Suicide Case: ਮਾਂ ਦੀ ਮੌਤ ਤੋਂ ਬਾਅਦ 2 ਸਕੀਆਂ ਭੈਣਾਂ ਨੇ ਲਿਆ ਫਾਹਾ, ਵਜ੍ਹਾ ਸੁਣ ਕੇ ਹੋ ਜਾਓਗੇ ਹੈਰਾਨ
Amritsar Suicide Case: ਅੰਮ੍ਰਿਤਸਰ ਵਿੱਚ ਮਾਂ ਦੀ ਮੌਤ ਤੋਂ ਬਾਅਦ ਇਕੱਲੇ ਰਹਿਣ ਦੇ ਡਰ ਕਾਰਨ ਦੋਵੇਂ ਭੈਣਾਂ ਨੇ ਸ਼ੁੱਕਰਵਾਰ-ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਦੋਵੇਂ ਭੈਣਾਂ ਕੁਆਰੀਆਂ ਸਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਾਂ ਦੀ ਮੌਤ ਤੋਂ ਬਾਅਦ 2 ਸਕੀਆਂ ਭੈਣਾਂ ਨੇ ਲਿਆ ਫਾਹਾ
ਅੰਮ੍ਰਿਤਸਰ ਨਿਊਜ਼: ਅੰਮ੍ਰਿਤਸਰ ਦੇ ਲਾਰੈਂਸ ਰੋਡ ਤੇ ਸਥਿਤ ਇੱਕ ਕਲੋਨੀ ਵਿੱਚ ਦੋ ਭੈਣਾਂ ਨੇ ਆਪਣੇ ਘਰ ਦੇ ਕਮਰੇ ਵਿੱਚ ਛੱਤ ਵਾਲੇ ਪੱਖੇ (Ceiling fan) ਨਾਲ ਫਾਹਾ ਲੈਕੇ ਖੁਦਕੁਸ਼ੀ ਕਰ ਲਈ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਮੌਕੇ ਤੇ ਪਹੁੰਚ ਗਈ। ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਦੋਵੇਂ ਭੈਣਾਂ ਆਪਣੀ ਮਾਂ ਦੇ ਬੀਮਾਰ ਹੋਣ ਕਾਰਨ ਚਿੰਤਤ ਸਨ। ਦੋਵੇਂ ਭੈਣਾਂ ਕੁਆਰੀਆਂ ਸਨ।


