AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਫਿਲੌਰ ਸਿਵਲ ਹਸਪਤਾਲ ਮੁਰਦਾਘਰ ‘ਚ 12 ਦਿਨਾਂ ਤੋਂ ਪਈ ਅਣਪਛਾਤੀ ਲਾਸ਼, ਪੁਲਿਸ ਕਾਰਵਾਈ ‘ਚ ਦੇਰੀ ‘ਤੇ ਉੱਠੇ ਸਵਾਲ

ਜਲੰਧਰ ਦੇ ਫਿਲੌਰ ਇਲਾਕੇ ਤੋਂ ਪ੍ਰਸ਼ਾਸਨਿਕ ਲਾਪਰਵਾਹੀ ਦਾ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਪਿਛਲੇ 12 ਦਿਨਾਂ ਤੋਂ ਸਿਵਲ ਹਸਪਤਾਲ ਫਿਲੌਰ ਦੇ ਮੁਰਦਾਘਰ ਵਿੱਚ ਪਈ ਹੋਈ ਹੈ। ਇਸ ਮਾਮਲੇ ਵਿੱਚ ਹਸਪਤਾਲ ਪ੍ਰਸ਼ਾਸਨ ਵੱਲੋਂ ਪੁਲਿਸ ਕਾਰਵਾਈ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਗੰਭੀਰ ਸਵਾਲ ਚੁੱਕੇ ਗਏ ਹਨ।

ਫਿਲੌਰ ਸਿਵਲ ਹਸਪਤਾਲ ਮੁਰਦਾਘਰ 'ਚ 12 ਦਿਨਾਂ ਤੋਂ ਪਈ ਅਣਪਛਾਤੀ ਲਾਸ਼, ਪੁਲਿਸ ਕਾਰਵਾਈ 'ਚ ਦੇਰੀ 'ਤੇ ਉੱਠੇ ਸਵਾਲ
davinder-kumar-jalandhar
| Updated On: 28 Nov 2026 17:23 PM IST
Share

ਜਲੰਧਰ ਦੇ ਫਿਲੌਰ ਇਲਾਕੇ ਤੋਂ ਪ੍ਰਸ਼ਾਸਨਿਕ ਲਾਪਰਵਾਹੀ ਦਾ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਪਿਛਲੇ 12 ਦਿਨਾਂ ਤੋਂ ਸਿਵਲ ਹਸਪਤਾਲ ਫਿਲੌਰ ਦੇ ਮੁਰਦਾਘਰ ਵਿੱਚ ਪਈ ਹੋਈ ਹੈ। ਇਸ ਮਾਮਲੇ ਵਿੱਚ ਹਸਪਤਾਲ ਪ੍ਰਸ਼ਾਸਨ ਵੱਲੋਂ ਪੁਲਿਸ ਕਾਰਵਾਈ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਗੰਭੀਰ ਸਵਾਲ ਚੁੱਕੇ ਗਏ ਹਨ।

72 ਘੰਟੇ ਦੇ ਨਿਯਮ ਦੇ ਬਾਵਜੂਦ 12 ਦਿਨਾਂ ਤੱਕ ਨਹੀਂ ਹੋਈ ਕਾਰਵਾਈ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੀ ਮੈਡੀਕਲ ਅਫ਼ਸਰ ਡਾ. ਇਕਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਹਸਪਤਾਲ ਵਿੱਚ ਇੱਕ ਲਾਵਾਰਿਸ ਲਾਸ਼ ਲਿਆਂਦੀ ਗਈ ਸੀ, ਜਿਸ ਨੂੰ ਨਿਯਮਾਂ ਅਨੁਸਾਰ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਨਾਲ ਜੁੜੇ ਨਿਯਮ-ਕਾਇਦਿਆਂ ਮੁਤਾਬਕ ਕਿਸੇ ਵੀ ਅਣਪਛਾਤੀ ਲਾਸ਼ ਨੂੰ ਸ਼ਨਾਖ਼ਤ ਲਈ 72 ਘੰਟੇ ਤੱਕ ਰੱਖਣ ਦਾ ਪ੍ਰਬੰਧ ਹੁੰਦਾ ਹੈ, ਪਰ ਇਸ ਮਾਮਲੇ ਵਿੱਚ ਕਰੀਬ 12 ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਪ੍ਰਸ਼ਾਸਨ ਵੱਲੋਂ ਅੱਗੇ ਦੀ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ।

