AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਨਸ਼ਾ ਕਰਨ ਤੋਂ ਰੋਕਿਆਂ ਤਾਂ ਦੋ ਪੁੱਤਾਂ ਨੇ ਕੁਹਾੜੀ ਨਾਲ ਵੱਢਕੇ ਪਿਓ ਦਾ ਕੀਤਾ ਕਤਲ, ਇੱਕ ਮੁਲਜ਼ਮ ਗ੍ਰਿਫਤਾਰ

ਪੰਜਾਬ ਵਿੱਚ ਨਸ਼ਾ ਇਸ ਕਦਰ ਹਾਵੀ ਹੋ ਗਿਆ ਹੈ ਕਿ ਹੁਣ ਇਸ ਕਾਰਨ ਪਰਿਵਾਰਿਕ ਜੀਆਂ ਦੇ ਕਤਲ ਵੀ ਹੋ ਰਹੇ ਨੇ। ਬਰਨਾਲਾ ਵਿਖੇ ਇੱਕ ਪਿਤਾ ਨੇ ਆਪਣੇ ਦੋ ਬੇਟਿਆਂ ਨੂੰ ਨਸ਼ਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਆਪਣੇ 65 ਸਾਲਾ ਪਿਤਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਨਸ਼ਾ ਕਰਨ ਤੋਂ ਰੋਕਿਆਂ ਤਾਂ ਦੋ ਪੁੱਤਾਂ ਨੇ ਕੁਹਾੜੀ ਨਾਲ ਵੱਢਕੇ ਪਿਓ ਦਾ ਕੀਤਾ ਕਤਲ, ਇੱਕ ਮੁਲਜ਼ਮ ਗ੍ਰਿਫਤਾਰ
tv9-punjabi
| Updated On: 06 Aug 2023 20:41 PM IST
Share
ਪੰਜਾਬ ਨਿਊਜ। ਬਰਨਾਲਾ ਦੇ ਪਿੰਡ ਝਲੂਰ ਵਿੱਚ ਦੋ ਪੁੱਤਰਾਂ ਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਪਿਤਾ ਆਪਣੇ ਪੁੱਤਰਾਂ ਨੂੰ ਨਸ਼ਾ (Addiction) ਕਰਨ ਤੋਂ ਰੋਕਦਾ ਸੀ, ਜਿਸ ਕਾਰਨ ਦੋਵੇਂ ਪੁੱਤਰਾਂ ਨੇ ਕੁਹਾੜੀ ਵੱਢਕੇ ਉਸਦਾ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਪੁਲਿਸ ਨੇ ਦੋਵਾਂ ਪੁੱਤਰਾਂ ਤੇ ਕਤਲ ਦਾ ਕੇਸ ਦਰਜ ਕਰਕੇ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਸਦਰ ਬਰਨਾਲਾ (Barnala) ਦੇ ਐਸਐਚਓ ਕਰਨ ਸ਼ਰਮਾ ਨੇ ਦੱਸਿਆ ਕਿ ਪਿੰਡ ਝਲੂਰ ਵਿੱਚ ਘਰੇਲੂ ਲੜਾਈ ਦਾ ਮਾਮਲਾ ਸਾਹਮਣੇ ਆਇਆ ਹੈ। ਉਨਾਂ ਨੂੰ ਬੀਤੀ ਰਾਤ ਸਿਵਲ ਹਸਪਤਾਲ ਤੋਂ ਘਟਨਾ ਦੀ ਜਾਣਕਾਰੀ ਮਿਲੀ। ਇਹ ਝਗੜਾ ਪਿਤਾ ਅਤੇ ਦੋ ਪੁੱਤਰਾਂ ਵਿਚਕਾਰ ਹੋਇਆ ਅਤੇ ਤਿੰਨੋਂ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ। ਇਸ ਲੜਾਈ ਵਿੱਚ ਦੋਵਾਂ ਪੁੱਤਰਾਂ ਨੇ 65 ਸਾਲਾ ਪਿਤਾ ਰਾਮ ਸਿੰਘ ਨੂੰ ਮਾਰ ਦਿੱਤਾ।

‘ਪਿਤਾ ਨਾਲ ਪਹਿਲਾਂ ਵੀ ਕੁੱਟਮਾਰ ਕਰਦੇ ਸਨ ਮੁਲਜ਼ਮ’

ਜਾਂਚ ਅਧਿਕਾਰੀ ਨੇ ਦੱਸਿਆ ਰਾਮ ਸਿੰਘ ਉਸ ਦੇ ਦੋਵੇਂ ਪੁੱਤਰਾਂ ਨੂੰ ਨਸ਼ੇ ਕਰਨ ਤੋਂ ਰੋਕਦਾ ਸੀ। ਦੋਵੇਂ ਦੋਸ਼ੀ ਉਨ੍ਹਾਂ ਦੇ ਪਿਤਾ ਨਾਲ ਗਾਲੀ-ਗਲੋਚ ਕਰਦੇ ਸਨ ਅਤੇ ਕੁੱਟਮਾਰ ਕਰਦੇ ਸਨ। ਮ੍ਰਿਤਕ ਦੀ ਲੜਕੀ ਕੁਲਦੀਪ ਕੌਰ ਦੇ ਬਿਆਨਾਂ ਅਨੁਸਾਰ ਉਹ ਆਪਣੇ ਪਿਤਾ ਦੇ ਘਰ ਆਈ ਹੋਈ ਸੀ। ਇਸ ਦੌਰਾਨ ਪੁੱਤਰਾਂ ਨੇ ਆਪਣੇ ਪਿਤਾ ‘ਤੇ ਕੁਹਾੜੀ ਅਤੇ ਗੰਡਾਸੇ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਤੇ ਇਲਾਜ ਦੌਰਾਨ ਰਾਮ ਸਿੰਘ ਦੀ ਸਰਕਾਰੀ ਹਸਪਤਾਲ (Government Hospital) ਬਰਨਾਲਾ ਵਿੱਚ ਉਸ ਦੀ ਮੌਤ ਹੋ ਗਈ।

‘ਛੁੱਟੀ ਮਿਲਦੇ ਹੀ ਦੂਜੇ ਪੁੱਤ ਨੂੰ ਕੀਤਾ ਜਾਵੇਗਾ ਗ੍ਰਿਫਤਾਰ’

ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਧੀ ਕੁਲਦੀਪ ਕੌਰ ਦੇ ਬਿਆਨ ਦਰਜ ਕਰਕੇ ਦੋਨਾਂ ਮੁਲਜ਼ਮਾਂ ਗੁਰਪ੍ਰੀਤ ਸਿੰਘ ਅਤੇ ਅਮਰ ਸਿੰਘ ਦੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਅਮਰ ਸਿੰਘ ਖ਼ੁਦ ਜ਼ਖ਼ਮੀ ਹੋਣ ਕਾਰਨ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਹੈ। ਸਰਕਾਰੀ ਹਸਪਤਾਲ ਤੋਂ ਛੁੱਟੀ ਮਿਲਦਿਆਂ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...