ਸਿੱਖ ਜੱਥੇਬੰਦੀ ਦੀ ਅਗਵਾਈ ਹੇਠ ਨੌਜਵਾਨਾਂ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਅਰਥੀ ਫੂਕ ਮਾਰਚ ਕੱਢਿਆ

Published: 

18 Feb 2023 16:08 PM

ਮਾਨਸਾ ਵਿਖੇ ਸਿੱਖ ਜੱਥੇਬੰਦੀ ਦੀ ਅਗਵਾਈ ਹੇਠ ਨੌਜਵਾਨਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਅਤੇ ਇਨਸਾਫ਼ ਲਈ ਅੱਜ ਅਰਥੀ ਫੂਕ ਮਾਰਚ ਕੱਢਿਆ।

ਸਿੱਖ ਜੱਥੇਬੰਦੀ ਦੀ ਅਗਵਾਈ ਹੇਠ ਨੌਜਵਾਨਾਂ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਅਰਥੀ ਫੂਕ ਮਾਰਚ ਕੱਢਿਆ
Follow Us On

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਮੁਹਾਲੀ ਦੇ ਵਿਚ ਕੌਮੀ ਮੋਰਚਾ ਸ਼ੁਰੂ ਹੋਇਆ. ਪੰਜਾਬ ਦੀਆਂ ਧਾਰਮਕ ਅਤੇ ਹੋਰ ਰਾਜਨੀਤਕ ਪਾਰਟੀਆਂ ਰਲਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਲਗਾਤਾਰ ਮੋਰਚਾ ਚੱਲ ਰਹੀਆਂ ਹਨ। ਜਿਸ ਨੂੰ ਲੈ ਕੇ ਮੋਰਚੇ ਵੱਲੋਂ ਪਿੰਡ-ਪਿੰਡ ਵਿੱਚ ਅਪੀਲ ਕੀਤੀ ਜਾ ਰਹੀ ਹੈ। ਜਿਸ ਤਹਿਤ ਅੱਜ ਵੀ
ਇਕ ਜਾਗਰੂਕਤਾ ਰੈਲੀ ਕੱਢੀ ਗਈ ਹੈ ਤਾਂ ਕਿ ਨੌਜਵਾਨ ਮੁੰਡਿਆਂ ਨੂੰ ਅਤੇ ਘਰ ਬੈਠੇ ਹੋਰ ਇਨਸਾਫ਼ ਪਸੰਦ ਲੋਕਾਂ ਨੂੰ ਜਾਗਰਤ ਕਰਕੇ ਮੁਹਾਲੀ ਵਿੱਚ ਚੱਲ ਰਹੇ ਕੌਮੀ ਮੋਰਚੇ ਨੂੰ ਸਫਲ ਕੀਤਾ ਜਾ ਸਕੇ। ਮਾਨਸਾ ਵਿਖੇ ਸਿੱਖ ਜੱਥੇਬੰਦੀ ਦੀ ਅਗਵਾਈ ਹੇਠ ਨੌਜਵਾਨਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਅਤੇ ਇਨਸਾਫ਼ ਲਈ ਅੱਜ ਅਰਥੀ ਫੂਕ ਮਾਰਚ ਕੱਢਿਆ ਅਤੇ ਇਸ ਦੌਰਾਨ ਨੌਜਵਾਨਾਂ ਨੇ ਖਾਲਿਸਤਾਨ ਦੇ ਝੰਡੇ ਲਹਿਰਾਏ ਅਤੇ ਨਾਅਰੇਬਾਜ਼ੀ ਕੀਤੀ। ਨੌਜਵਾਨਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਹੈ ਅਤੇ ਇਸੀ ਤਹਿਤ ਵੱਖ -ਵੱਖ ਸ਼ਹਿਰਾਂ ਵਿਚ ਧਰਨੇ ਅਤੇ ਮਾਰਚ ਵੀ ਕੱਢੇ ਜਾ ਰਹੇ ਹਨ।

