AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਸਰ ‘ਚ ਸ਼ਕਤੀ ਬੱਸ ਸਰਵਿਸ ਦੀਆਂ 2 ਬੱਸਾਂ ਨੂੰ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਤੋਂ ਬਾਅਦ ਇੱਕ ਬੱਸ ਆਪਣੇ ਆਪ ਚੱਲ ਕੇ ਦੂਜੀ ਨਾਲ ਟਕਰਾਈ

Shakti Bus Service: ਅੰਮ੍ਰਿਤਸਰ ਵਿੱਚ ਸ਼ਕਤੀ ਬੱਸ ਸਰਵਿਸ ਦੀਆਂ ਬੱਸਾਂ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਰੂਟ ਤੋਂ ਵਾਪਸ ਆਉਣ ਤੋਂ ਬਾਅਦ ਸ਼ਕਤੀ ਬੱਸ ਸਰਵਿਸ ਦੀਆਂ ਬੱਸਾਂ ਰਾਤ ਸਮੇਂ ਖੜ੍ਹੀਆਂ ਸਨ। ਇਸੇ ਦੌਰਾਨ ਰਾਤ ਕਰੀਬ 11 ਵੱਜ ਕੇ 40 ਮਿੰਟ 'ਤੇ ਬੱਸਾਂ ਨੂੰ ਅੱਗ ਲੱਗਣ ਦੀ ਸੂਚਨਾ ਕੰਪਨੀ ਦੇ ਕੈਸ਼ੀਅਰ ਬਲਤੇਜ ਸਿੰਘ ਵੱਲੋਂ ਬੱਸ ਸਰਵਿਸ ਦੇ ਪ੍ਰਬੰਧਕ ਨੂੰ ਫੋਨ ਕਰਕੇ ਦਿੱਤੀ ਗਈ।

ਅੰਮ੍ਰਿਤਸਰ 'ਚ ਸ਼ਕਤੀ ਬੱਸ ਸਰਵਿਸ ਦੀਆਂ 2 ਬੱਸਾਂ ਨੂੰ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਤੋਂ ਬਾਅਦ ਇੱਕ ਬੱਸ ਆਪਣੇ ਆਪ ਚੱਲ ਕੇ ਦੂਜੀ ਨਾਲ ਟਕਰਾਈ
ਅੰਮ੍ਰਿਤਸਰ ‘ਚ 2 ਬੱਸਾਂ ਨੂੰ ਅੱਗ
lalit-sharma
| Updated On: 02 Oct 2026 14:12 PM IST
Share

ਅੰਮ੍ਰਿਤਸਰ ਵਿੱਚ ਸ਼ਕਤੀ ਬੱਸ ਸਰਵਿਸ ਦੀਆਂ ਬੱਸਾਂ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਰੂਟ ਤੋਂ ਵਾਪਸ ਆਉਣ ਤੋਂ ਬਾਅਦ ਸ਼ਕਤੀ ਬੱਸ ਸਰਵਿਸ ਦੀਆਂ ਬੱਸਾਂ ਰਾਤ ਸਮੇਂ ਖੜ੍ਹੀਆਂ ਸਨ। ਇਸੇ ਦੌਰਾਨ ਰਾਤ ਕਰੀਬ 11 ਵੱਜ ਕੇ 40 ਮਿੰਟ ‘ਤੇ ਬੱਸਾਂ ਨੂੰ ਅੱਗ ਲੱਗਣ ਦੀ ਸੂਚਨਾ ਕੰਪਨੀ ਦੇ ਕੈਸ਼ੀਅਰ ਬਲਤੇਜ ਸਿੰਘ ਵੱਲੋਂ ਬੱਸ ਸਰਵਿਸ ਦੇ ਪ੍ਰਬੰਧਕ ਨੂੰ ਫੋਨ ਕਰਕੇ ਦਿੱਤੀ ਗਈ। ਬੁਲਾਰੇ ਮੁਤਾਬਕ ਜਦੋਂ ਉਨ੍ਹਾਂ ਨੂੰ ਅੱਗ ਲੱਗਣ ਦੀ ਜਾਣਕਾਰੀ ਮਿਲੀ ਤਾਂ ਉਹ ਮੌਕੇ ‘ਤੇ ਪਹੁੰਚੇ। ਇਸ ਦੌਰਾਨ ਟਰਾਂਸਪੋਰਟ ਦੇ ਮੁਲਾਜ਼ਮਾਂ ਵੱਲੋਂ ਵੀ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ। ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਵੀ ਪਹੁੰਚੀਆਂ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਕਾਫੀ ਮਿਹਨਤ ਕਰਕੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ।

