Paper Leak Case: ਟੈੱਟ ਪੇਪਰ ਲੀਕ ਮਾਮਲੇ ‘ਚ ਐਕਸ਼ਨ, ਦੋ ਅਫ਼ਸਰ ਸਸਪੈਂਡ
Action on Professors: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋਫੈਸਰ ਡਾ. ਹਰਦੀਪ ਸਿੰਘ ਅਤੇ ਪ੍ਰੋਫੈਸਰ, ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਡਾ. ਰਵਿੰਦਰ ਸਿੰਘ ਸਾਹਨੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ
ਪੰਜਾਬ ਨਿਊਜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਅੱਜ ਪੁਲਿਸ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਟੈੱਟ ਦੇ ਪੇਪਰ ‘ਚ ਗੜਬੜੀਆਂ ਕਰਨ ਦੇ ਮਾਮਲੇ ਚ ਵੱਡਾ ਐਕਸ਼ਨ ਲੈਂਦਿਆਂ 24 ਘੰਟਿਆਂ ‘ਚ ਦੋ ਅਫ਼ਸਰਾਂ ਨੂੰ ਸਸਪੈਂਡ ਕਰ ਦਿੱਤਾ ਹੈ ਅਤੇ ਨਾਲ ਹੀ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਵੀ ਹੁਕਮ ਜਾਰੀ ਕਰ ਦਿੱਤੇ ਹਨ। ਇਸ ਦੌਰਾਨ ਭਗਵੰਤ ਮਾਨ ਨੇ ਪੁਲਿਸ ਵਿਭਾਗ ਨੂੰ ਟੈੱਟ ਪ੍ਰੀਖਿਆ ਵਿੱਚ ਗੜਬੜੀਆਂ ਕਰਨ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੇ ਨਿਰਦੇਸ਼ ਦਿੱਤੇ ਹਨ।