ਅਰਥੀ ਫੂਕ ਮਾਰਚ ਵੀ ਕੱਢਿਆ ਗਿਆ

ਦੱਸ ਦੇਈਏ ਕਿ ਸਿੱਖ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਸਰਹੱਦ ‘ਤੇ ਪੱਕਾ ਮੋਰਚਾ ਲਾਇਆ ਹੋਇਆ ਹੈ. ਮਾਨਸਾ ਦੇ ਕੈਂਚੀਆਂ ਸਥਿਤ ਚੌਕ ‘ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ ਅਤੇ ਇਸ ਦੌਰਾਨ ਸ਼ਹਿਰ ‘ਚ ਅਰਥੀ ਫੂਕ ਮਾਰਚ ਵੀ ਕੱਢਿਆ ਗਿਆ।ਕੁਝ ਸਮੇਂ ਬਾਅਦ ਉਥੋਂ ਦੇ ਖੰਭੇ ਤੋਂ ਝੰਡਾ ਉਤਾਰ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਖੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵਿੱਚ ਪਹੁੰਚ ਕੇ ਮੋਰਚੇ ਨੂੰ ਸਫਲ ਕੀਤਾ ਜਾਵੇ ਤਾਂ ਜੋ ਜੇਲ ਵਿੱਚ ਬੰਦ ਸਜ਼ਾ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਹੋ ਸਕੇ।

ਸ਼ਹਿਰ ‘ਚ ਕੱਢਿਆ ਗਿਆ ਰੋਸ ਮਾਰਚ

ਇਸ ਮੌਕੇ ਉਨ੍ਹਾਂ ਕਿਹਾ ਵੱਧ ਤੋਂ ਵੱਧ ਪਿੰਡਾਂ ਤੋਂ ਇਕੱਠੇ ਹੋ ਕੇ ਚੰਡੀਗੜ੍ਹ ਚੱਲ ਰਹੇ ਧਰਨੇ ਵਿੱਚ ਸ਼ਾਮਲ ਹੋ ਕੇ ਕਾਮਯਾਬ ਕਰੋ ਤਾਂ ਜੋ ਸਜ਼ਾ ਭੁਗਤ ਚੁੱਕੇ ਬੰਦੀ ਸਿੰਘ ਰਿਹਾਅ ਹੋ ਸਕਣ।ਉਸ ਉਪਰੰਤ ਸ਼ਹਿਰ ਵਿੱਚੋਂ ਰੋਸ ਮਾਰਚ ਕੱਢ ਕੇ ਇਲਾਕਾ ਵਾਸੀਆਂ ਸਮਰਥਨ ਦੀ ਕੀਤੀ। ਦੱਮ ਦਈਏ ਕਿ ਧਰਨਾਕਾਰੀ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਅੜੇ ਹੋਏ ਸਨ ਪਿਛਲੇ ਵਿਰੋਧ ਪ੍ਰਦਰਸ਼ਨਾਂ ਵਿੱਚ ਵੀ ISI ਨੇ ਖਾਲਿਸਤਾਨ ਵਿਰੋਧੀ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ।

ਦੱਸ ਦੇਈਏ ਕਿ ਸਿੰਘੂ ਸਰਹੱਦ ਦੀ ਤਰਜ਼ ‘ਤੇ ਬੀਤੀ 7 ਜਨਵਰੀ ਤੋਂ ਗੁਰਦੁਆਰਾ ਅੰਬ ਸਾਹਿਬ ਨੇੜੇ ਕੌਮੀ ਇਨਸਾਫ਼ ਮੋਰਚਾ ਦਾ ‘ਪੱਕਾ ਮੋਰਚਾ’ ਲਾਇਆ ਹੋਇਆ ਹੈ। ਧਰਨਾਕਾਰੀਆਂ ਦੀਆਂ ਮੰਗਾਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਿੱਚ ਇਨਸਾਫ਼, ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਇਨਸਾਫ਼, ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿੱਚ ਇਨਸਾਫ਼ ਦੀ ਮੰਗ ਸ਼ਾਮਲ ਹਨ।

———————————————————————————–