ਪੁਲਿਸ ਅਧਿਕਾਰੀਆਂ ਨੂੰ ਲਿਖਿਆ ਪੱਤਰ

ਡਾ. ਇਕਵਿੰਦਰ ਕੌਰ ਨੇ ਦੱਸਿਆ ਕਿ ਇਸ ਸਬੰਧ ਵਿੱਚ ਹਸਪਤਾਲ ਪ੍ਰਸ਼ਾਸਨ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਇੱਕ ਲਿਖਤੀ ਪੱਤਰ ਵੀ ਭੇਜਿਆ ਗਿਆ ਹੈ, ਪਰ ਅਜੇ ਤੱਕ ਪੁਲਿਸ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੁਲਿਸ ਵੱਲੋਂ ਲੋੜੀਂਦੀ ਕਾਨੂੰਨੀ ਕਾਰਵਾਈ ਪੂਰੀ ਨਹੀਂ ਕੀਤੀ ਜਾਂਦੀ, ਉਦੋਂ ਤੱਕ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀਂ ਕੀਤਾ ਜਾ ਸਕਦਾ।

ਲਾਸ਼ ਲੰਮਾ ਸਮਾਂ ਪਈ ਰਹਿਣ ਕਾਰਨ ਵਧਿਆ ਸਿਹਤ ਖ਼ਤਰਾ

ਮੈਡੀਕਲ ਅਫ਼ਸਰ ਨੇ ਅੱਗੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਮ੍ਰਿਤਕ ਦੇਹ ਦੇ ਇੰਨੇ ਲੰਮੇ ਸਮੇਂ ਤੱਕ ਮੁਰਦਾਘਰ ਵਿੱਚ ਪਏ ਰਹਿਣ ਕਾਰਨ ਇਲਾਕੇ ਅਤੇ ਹਸਪਤਾਲ ਵਿੱਚ ਸਿਹਤ ਸਬੰਧੀ ਖ਼ਤਰਾ (ਹੈਲਥ ਰਿਸਕ) ਪੈਦਾ ਹੋਣ ਦਾ ਡਰ ਵੀ ਬਣਿਆ ਹੋਇਆ ਹੈ। ਮੁੱਢਲੇ ਅੰਦਾਜ਼ੇ ਮੁਤਾਬਕ ਮ੍ਰਿਤਕ ਵਿਅਕਤੀ ਪ੍ਰਵਾਸੀ ਜਾਪਦਾ ਹੈ ਅਤੇ ਉਸ ਦੀ ਉਮਰ ਕਰੀਬ 40 ਸਾਲ ਦੱਸੀ ਜਾ ਰਹੀ ਹੈ, ਪਰ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਪ੍ਰਸ਼ਾਸਨ ਇਸ ਮਾਮਲੇ ਵਿੱਚ ਕਦੋਂ ਹਰਕਤ ਵਿੱਚ ਆਉਂਦਾ ਹੈ ਅਤੇ ਕਦੋਂ ਅਣਪਛਾਤੇ ਵਿਅਕਤੀ ਦੀ ਸ਼ਨਾਖ਼ਤ ਕਰਕੇ ਅੰਤਿਮ ਕਾਰਵਾਈ ਪੂਰੀ ਕੀਤੀ ਜਾਂਦੀ ਹੈ।

Follow Us
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ...
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ... ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ...  ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ...
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ...
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?...
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ...
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼...
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ...
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ...
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ...