ਵਿੱਚ ਰੱਖਿਆ ਜ਼ਹਿਰੀਲਾ ਪਦਾਰਥ ਖਾ ਲਿਆ।

ਹਸਪਤਾਲ ਵਿੱਚ ਇਲਾਜ ਦੌਰਾਨ ਮੌਤ

ਬੱਚਿਆਂ ਨੇ ਘਰ ਵਿੱਚ ਰੱਖਿਆ ਕੋਈ ਜਹਿਰੀਲਾ ਪਦਾਰਥ ਖਾ ਲਿਆ। ਇਸ ਤੋਂ ਬਾਅਦ ਦੋਵਾਂ ਬੱਚਿਆਂ ਦੀ ਸਿਹਤ ਅਚਾਨਕ ਵਿਗੜ ਗਈ। ਪਰਿਵਾਰ ਵਾਲਿਆਂ ਨੇ ਤੁਰੰਤ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਚੋਹਲਾ ਸਾਹਿਬ ਥਾਣਾ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਬੱਚਿਆਂ ਨੇ ਕਿਹੜਾ ਜ਼ਹਿਰੀਲਾ ਪਦਾਰਥ ਖਾਧਾ ਸੀ।

ਪਿੰਡ ਵਿੱਚ ਪਸਰਿਆ ਮਾਤਮ

ਇਸ ਦੁਖਦਾਈ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪਿੰਡ ਵਾਸੀਆਂ ਨੇ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ। ਇੱਕੋ ਪਰਿਵਾਰ ਦੇ ਦੋ ਮਾਸੂਮ ਬੱਚਿਆਂ ਦੀ ਇੱਕੋ ਸਮੇਂ ਹੋਈ ਮੌਤ ਨੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਤੋੜ ਦਿੱਤਾ ਹੈ। ਪੂਰੇ ਇਲਾਕੇ ਵਿੱਚ ਸੋਗ ਅਤੇ ਗਮ ਦਾ ਮਾਹੌਲ ਹੈ।

Follow Us