AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸਿੱਖ ਜੱਥੇਬੰਦੀ ਦੀ ਅਗਵਾਈ ਹੇਠ ਨੌਜਵਾਨਾਂ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਅਰਥੀ ਫੂਕ ਮਾਰਚ ਕੱਢਿਆ

ਮਾਨਸਾ ਵਿਖੇ ਸਿੱਖ ਜੱਥੇਬੰਦੀ ਦੀ ਅਗਵਾਈ ਹੇਠ ਨੌਜਵਾਨਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਅਤੇ ਇਨਸਾਫ਼ ਲਈ ਅੱਜ ਅਰਥੀ ਫੂਕ ਮਾਰਚ ਕੱਢਿਆ।

ਸਿੱਖ ਜੱਥੇਬੰਦੀ ਦੀ ਅਗਵਾਈ ਹੇਠ ਨੌਜਵਾਨਾਂ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਅਰਥੀ ਫੂਕ ਮਾਰਚ ਕੱਢਿਆ
bhupinder-singh-mansa
| Published: 18 Feb 2023 16:08 PM IST
Share
ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਮੁਹਾਲੀ ਦੇ ਵਿਚ ਕੌਮੀ ਮੋਰਚਾ ਸ਼ੁਰੂ ਹੋਇਆ. ਪੰਜਾਬ ਦੀਆਂ ਧਾਰਮਕ ਅਤੇ ਹੋਰ ਰਾਜਨੀਤਕ ਪਾਰਟੀਆਂ ਰਲਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਲਗਾਤਾਰ ਮੋਰਚਾ ਚੱਲ ਰਹੀਆਂ ਹਨ। ਜਿਸ ਨੂੰ ਲੈ ਕੇ ਮੋਰਚੇ ਵੱਲੋਂ ਪਿੰਡ-ਪਿੰਡ ਵਿੱਚ ਅਪੀਲ ਕੀਤੀ ਜਾ ਰਹੀ ਹੈ। ਜਿਸ ਤਹਿਤ ਅੱਜ ਵੀ ਇਕ ਜਾਗਰੂਕਤਾ ਰੈਲੀ ਕੱਢੀ ਗਈ ਹੈ ਤਾਂ ਕਿ ਨੌਜਵਾਨ ਮੁੰਡਿਆਂ ਨੂੰ ਅਤੇ ਘਰ ਬੈਠੇ ਹੋਰ ਇਨਸਾਫ਼ ਪਸੰਦ ਲੋਕਾਂ ਨੂੰ ਜਾਗਰਤ ਕਰਕੇ ਮੁਹਾਲੀ ਵਿੱਚ ਚੱਲ ਰਹੇ ਕੌਮੀ ਮੋਰਚੇ ਨੂੰ ਸਫਲ ਕੀਤਾ ਜਾ ਸਕੇ। ਮਾਨਸਾ ਵਿਖੇ ਸਿੱਖ ਜੱਥੇਬੰਦੀ ਦੀ ਅਗਵਾਈ ਹੇਠ ਨੌਜਵਾਨਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਅਤੇ ਇਨਸਾਫ਼ ਲਈ ਅੱਜ ਅਰਥੀ ਫੂਕ ਮਾਰਚ ਕੱਢਿਆ ਅਤੇ ਇਸ ਦੌਰਾਨ ਨੌਜਵਾਨਾਂ ਨੇ ਖਾਲਿਸਤਾਨ ਦੇ ਝੰਡੇ ਲਹਿਰਾਏ ਅਤੇ ਨਾਅਰੇਬਾਜ਼ੀ ਕੀਤੀ। ਨੌਜਵਾਨਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਹੈ ਅਤੇ ਇਸੀ ਤਹਿਤ ਵੱਖ -ਵੱਖ ਸ਼ਹਿਰਾਂ ਵਿਚ ਧਰਨੇ ਅਤੇ ਮਾਰਚ ਵੀ ਕੱਢੇ ਜਾ ਰਹੇ ਹਨ।

