ਜਲੰਧਰ ਦੀਆਂ ਦੋ ਕੁੜੀਆਂ ਨੇ ਗੁਰੂਦੁਆਰੇ ‘ਚ ਕਰਵਾਇਆ ਵਿਆਹ, ਪਰਿਵਾਰ ਤੋਂ ਖਤਰਾ, ਹਾਈਕੋਰਟ ਤੋਂ ਸੁਰੱਖਿਆ ਮੰਗੀ

Updated On: 

26 Oct 2023 14:05 PM

ਵਿਆਹ ਕਰਵਾਉਣ ਵਾਲੀਆਂ ਦੋਹਾਂ ਕੁੜੀਆਂ ਨੇ ਹਾਈਕੋਰਟ ਨੂੰ ਦੱਸਿਆ ਕਿ ਉਹ ਇੱਕ ਦੂਜੇ ਨੂੰ ਪਸੰਦ ਕਰਦੀਆਂ ਹਨ। ਅਤੇ 18 ਅਕਤੂਬਰ ਨੂੰ ਖਰੜ ਦੇ ਗੁਰਦੁਆਰੇ ਵਿੱਚ ਵਿਆਹ ਕਰਵਾ ਲਿਆ ਸੀ। ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਵਿਆਹ ਤੋਂ ਖੁਸ਼ ਨਹੀਂ ਹਨ ਅਤੇ ਪਟੀਸ਼ਨਕਰਤਾਵਾਂ ਦੀ ਜਾਨ ਨੂੰ ਖ਼ਤਰਾ ਹੈ। ਖ਼ਤਰੇ ਦਾ ਖ਼ਦਸ਼ਾ ਜ਼ਾਹਰ ਕਰਦਿਆਂ ਉਨ੍ਹਾਂ ਜਲੰਧਰ ਦੇ ਐਸਐਸਪੀ ਨੂੰ ਮੰਗ ਪੱਤਰ ਵੀ ਦਿੱਤਾ ਸੀ ਪਰ ਕੋਈ ਫ਼ਾਇਦਾ ਨਹੀਂ ਹੋਇਆ। ਅਜਿਹੇ 'ਚ ਪਟੀਸ਼ਨਕਰਤਾਵਾਂ ਨੂੰ ਹਾਈਕੋਰਟ ਦੀ ਸ਼ਰਨ ਲੈਣੀ ਪਈ।

ਜਲੰਧਰ ਦੀਆਂ ਦੋ ਕੁੜੀਆਂ ਨੇ ਗੁਰੂਦੁਆਰੇ ਚ ਕਰਵਾਇਆ ਵਿਆਹ, ਪਰਿਵਾਰ ਤੋਂ ਖਤਰਾ, ਹਾਈਕੋਰਟ ਤੋਂ ਸੁਰੱਖਿਆ ਮੰਗੀ
Follow Us On

ਪੰਜਾਬ ਨਿਊਜ। ਖਰੜ (ਮੁਹਾਲੀ) ਦੇ ਗੁਰਦੁਆਰੇ ਵਿੱਚ ਵਿਆਹ ਕਰਵਾਉਣ ਤੋਂ ਬਾਅਦ ਜਲੰਧਰ ਦੀਆਂ ਦੋ ਲੜਕੀਆਂ ਨੇ ਪੰਜਾਬ-ਹਰਿਆਣਾ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਹਾਈਕੋਰਟ (High Court) ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਜਲੰਧਰ ਦੇ ਐੱਸਐੱਸਪੀ ਨੂੰ ਦੋਵਾਂ ਸੁਰੱਖਿਆ ਦਾ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਹਨ। ਪਟੀਸ਼ਨ ਦਾਇਰ ਕਰਦੇ ਹੋਏ ਜੋੜੇ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਹ ਇਕ-ਦੂਜੇ ਨੂੰ ਪਸੰਦ ਕਰਦੀਆਂ ਹਨ। ਅਤੇ ਉਨ੍ਹਾਂ ਨੇ 18 ਅਕਤੂਬਰ ਨੂੰ ਖਰੜ ਦੇ ਗੁਰਦੁਆਰੇ ਵਿਚ ਵਿਆਹ ਕਰਵਾ ਲਿਆ ਸੀ।

ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਵਿਆਹ ਤੋਂ ਖੁਸ਼ ਨਹੀਂ ਹਨ ਅਤੇ ਪਟੀਸ਼ਨਕਰਤਾਵਾਂ ਦੀ ਜਾਨ ਨੂੰ ਖ਼ਤਰਾ ਹੈ। ਖ਼ਤਰੇ ਦਾ ਖ਼ਦਸ਼ਾ ਜ਼ਾਹਰ ਕਰਦਿਆਂ ਉਨ੍ਹਾਂ ਜਲੰਧਰ ਦੇ ਐਸਐਸਪੀ (Jalandhar SSP) ਨੂੰ ਮੰਗ ਪੱਤਰ ਵੀ ਦਿੱਤਾ ਸੀ ਪਰ ਕੋਈ ਫ਼ਾਇਦਾ ਨਹੀਂ ਹੋਇਆ। ਅਜਿਹੇ ‘ਚ ਪਟੀਸ਼ਨਕਰਤਾਵਾਂ ਨੂੰ ਹਾਈਕੋਰਟ ਦੀ ਸ਼ਰਨ ਲੈਣੀ ਪਈ।

ਕੋਰਟ ਸੁਰੱਖਿਆ ਦਾ ਪ੍ਰਬੰਧ ਕਰਨ ਦੇ ਹੁਕਮ ਕੀਤੇ ਜਾਰੀ

ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਹੁਣ ਜਲੰਧਰ ਦੇ ਐੱਸਐੱਸਪੀ ਨੂੰ ਪਟੀਸ਼ਨਕਰਤਾ ਦੇ ਮੰਗ ਪੱਤਰ ‘ਤੇ ਵਿਚਾਰ ਕਰਕੇ ਇਸ ਮਾਮਲੇ ‘ਚ ਢੁੱਕਵਾਂ ਫੈਸਲਾ ਲੈਣ ਦੇ ਹੁਕਮ ਦਿੱਤੇ ਹਨ। ਜੋੜੇ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਵੀ ਹੁਕਮ ਦਿੱਤਾ।

Exit mobile version