ਕੇਂਦਰੀ ਮੰਤਰੀ ਮੇਘਵਾਲ ਵੱਲੋਂ ਪੰਜਾਬੀ ਏਕਤਾ ਦੀ ਸ਼ਲਾਘਾ, ਰੂਪਨਗਰ ਨਿਆਂਇਕ ਸਹੂਲਤਾਂ ਦਾ ਦਿੱਤਾ ਭਰੋਸਾ

Published: 

13 Nov 2026 22:15 PM IST

ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਰੂਪਨਗਰ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਨਾਂ ਤੇ ਦਿੱਤੇ ਜਾਂਦੇ ਪੁਰਸਕਾਰਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਗਲੋਬਲ ਪੰਜਾਬੀ ਐਸੋਸੀਏਸ਼ਨ ਦੇ ਯਤਨਾਂ ਨੂੰ ਸਰਾਹਿਆ। ਮੰਤਰੀ ਨੇ ਨਿਆਂਇਕ ਬੁਨਿਆਦੀ ਢਾਂਚੇ, ਵਕੀਲਾਂ ਲਈ ਚੈਂਬਰਾਂ ਅਤੇ ਅਦਾਲਤੀ ਸਹੂਲਤਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ।

ਕੇਂਦਰੀ ਮੰਤਰੀ ਮੇਘਵਾਲ ਵੱਲੋਂ ਪੰਜਾਬੀ ਏਕਤਾ ਦੀ ਸ਼ਲਾਘਾ, ਰੂਪਨਗਰ ਨਿਆਂਇਕ ਸਹੂਲਤਾਂ ਦਾ ਦਿੱਤਾ ਭਰੋਸਾ

ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ (ਸੁਤੰਤਰ ਪ੍ਰਭਾਰ) ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ, ਰਾਜਾ ਪੋਰਸ ਅਤੇ ਭਾਈ ਘਨ੍ਹੱਈਆ ਜੀ ਦੇ ਨਾਂ ਤੇ ਦਿੱਤੇ ਜਾਂਦੇ ਸਨਮਾਨ ਸਮਾਜ ਲਈ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਹੋਰ ਬਿਹਤਰ ਕਾਰਜ ਕਰਨ ਲਈ ਪ੍ਰੇਰਿਤ ਕਰਦੇ ਹਨ।

ਤਿੰਨ ਮਹਾਨ ਸ਼ਖ਼ਸੀਅਤਾਂ ਦੇ ਨਾਂ ਤੇ ਐਵਾਰਡ ਪ੍ਰਦਾਨ ਕੀਤੇ

ਰੂਪਨਗਰ ਵਿਖੇ ਗਲੋਬਲ ਪੰਜਾਬੀ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕਰਨ ਉਪਰੰਤ ਉਨ੍ਹਾਂ ਸੰਸਥਾ ਵੱਲੋਂ ਪੰਜਾਬੀ ਏਕਤਾ ਅਤੇ ਸਮਾਜ ਸੇਵਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਤਿੰਨ ਮਹਾਨ ਸ਼ਖ਼ਸੀਅਤਾਂ ਦੇ ਨਾਂ ਤੇ ਐਵਾਰਡ ਪ੍ਰਦਾਨ ਕੀਤੇ ਗਏ।

ਮੇਘਵਾਲ ਨੇ ਕਿਹਾ ਕਿ ਜ਼ਿਲ੍ਹੇ ਦੇ ਵਕੀਲਾਂ ਵੱਲੋਂ ਨਿਆਂਇਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਮੰਗ ਪੱਤਰ ਸੌਂਪਿਆ ਗਿਆ ਹੈ। ਇਸ ਵਿੱਚ ਵਕੀਲਾਂ ਲਈ ਚੈਂਬਰ ਅਤੇ ਅਦਾਲਤਾਂ ਨਾਲ ਸਬੰਧਤ ਸਹੂਲਤਾਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਇਨ੍ਹਾਂ ਮੰਗਾਂ ਤੇ ਵਿਚਾਰ ਕਰਕੇ ਲੋੜੀਂਦੇ ਯਤਨ ਕਰਨ ਦਾ ਭਰੋਸਾ ਦਿੱਤਾ।

ਗੱਠਜੋੜ ‘ਤੇ ਫ਼ੈਸਲਾ ਹਾਈਕਮਾਨ ਕਰੇਗੀ ਤੈਅ

ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਸਵੈ-ਮਾਣ ਦਾ ਪ੍ਰਤੀਕ ਦੱਸਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਸੁਸ਼ਾਸਨ ਅਤੇ ਵਿਕਾਸ ਦੇ ਮੁੱਦਿਆਂ ਨੂੰ ਅੱਗੇ ਵਧਾਏਗੀ। ਅਕਾਲੀ ਦਲ ਨਾਲ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ ਫ਼ੈਸਲਾ ਪਾਰਟੀ ਹਾਈਕਮਾਨ ਕਰੇਗੀ। ਨਸ਼ਿਆਂ ਦੇ ਮੁੱਦੇ ਤੇ ਉਨ੍ਹਾਂ ਕਾਨੂੰਨ-ਵਿਵਸਥਾ ਨੂੰ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਦੱਸਿਆ।

Loading...
Unable to load recommendations.
Follow Us