ਨਸ਼ਾ ਕਰਨ ਤੋਂ ਰੋਕਿਆਂ ਤਾਂ ਦੋ ਪੁੱਤਾਂ ਨੇ ਕੁਹਾੜੀ ਨਾਲ ਵੱਢਕੇ ਪਿਓ ਦਾ ਕੀਤਾ ਕਤਲ, ਇੱਕ ਮੁਲਜ਼ਮ ਗ੍ਰਿਫਤਾਰ

Updated On: 

06 Aug 2023 20:41 PM

ਪੰਜਾਬ ਵਿੱਚ ਨਸ਼ਾ ਇਸ ਕਦਰ ਹਾਵੀ ਹੋ ਗਿਆ ਹੈ ਕਿ ਹੁਣ ਇਸ ਕਾਰਨ ਪਰਿਵਾਰਿਕ ਜੀਆਂ ਦੇ ਕਤਲ ਵੀ ਹੋ ਰਹੇ ਨੇ। ਬਰਨਾਲਾ ਵਿਖੇ ਇੱਕ ਪਿਤਾ ਨੇ ਆਪਣੇ ਦੋ ਬੇਟਿਆਂ ਨੂੰ ਨਸ਼ਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਆਪਣੇ 65 ਸਾਲਾ ਪਿਤਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਨਸ਼ਾ ਕਰਨ ਤੋਂ ਰੋਕਿਆਂ ਤਾਂ ਦੋ ਪੁੱਤਾਂ ਨੇ ਕੁਹਾੜੀ ਨਾਲ ਵੱਢਕੇ ਪਿਓ ਦਾ ਕੀਤਾ ਕਤਲ, ਇੱਕ ਮੁਲਜ਼ਮ ਗ੍ਰਿਫਤਾਰ
Follow Us On

ਪੰਜਾਬ ਨਿਊਜ। ਬਰਨਾਲਾ ਦੇ ਪਿੰਡ ਝਲੂਰ ਵਿੱਚ ਦੋ ਪੁੱਤਰਾਂ ਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਪਿਤਾ ਆਪਣੇ ਪੁੱਤਰਾਂ ਨੂੰ ਨਸ਼ਾ (Addiction) ਕਰਨ ਤੋਂ ਰੋਕਦਾ ਸੀ, ਜਿਸ ਕਾਰਨ ਦੋਵੇਂ ਪੁੱਤਰਾਂ ਨੇ ਕੁਹਾੜੀ ਵੱਢਕੇ ਉਸਦਾ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਪੁਲਿਸ ਨੇ ਦੋਵਾਂ ਪੁੱਤਰਾਂ ਤੇ ਕਤਲ ਦਾ ਕੇਸ ਦਰਜ ਕਰਕੇ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਥਾਣਾ ਸਦਰ ਬਰਨਾਲਾ (Barnala) ਦੇ ਐਸਐਚਓ ਕਰਨ ਸ਼ਰਮਾ ਨੇ ਦੱਸਿਆ ਕਿ ਪਿੰਡ ਝਲੂਰ ਵਿੱਚ ਘਰੇਲੂ ਲੜਾਈ ਦਾ ਮਾਮਲਾ ਸਾਹਮਣੇ ਆਇਆ ਹੈ। ਉਨਾਂ ਨੂੰ ਬੀਤੀ ਰਾਤ ਸਿਵਲ ਹਸਪਤਾਲ ਤੋਂ ਘਟਨਾ ਦੀ ਜਾਣਕਾਰੀ ਮਿਲੀ। ਇਹ ਝਗੜਾ ਪਿਤਾ ਅਤੇ ਦੋ ਪੁੱਤਰਾਂ ਵਿਚਕਾਰ ਹੋਇਆ ਅਤੇ ਤਿੰਨੋਂ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ। ਇਸ ਲੜਾਈ ਵਿੱਚ ਦੋਵਾਂ ਪੁੱਤਰਾਂ ਨੇ 65 ਸਾਲਾ ਪਿਤਾ ਰਾਮ ਸਿੰਘ ਨੂੰ ਮਾਰ ਦਿੱਤਾ।

‘ਪਿਤਾ ਨਾਲ ਪਹਿਲਾਂ ਵੀ ਕੁੱਟਮਾਰ ਕਰਦੇ ਸਨ ਮੁਲਜ਼ਮ’

ਜਾਂਚ ਅਧਿਕਾਰੀ ਨੇ ਦੱਸਿਆ ਰਾਮ ਸਿੰਘ ਉਸ ਦੇ ਦੋਵੇਂ ਪੁੱਤਰਾਂ ਨੂੰ ਨਸ਼ੇ ਕਰਨ ਤੋਂ ਰੋਕਦਾ ਸੀ। ਦੋਵੇਂ ਦੋਸ਼ੀ ਉਨ੍ਹਾਂ ਦੇ ਪਿਤਾ ਨਾਲ ਗਾਲੀ-ਗਲੋਚ ਕਰਦੇ ਸਨ ਅਤੇ ਕੁੱਟਮਾਰ ਕਰਦੇ ਸਨ। ਮ੍ਰਿਤਕ ਦੀ ਲੜਕੀ ਕੁਲਦੀਪ ਕੌਰ ਦੇ ਬਿਆਨਾਂ ਅਨੁਸਾਰ ਉਹ ਆਪਣੇ ਪਿਤਾ ਦੇ ਘਰ ਆਈ ਹੋਈ ਸੀ। ਇਸ ਦੌਰਾਨ ਪੁੱਤਰਾਂ ਨੇ ਆਪਣੇ ਪਿਤਾ ‘ਤੇ ਕੁਹਾੜੀ ਅਤੇ ਗੰਡਾਸੇ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਤੇ ਇਲਾਜ ਦੌਰਾਨ ਰਾਮ ਸਿੰਘ ਦੀ ਸਰਕਾਰੀ ਹਸਪਤਾਲ (Government Hospital) ਬਰਨਾਲਾ ਵਿੱਚ ਉਸ ਦੀ ਮੌਤ ਹੋ ਗਈ।

‘ਛੁੱਟੀ ਮਿਲਦੇ ਹੀ ਦੂਜੇ ਪੁੱਤ ਨੂੰ ਕੀਤਾ ਜਾਵੇਗਾ ਗ੍ਰਿਫਤਾਰ’

ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਧੀ ਕੁਲਦੀਪ ਕੌਰ ਦੇ ਬਿਆਨ ਦਰਜ ਕਰਕੇ ਦੋਨਾਂ ਮੁਲਜ਼ਮਾਂ ਗੁਰਪ੍ਰੀਤ ਸਿੰਘ ਅਤੇ ਅਮਰ ਸਿੰਘ ਦੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਅਮਰ ਸਿੰਘ ਖ਼ੁਦ ਜ਼ਖ਼ਮੀ ਹੋਣ ਕਾਰਨ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਹੈ। ਸਰਕਾਰੀ ਹਸਪਤਾਲ ਤੋਂ ਛੁੱਟੀ ਮਿਲਦਿਆਂ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version