ਪੰਜਾਬ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਮੂਨਕ ਦੇ ਪਿੰਡ ਕੜੈਲ ਅਤੇ ਦਿੜ੍ਹਬਾ ਦੇ ਪਿੰਡ ਰੋਗਲਾ ਵਿਖੇ ਲੱਗੇ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ
ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤੇ ਹਰ ਹਫ਼ਤੇ ਪੰਜਾਬ ਸਰਕਾਰ ਤੁਹਾਡੇ ਦੁਆਰ ਤਹਿਤ ਆਯੋਜਿਤ ਕੀਤੇ ਜਾਂਦੇ ਹਨ ਕੈਂਪ।
ਪੰਜਾਬ ਸਰਕਾਰ ਤੁਹਾਡੇ ਦੁਆਰ ਤਹਿਤ ਆਯੋਜਿਤ ਕੀਤੇ ਗਏ ਕੈਂਪ
ਪੰਜਾਬ ਸਰਕਾਰ ਤੁਹਾਡੇ ਦੁਆਰ ਮੁਹਿੰਮ ਦੀ ਲੜੀ ਤਹਿਤ ਅੱਜ ਮੂਨਕ ਦੇ ਪਿੰਡ ਕੜੈਲ ਵਿਖੇ ਐਸ.ਡੀ.ਐਮ ਸੂਬਾ ਸਿੰਘ ਅਤੇ ਦਿੜ੍ਹਬਾ ਦੇ ਪਿੰਡ ਰੋਗਲਾ ਵਿਖੇ ਐਸ.ਡੀ.ਐਮ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਕੈਂਪਾਂ ਦਾ ਆਯੋਜਨ ਕੀਤਾ ਗਿਆ ਜਿਸ ਤਹਿਤ ਕਰੀਬ 6 ਘੰਟੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਜਾਂ ਨੁਮਾਇੰਦੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਦੂਰ ਕਰਨ ਤੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਜੁਟੇ ਰਹੇ। ਪੰਜਾਬ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਮੂਨਕ ਦੇ ਪਿੰਡ ਕੜੈਲ ਅਤੇ ਦਿੜ੍ਹਬਾ ਦੇ ਪਿੰਡ ਰੋਗਲਾ ਵਿਖੇ ਲੱਗੇ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੀਆਂ ਸਬ ਡਵੀਜ਼ਨਾਂ ਅੰਦਰ ਹਰ ਹਫ਼ਤੇ ਲਗਾਏ ਜਾ ਰਹੇ ਕੈਂਪਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਆਯੋਜਿਤ ਕੀਤੇ ਜਾਂਦੇ ਹਨ ਕੈਂਪ
ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਮਾਲ ਵਿਭਾਗ ਨਾਲ ਸਬੰਧਤ ਵੱਖ ਵੱਖ ਸਰਕਾਰੀ ਸੇਵਾਵਾਂ ਦੇ ਨਾਲ ਨਾਲ ਲੋਕਾਂ ਨਾਲ ਸਿੱਧੇ ਤੌਰ ਤੇ ਸਬੰਧਤ ਵਿਭਾਗਾਂ ਜਿਵੇਂ ਸਿਹਤ ਵਿਭਾਗ, ਪੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਖੇਤੀਬਾੜੀ ਤੇ ਹੋਰ ਸਹਾਇਕ ਧੰਦਿਆਂ ਨਾਲ ਸਬੰਧਤ ਵਿਭਾਗ ਆਦਿ ਦੇ ਅਧਿਕਾਰੀ ਮੌਕੇ ਤੇ ਮੌਜੂਦ ਰਹਿ ਕੇ ਪ੍ਰਾਪਤ ਬਿਨੈ ਪੱਤਰਾਂ ਤੇ ਢੁਕਵੀਂ ਕਾਰਵਾਈ ਅਮਲ ਵਿੱਚ ਲਿਆਂਦੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੇ ਕੀਮਤੀ ਸਮੇਂ ਤੇ ਧਨ ਦੀ ਬੱਚਤ ਕਰਨ ਵਿੱਚ ਇਹ ਕੈਂਪ ਲਾਭਦਾਇਕ ਸਾਬਤ ਹੋ ਰਹੇ ਹਨ ਅਤੇ ਅਜਿਹੇ ਕੈਂਪਾਂ ਰਾਹੀਂ ਲੋਕਾਂ ਤੋਂ ਮਿਲਣ ਵਾਲੀ ਫੀਡਬੈਕ ਵੀ ਕਾਰਗਾਰ ਸਾਬਤ ਹੋ ਰਹੀ ਹੈ।ਸਰਕਾਰ ਦੀਆਂ ਇਹਨਾਂ ਸਕੀਮਾਂ ਨੂੰ ਜੇਕਰ ਇਸੇ ਤਰਾਂ ਘਰ ਘਰ ਪਹੁੰਚਾਇਆ ਗਿਆ ਤਾਂ ਜਲਦੀ ਹੀ ਇਲਾਕੇ ਦੀ ਰੂਪ ਰੇਖਾ ਬਦਲੇਗੀ ਇਹ ਤਹਿ ਹੈ।
Follow Us
