Paper Leak Case: ਟੈੱਟ ਪੇਪਰ ਲੀਕ ਮਾਮਲੇ ‘ਚ ਐਕਸ਼ਨ, ਦੋ ਅਫ਼ਸਰ ਸਸਪੈਂਡ
Action on Professors: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋਫੈਸਰ ਡਾ. ਹਰਦੀਪ ਸਿੰਘ ਅਤੇ ਪ੍ਰੋਫੈਸਰ, ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਡਾ. ਰਵਿੰਦਰ ਸਿੰਘ ਸਾਹਨੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ
ਨੌਜਵਾਨਾਂ ਦੇ ਕਰੀਅਰ ਨਾਲ ਖਿਲਵਾੜ ਬਰਦਾਸ਼ਤ ਨਹੀਂ – ਸੀਐੱਮ
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸ਼ਨ ਪੱਤਰ ਨਾਲ ਛੇੜਛਾੜ ਕਰਨਾ ਨੌਜਵਾਨਾਂ ਦੇ ਕਰੀਅਰ ਨਾਲ ਖਿਲਵਾੜ ਹੈ, ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪੁਲਿਸ ਨੂੰ ਕਿਹਾ ਕਿ ਮੁਲਜ਼ਮਾਂ ਖਿ਼ਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਸਰਕਾਰ ਤੇ ਨਵੇਂ ਪੰਜਾਬ ਤੋਂ ਲੋਕਾਂ ਨੂੰ ਕਾਫ਼ੀ ਉਮੀਦਾਂ ਹਨ ਅਤੇ ਇਸ ਭਰੋਸੇ ਨੂੰ ਕਿਸੇ ਵੀ ਤਰ੍ਹਾਂ ਦੀ ਠੇਸ ਪਹੁੰਚਾਉਣ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਸਾਰੇ ਮੁਲਜ਼ਮ ਜਲਦੀ ਤੋਂ ਜਲਦੀ ਹੋਣ ਸਲਾਖਾਂ ਪਿੱਛੇ – ਸੀਐੱਮ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਇਸ ਕੇਸ ਦੇ ਸਾਰੇ ਮੁਲਜ਼ਮ ਜਲਦੀ ਸਲਾਖਾਂ ਪਿੱਛੇ ਪੁੱਜਣ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਇਸ ਮਿਆਰੀ ਇਮਤਿਹਾਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਵੀ ਵਿਅਕਤੀ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਬਖਸ਼ਿਆ ਨਹੀਂ ਜਾਵੇਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓLoading...
Unable to load recommendations.
Follow Us