ਅਰਥੀ ਫੂਕ ਮਾਰਚ ਵੀ ਕੱਢਿਆ ਗਿਆ

ਦੱਸ ਦੇਈਏ ਕਿ ਸਿੱਖ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਸਰਹੱਦ ‘ਤੇ ਪੱਕਾ ਮੋਰਚਾ ਲਾਇਆ ਹੋਇਆ ਹੈ. ਮਾਨਸਾ ਦੇ ਕੈਂਚੀਆਂ ਸਥਿਤ ਚੌਕ ‘ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ ਅਤੇ ਇਸ ਦੌਰਾਨ ਸ਼ਹਿਰ ‘ਚ ਅਰਥੀ ਫੂਕ ਮਾਰਚ ਵੀ ਕੱਢਿਆ ਗਿਆ।ਕੁਝ ਸਮੇਂ ਬਾਅਦ ਉਥੋਂ ਦੇ ਖੰਭੇ ਤੋਂ ਝੰਡਾ ਉਤਾਰ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਖੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵਿੱਚ ਪਹੁੰਚ ਕੇ ਮੋਰਚੇ ਨੂੰ ਸਫਲ ਕੀਤਾ ਜਾਵੇ ਤਾਂ ਜੋ ਜੇਲ ਵਿੱਚ ਬੰਦ ਸਜ਼ਾ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਹੋ ਸਕੇ।

ਸ਼ਹਿਰ ‘ਚ ਕੱਢਿਆ ਗਿਆ ਰੋਸ ਮਾਰਚ

ਇਸ ਮੌਕੇ ਉਨ੍ਹਾਂ ਕਿਹਾ ਵੱਧ ਤੋਂ ਵੱਧ ਪਿੰਡਾਂ ਤੋਂ ਇਕੱਠੇ ਹੋ ਕੇ ਚੰਡੀਗੜ੍ਹ ਚੱਲ ਰਹੇ ਧਰਨੇ ਵਿੱਚ ਸ਼ਾਮਲ ਹੋ ਕੇ ਕਾਮਯਾਬ ਕਰੋ ਤਾਂ ਜੋ ਸਜ਼ਾ ਭੁਗਤ ਚੁੱਕੇ ਬੰਦੀ ਸਿੰਘ ਰਿਹਾਅ ਹੋ ਸਕਣ।ਉਸ ਉਪਰੰਤ ਸ਼ਹਿਰ ਵਿੱਚੋਂ ਰੋਸ ਮਾਰਚ ਕੱਢ ਕੇ ਇਲਾਕਾ ਵਾਸੀਆਂ ਸਮਰਥਨ ਦੀ ਕੀਤੀ। ਦੱਮ ਦਈਏ ਕਿ ਧਰਨਾਕਾਰੀ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਅੜੇ ਹੋਏ ਸਨ ਪਿਛਲੇ ਵਿਰੋਧ ਪ੍ਰਦਰਸ਼ਨਾਂ ਵਿੱਚ ਵੀ ISI ਨੇ ਖਾਲਿਸਤਾਨ ਵਿਰੋਧੀ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ। ਦੱਸ ਦੇਈਏ ਕਿ ਸਿੰਘੂ ਸਰਹੱਦ ਦੀ ਤਰਜ਼ ‘ਤੇ ਬੀਤੀ 7 ਜਨਵਰੀ ਤੋਂ ਗੁਰਦੁਆਰਾ ਅੰਬ ਸਾਹਿਬ ਨੇੜੇ ਕੌਮੀ ਇਨਸਾਫ਼ ਮੋਰਚਾ ਦਾ ‘ਪੱਕਾ ਮੋਰਚਾ’ ਲਾਇਆ ਹੋਇਆ ਹੈ। ਧਰਨਾਕਾਰੀਆਂ ਦੀਆਂ ਮੰਗਾਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਿੱਚ ਇਨਸਾਫ਼, ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਇਨਸਾਫ਼, ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿੱਚ ਇਨਸਾਫ਼ ਦੀ ਮੰਗ ਸ਼ਾਮਲ ਹਨ। ———————————————————————————–

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...