ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕੀਤੀ ਕੇਂਦਰੀ ਸਕੀਮਾਂ ਦੀ ਸੱਮੀਖਿਆ
ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਜਲੰਧਰ ਲੋਕ ਸਭਾ ਹਲਕੇ ਵਿੱਚ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ। ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਵਾਲੇ ਪਿੰਡਾਂ ਦੇ ਲਾਭਪਾਤਰੀਆਂ ਅਤੇ ਸਰਪੰਚਾਂ ਨਾਲ ਮੀਟਿੰਗ ਕਰਕੇ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ।

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕੀਤੀ ਕੇਂਦਰੀ ਸਕੀਮਾਂ ਦੀ ਸੱਮੀਖਿਆ। Union Minister Arjun Ram Meghwal Review Schemes
ਜਲੰਧਰ: ਡੀਸੀ ਕੰਪਲੈਕਸ ਵਿੱਚ ਭਾਰਤ ਸਰਕਾਰ ਦੇ ਸੰਸਦੀ ਮਾਮਲਿਆਂ ਅਤੇ ਸਭਿਆਚਾਰ ਬਾਰੇ ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕਰਕੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਵਿਕਾਸ ਮੁਖੀ ਕਾਰਜਾਂ ਦੇ ਪੱਧਰ ਦੀ ਸੱਮੀਖਿਆ ਕੀਤੀ । ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਤੋਂ ਪਹਿਲਾਂ ਸਥਾਨਕ ਰੈਡ ਕਰਾਸ ਆਡੀਟੋਰੀਅਮ ਵਿਖੇ ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਵੱਖ-ਵੱਖ ਕੇਂਦਰੀ ਸਕੀਮਾਂ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਤੋਂ ਸਕੀਮਾਂ ਦੇ ਲਾਭ ਅਤੇ ਮਿਲਦੀ ਸਹਾਇਤਾ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਲਾਭਪਾਤਰੀਆਂ ਤੱਕ ਲਾਭ ਪਹੁੰਚਾਉਣ ਤੇ ਪੂਰੀ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੇਂਦਰ ਨਾਲ ਸਬੰਧਿਤ ਵਿਕਾਸ ਕਾਰਜਾਂ ਬਾਰੇ ਉਨ੍ਹਾਂ ਨੂੰ ਜਾਣੂੰ ਕਰਵਾਇਆ ਜਾਵੇ ਤਾਂ ਜੋ ਉਹ ਅਜਿਹੇ ਕਾਰਜਾਂ ਨਾਲ ਸਬੰਧਿਤ ਪ੍ਰਕਿਰਿਆਵਾਂ ਨੂੰ ਤੇਜ਼ੀ ਨਾਲ ਪੂਰਾ ਕਰਵਾ ਸਕਣ ।