Jalandhar Bypoll: ਸਹਾਇਕ ਰਿਟਰਨਿੰਗ ਅਫ਼ਸਰਾਂ, ਜ਼ਿਲ੍ਹਾ ਨੋਡਲ ਅਫ਼ਸਰਾਂ ਤੇ ਹੋਰਾਂ ਲਈ ਟ੍ਰੇਨਿੰਗ ਦੀ ਸ਼ੁਰੂਆਤ

Updated On: 

06 Apr 2023 09:52 AM IST

Jalandhar Bypoll Election: ਜਲੰਧਰ ਜਿਮਨੀ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਮੁੱਖ ਚੋਣ ਅਧਿਕਾਰੀ ਪੰਜਾਬ ਦੀਆਂ ਹਦਾਇਤਾਂ 'ਤੇ ਦੋ ਦਿਨਾਂ ਟ੍ਰੇਨਿੰਗ ਦੀ ਸ਼ੁਰੂਆਤ ਕੀਤੀ ਗਈ। ਤਾਂ ਜੋ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

Jalandhar Bypoll: ਸਹਾਇਕ ਰਿਟਰਨਿੰਗ ਅਫ਼ਸਰਾਂ,  ਜ਼ਿਲ੍ਹਾ ਨੋਡਲ ਅਫ਼ਸਰਾਂ ਤੇ ਹੋਰਾਂ ਲਈ ਟ੍ਰੇਨਿੰਗ ਦੀ ਸ਼ੁਰੂਆਤ

Jalandhar Bypoll: ਸਹਾਇਕ ਰਿਟਰਨਿੰਗ ਅਫ਼ਸਰਾਂ, ਜ਼ਿਲ੍ਹਾ ਨੋਡਲ ਅਫ਼ਸਰਾਂ ਤੇ ਹੋਰਾਂ ਲਈ ਦੋ ਦਿਨਾਂ ਟ੍ਰੇਨਿੰਗ ਦੀ ਸ਼ੁਰੂਆਤ

Follow Us On
ਜਲੰਧਰ ਨਿਊਜ਼: ਜਲੰਧਰ ਲੋਕ ਸਭਾ ਦੀ ਜਿਮਨੀ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਪੰਜਾਬ ਦੀਆਂ ਹਦਾਇਤਾਂ ‘ਤੇ ਦੋ ਦਿਨਾਂ ਟ੍ਰੇਨਿੰਗ ਦੀ ਸ਼ੁਰੂਆਤ ਕੀਤੀ ਗਈ। ਇਹ ਟ੍ਰੇਨਿੰਗ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ, ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਤੇ ਜ਼ਿਲ੍ਹਾ ਨੋਡਲ ਅਫ਼ਸਰਾਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਜਾ ਰਹੀ ਹੈ। ਤਾਂ ਜੋ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਕ ਪਾਸੇ ਮੁੱਖ ਚੋਣ ਅਧਿਕਾਰੀ ਨੇ ਖਾਸ ਹਦਾਇਤਾਂ ਦਿੰਦਿਆਂ ਹੋਇਆਂ ਕਿਹਾ ਕਿ ਜ਼ਿਮਨੀ ਲੋਕ ਸਭਾ ਚੋਣਾਂ (Bypoll Election) ਵਿੱਚ ਕਿਸੇ ਤਰ੍ਹਾਂ ਦੀ ਕੋਈ ਵੀ ਕੁਤਾਹੀ ਨਹੀਂ ਵਰਤੀ ਜਾਣੀ ਚਾਹੀਦੀ ਹੈ ਅਤੇ ਜੇਕਰ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਚੋਣ ਪ੍ਰਬੰਧਾਂ ਬਾਰੇ ਦਿੱਤੀ ਸਿਖਲਾਈ