ਅੱਗ ਲੱਗਣ ਤੋਂ ਬਾਅਦ ਆਪਣੇ ਆਪ ਚੱਲੀ ਬੱਸ

ਬੱਸ ਸਰਵਿਸ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਕਿ ਸੀਸੀਟੀਵੀ ਕੈਮਰਿਆਂ ਵਿੱਚ ਸਾਹਮਣੇ ਆਈ ਘਟਨਾ ਦੇ ਮੁਤਾਬਕ ਪਹਿਲਾਂ ਇੱਕ ਬੱਸ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗਣ ਦੀ ਗੱਲ ਸਾਹਮਣੇ ਆ ਰਹੀ ਹੈ। ਬੱਸ ਦੇ ਅੰਦਰ ਸੀਟਾਂ ਅਤੇ ਹੋਰ ਫਾਈਬਰ ਵਾਲੇ ਹਿੱਸਿਆਂ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ। ਬੁਲਾਰੇ ਅਨੁਸਾਰ ਬੱਸ ਦੇ ਅੰਦਰ ਅੱਗ ਫੈਲਣ ਤੋਂ ਬਾਅਦ ਕਥਿਤ ਤੌਰ ‘ਤੇ ਬੱਸ ਆਪਣੇ ਆਪ ਚੱਲ ਪਈ ਅਤੇ ਅੱਗੇ ਖੜ੍ਹੀ ਦੂਜੀ ਬੱਸ ਨਾਲ ਜਾ ਟਕਰਾਈ। ਇਸ ਤੋਂ ਬਾਅਦ ਦੂਜੀ ਬੱਸ ਵੀ ਅੱਗ ਦੀ ਲਪੇਟ ਵਿੱਚ ਆ ਗਈ ਅਤੇ ਦੋਵੇਂ ਬੱਸਾਂ ਨੂੰ ਭਾਰੀ ਨੁਕਸਾਨ ਹੋਇਆ।

CCTV ‘ਚ ਕੈਦ ਹੋਈ ਪੂਰੀ ਘਟਨਾ

ਬੁਲਾਰੇ ਨੇ ਕਿਹਾ ਕਿ ਪੂਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈ ਹੈ ਅਤੇ ਜਾਂਚ ਤੋਂ ਬਾਅਦ ਹੀ ਘਟਨਾ ਦੀ ਸਹੀ ਤਸਵੀਰ ਸਾਹਮਣੇ ਆ ਸਕੇਗੀ। ਨੁਕਸਾਨ ਬਾਰੇ ਪੁੱਛੇ ਜਾਣ ‘ਤੇ ਬੱਸ ਸਰਵਿਸ ਦੇ ਬੁਲਾਰੇ ਨੇ ਕਿਹਾ ਕਿ ਫਿਲਹਾਲ ਕੁੱਲ ਨੁਕਸਾਨ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਬੱਸਾਂ ਦੀ ਕੀਮਤ ਮਾਡਲ ਦੇ ਹਿਸਾਬ ਨਾਲ ਵੱਖ-ਵੱਖ ਹੁੰਦੀ ਹੈ ਅਤੇ ਇਸ ਸਮੇਂ ਕੰਪਨੀ ਪ੍ਰਬੰਧਨ ਖੁਦ ਇਸ ਘਟਨਾ ਕਾਰਨ ਪਰੇਸ਼ਾਨੀ ਵਿੱਚ ਹੈ। ਬੁਲਾਰੇ ਨੇ ਦੱਸਿਆ ਕਿ ਪਿਛਲੇ ਕਰੀਬ 30 ਸਾਲਾਂ ਤੋਂ ਇਸ ਥਾਂ ‘ਤੇ ਬੱਸਾਂ ਖੜ੍ਹੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪਹਿਲਾਂ ਕਦੇ ਅਜਿਹੀ ਘਟਨਾ ਨਹੀਂ ਵਾਪਰੀ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਪਹਿਲੀ ਵਾਰ ਵਾਪਰੀ ਇੱਕ ਬੇਹੱਦ ਦੁਖਦਾਈ ਘਟਨਾ ਹੈ। ਉਨ੍ਹਾਂ ਕਿਹਾ ਕਿ ਬੱਸ ਸਰਵਿਸ ਸਿਰਫ਼ ਇੱਕ ਕਾਰੋਬਾਰ ਨਹੀਂ, ਸਗੋਂ ਇਸ ਨਾਲ ਕਈ ਮੁਲਾਜ਼ਮਾਂ ਦਾ ਰੁਜ਼ਗਾਰ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਰੋਜ਼ੀ-ਰੋਟੀ ਜੁੜੀ ਹੋਈ ਹੈ।

ਦੋ ਬੱਸਾਂ ਦੇ ਨੁਕਸਾਨ ਕਾਰਨ ਕੰਪਨੀ ਦੇ ਨਾਲ-ਨਾਲ ਉਨ੍ਹਾਂ ਮੁਲਾਜ਼ਮਾਂ ‘ਤੇ ਵੀ ਅਸਰ ਪੈਣ ਦੀ ਚਿੰਤਾ ਹੈ। ਇਸ ਘਟਨਾ ਦੌਰਾਨ ਸਥਾਨਕ ਲੋਕਾਂ ਵੱਲੋਂ ਵੀ ਬੱਸ ਸਰਵਿਸ ਦੇ ਮੁਲਾਜ਼ਮਾਂ ਦਾ ਸਾਥ ਦਿੱਤਾ ਗਿਆ। ਬੁਲਾਰੇ ਮੁਤਾਬਕ ਲੋਕਾਂ ਅਤੇ ਆਮ ਜਨਤਾ ਦੇ ਸਹਿਯੋਗ ਨਾਲ ਨੇੜੇ ਖੜ੍ਹੀਆਂ ਦੋ ਹੋਰ ਬੱਸਾਂ ਨੂੰ ਅੱਗ ਦੀ ਲਪੇਟ ਵਿੱਚ ਆਉਣ ਤੋਂ ਬਚਾ ਲਿਆ ਗਿਆ। ਬੁਲਾਰੇ ਨੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਅਤੇ ਸਥਾਨਕ ਲੋਕਾ ਦਾ ਸਹਿਯੋਗ ਲਈ ਧੰਨਵਾਦ ਕੀਤਾ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...