AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ‘ਚ ਵੱਡੀ ਅੱਤਵਾਦੀ ਕੋਸ਼ਿਸ਼ ਨਾਕਾਮ, ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀ ਗ੍ਰਿਫ਼ਤਾਰ; IED, ਹੈਂਡ ਗ੍ਰਨੇਡ ਸਣੇ ਵੱਡੀ ਮਾਤਰਾ ‘ਚ ਵਿਸਫੋਟਕ ਬਰਾਮਦ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਇੱਕ ਆਪ੍ਰੇਸ਼ਨ ਕੀਤਾ ਹੈ। ਖੁਫੀਆ ਏਜੰਸੀਆਂ ਦੇ ਇਨਪੁਟ ਤੋਂ ਬਾਅਦ ਪੁਲਸ ਨੇ ਛਾਪੇਮਾਰੀ ਦੌਰਾਨ ਜੰਮੂ-ਕਸ਼ਮੀਰ ਤੋਂ 2 ਅੱਤਵਾਦੀਆਂ ਨੂੰ ਫੜਿਆ ਹੈ। ਪੁੱਛਗਿੱਛ ਦੌਰਾਨ ਇਹ ਗੱਲ ਸਾਫ਼ ਹੋ ਗਈ ਕਿ ਸੂਬੇ ਨੂੰ ਡੋਬਣ ਤੋਂ ਬਾਅਦ ਪਾਕਿਸਤਾਨ ਹੁਣ ਲਸ਼ਕਰ ਨਾਲ ਮਿਲ ਕੇ ਪੰਜਾਬ ਵਿਚ ਦਹਿਸ਼ਤ ਫੈਲਾਉਣਾ ਚਾਹੁੰਦਾ ਹੈ। ਅੱਤਵਾਦੀਆਂ ਕੋਲੋਂ 2 ਆਈਈਡੀ, 2 ਹੈਂਡ ਗ੍ਰਨੇਡ, ਟਾਈਮ ਸਵਿੱਚ ਅਤੇ 8 ਡੈਟੋਨੇਟਰ ਬਰਾਮਦ ਕੀਤੇ ਗਏ ਹਨ।

ਅੰਮ੍ਰਿਤਸਰ 'ਚ ਵੱਡੀ ਅੱਤਵਾਦੀ ਕੋਸ਼ਿਸ਼ ਨਾਕਾਮ, ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀ ਗ੍ਰਿਫ਼ਤਾਰ; IED, ਹੈਂਡ ਗ੍ਰਨੇਡ ਸਣੇ ਵੱਡੀ ਮਾਤਰਾ 'ਚ ਵਿਸਫੋਟਕ ਬਰਾਮਦ
lalit-sharma
| Updated On: 14 Oct 2023 11:24 AM IST
Share
ਅੰਮ੍ਰਿਤਸਰ ਨਿਊਜ਼। ਪੰਜਾਬ ਪੁਲਿਸ ਨੇ ਅੰਮ੍ਰਿਤਸਰ ‘ਚ ਵੱਡੀ ਅੱਤਵਾਦੀ ਕੋਸ਼ਿਸ਼ ਨਾਕਾਮ ਕੀਤੀ ਹੈ। ਪੰਜਾਬ ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਕੋਲੋਂ ਗੋਲਾ ਬਾਰੂਦ ਵੀ ਬਰਾਮਦ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਇਹ ਕਾਰਵਾਈ ਕੀਤੀ ਹੈ। ਜਿਸ ਵਿੱਚ ਭਾਰਤੀ ਖੁਫੀਆ ਏਜੰਸੀਆਂ ਨੇ ਇਨਪੁਟ ਤੋਂ ਬਾਅਦ ਛਾਪੇਮਾਰੀ ਦੌਰਾਨ ਜੰਮੂ-ਕਸ਼ਮੀਰ ਦੇ 2 ਅੱਤਵਾਦੀ ਫੜੇ ਗਏ। ਪੁੱਛਗਿੱਛ ਦੌਰਾਨ ਇਹ ਗੱਲ ਸਾਫ਼ ਹੋ ਗਈ ਕਿ ਸੂਬੇ ਨੂੰ ਡੋਬਣ ਤੋਂ ਬਾਅਦ ਪਾਕਿਸਤਾਨ ਹੁਣ ਲਸ਼ਕਰ ਨਾਲ ਮਿਲ ਕੇ ਪੰਜਾਬ ਵਿੱਚ ਦਹਿਸ਼ਤ ਫੈਲਾਉਣਾ ਚਾਹੁੰਦਾ ਹੈ।

ਅੱਤਵਾਦੀ ਫਿਰਦੌਸ ਭੱਟ ਦੀ ਸ਼ਹਿ ‘ਤੇ ਚਲਾਇਆ ਆਪ੍ਰੇਸ਼ਨ

ਲਸ਼ਕਰ-ਏ-ਤੋਇਬਾ ਅੱਤਵਾਦੀ ਸੰਗਠਨ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਆਪ੍ਰੇਸ਼ਨ ਨੂੰ ਫਿਰਦੌਸ ਅਹਿਮਦ ਭੱਟ ਚਲਾ ਰਿਹਾ ਹੈ। ਉਸ ਦੇ ਇਸ਼ਾਰੇ ‘ਤੇ ਹੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਪੰਜਾਬ ਨੂੰ ਦਹਿਲਾਉਣ ਦੀ ਯੋਜਨਾ ਬਣਾਈ ਗਈ ਸੀ। ਜਿਸ ਲਈ ਦੋ ਟਾਈਮ ਬੰਬ, ਦੋ ਹੈਂਡ ਗਰਨੇਡ ਅਤੇ ਇੱਕ ਪਿਸਤੌਲ ਬਣਾਉਣ ਦਾ ਪ੍ਰਬੰਧ ਕੀਤਾ ਗਿਆ ਸੀ। ਮਤਲਬ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ 4 ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਪਲਾਨਿੰਗ ਚੱਲ ਰਹੀ ਸੀ।

ਭਾਰੀ ਮਾਤਰਾ ‘ਚ ਹਥਿਆਰ ਬਰਾਮਦ

SSOC ਅੰਮ੍ਰਿਤਸਰ ਨੇ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੁਣ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਨ੍ਹਾਂ ਮੁਲਜ਼ਮਾਂ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਆਈਈਡੀ, 2 ਹੈਂਡ ਗ੍ਰਨੇਡ, 1 ਪਿਸਤੌਲ 2 ਮੈਗਜ਼ੀਨ, 24 ਕਾਰਤੂਸ, 1 ਟਾਈਮਰ ਸਵਿੱਚ, 8 ਡੈਟੋਨੇਟਰ ਅਤੇ 4 ਬੈਟਰੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਡੀਜੀਪੀ ਜਲਦੀ ਹੀ ਹੋਰ ਜਾਣਕਾਰੀ ਸਾਂਝੀ ਕਰਨਗੇ।

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...