ਟ੍ਰੇਨਿੰਗ ਦੇ ਪਹਿਲੇ ਦਿਨ ਹੋਏ ਦੋ ਸੈਸ਼ਨਾਂ ਵਿੱਚ ਸੂਬਾ ਪੱਧਰੀ ਮਾਸਟਰ ਟ੍ਰੇਨਰਾਂ ਵੱਲੋਂ ਨਾਮਜ਼ਦਗੀ ਪ੍ਰਕਿਰਿਆ, ਜ਼ਿਲ੍ਹਾ ਚੋਣ ਮੈਨੇਜਮੈਂਟ ਪਲਾਨ, ਵਲਨਰਬਿਲਟੀ ਮੈਪਿੰਗ, ਪੋਲਿੰਗ ਪਾਰਟੀ ਤੇ ਪੋਲ ਡੇਅ (Polling Day) ਪ੍ਰਬੰਧਾਂ ਬਾਰੇ ਸਿਖਲਾਈ ਦਿੱਤੀ ਗਈ। ਸਵੇਰ ਦੇ ਸੈਸ਼ਨ ਦੌਰਾਨ ਸੂਬਾ ਪੱਧਰੀ ਮਾਸਟਰ ਟ੍ਰੇਨਰਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਾਨਸਾ ਟੀ.ਬੇਨਿਥ ਅਤੇ ਐਸ.ਡੀ.ਐਮ. ਧਰਮਕੋਟ ਡਾ. ਚਾਰੂਮਿਤਾ ਨੇ ਸਹਾਇਕ ਰਿਟਰਨਿੰਗ ਅਫ਼ਸਰਾਂ, ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਅਤੇ ਜ਼ਿਲ੍ਹਾ ਨੋਡਲ ਅਫ਼ਸਰਾਂ ਨੂੰ ਨਾਮਜ਼ਦਗੀ ਪ੍ਰਕਿਰਿਆ ਸਬੰਧੀ ਚੋਣ ਕਮਿਸ਼ਨ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਹਦਾਇਤਾਂ ਤੋਂ ਵਿਸਥਾਰ ਨਾਲ ਜਾਣੂ ਕਰਵਾਇਆ। ਇਸੇ ਤਰ੍ਹਾਂ ਸ਼ਾਮ ਦੇ ਸੈਸ਼ਨ ਦੌਰਾਨ ਸੂਬਾ ਪੱਧਰੀ ਮਾਸਟਰ ਟ੍ਰੇਨਰਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫਾਜ਼ਿਲਕਾ ਸੰਦੀਪ ਕੁਮਾਰ ਅਤੇ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਸੰਦੀਪ ਰਿਸ਼ੀ ਨੇ ਜ਼ਿਲ੍ਹਾ ਚੋਣ ਮੈਨੇਜਮੈਂਟ ਯੋਜਨਾ, ਵਲਨਰਬਿਲਟੀ ਮੈਪਿੰਗ ਅਤੇ ਪੋਲਿੰਗ ਪਾਰਟੀ ਤੇ ਪੋਲ ਡੇਅ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਮੀਡੀਆ ਨੂੰ ਸਭ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਨੂੰਨੀ ਪ੍ਰਕਿਰਿਆ ਸਹੀ ਢੰਗ ਨਾਲ ਮੁਕੰਮਲ ਕੀਤੀ ਜਾਵੇਗੀ ਤੇ ਜ਼ਿਮਨੀ ਚੋਣਾਂ ਨੂੰ ਵਿਸਤਾਰ ਪੂਰਵਕ ਤੇ ਸ਼ਾਂਤਮਈ ਤਰੀਕੇ ਦੇ ਨਾਲ ਕਰਵਾਇਆ ਜਾਵੇਗਾ ।

10 ਮਈ ਨੂੰ ਹੋਣਗੀਆਂ ਜਲੰਧਰ ਜਿਮਨੀ ਚੋਣਾਂ

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ 10 ਮਈ 2023 ਨੂੰ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਲਈ ਜ਼ਿਲ੍ਹੇ ਦੇ 1972 ਪੋਲਿੰਗ ਬੂਥਾਂ ਤੇ ਵੋਟਾਂ ਪੈਣਗੀਆਂ, ਜਿਸ ਦੇ ਲਈ 13 ਅਪ੍ਰੈਲ ਤੋਂ 20 ਅਪ੍ਰੈਲ ਤੱਕ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ। ਜਦਕਿ 21 ਅਪ੍ਰੈਲ ਨੂੰ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 24 ਅਪ੍ਰੈਲ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ ਅਤੇ ਚੋਣ ਜਾਬਤੇ ਦੌਰਾਨ 24 ਤਰੀਕ ਆਖਰੀ ਤਰਿਕ ਹੋਵੇਗੀ । ਇਸ ਮੌਕੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰ (Returning Officers) , ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰ, ਵਿਧਾਨ ਸਭਾ ਪੱਧਰੀ ਮਾਸਟਰ ਟ੍ਰੇਨਰ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਵੀ ਮੌਜੂਦ ਸਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