ਪੰਜਾਬ ਸਰਕਾਰ ਨੂੰ ਨਹੀਂ ਦਵਾਂਗੇ ਪੈਸੇ, ਮੋਦੀ ਸਰਕਾਰ ਦੇ ਮੰਤਰੀ ਦਾ ਐਲਾਨ, ਸਿੱਧੇ ਕਿਸਾਨਾਂ ਨੂੰ ਮਿਲੇਗਾ ਪੈਸਾ

Updated On: 

28 Sep 2025 08:19 AM IST

ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿੱਚ ਆਏ ਹੜ੍ਹਾਂ ਦਾ ਹਵਾਈ ਸਰਵੇਖਣ ਕੀਤਾ। ਗੁਰਦਾਸਪੁਰ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ 19 ਕਿਸਾਨਾਂ ਅਤੇ ਐਨਡੀਆਰਐਫ ਅਤੇ ਐਸਡੀਆਰਐਫ ਟੀਮਾਂ ਨਾਲ ਗੱਲਬਾਤ ਕੀਤੀ। ਮੰਤਰੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ, ਉਨ੍ਹਾਂ ਨੇ ਪੰਜਾਬ ਲਈ 1,600 ਕਰੋੜ ਰੁਪਏ ਦਾ ਐਲਾਨ ਕੀਤਾ।

ਪੰਜਾਬ ਸਰਕਾਰ ਨੂੰ ਨਹੀਂ ਦਵਾਂਗੇ ਪੈਸੇ, ਮੋਦੀ ਸਰਕਾਰ ਦੇ ਮੰਤਰੀ ਦਾ ਐਲਾਨ, ਸਿੱਧੇ ਕਿਸਾਨਾਂ ਨੂੰ ਮਿਲੇਗਾ ਪੈਸਾ
Follow Us On

ਕੇਂਦਰੀ ਰਾਜ ਮੰਤਰੀ ਬੀ.ਐਲ. ਵਰਮਾ (Banwari Lal Verma) ਨੇ ਸ਼ਨੀਵਾਰ (27 ਸਤੰਬਰ) ਨੂੰ ਕਿਹਾ ਕਿ ਪੰਜਾਬ ਦੇ ਕਿਸਾਨਾਂ ਲਈ ਐਲਾਨਿਆ ਗਿਆ 1,600 ਕਰੋੜ ਰੁਪਏ ਦਾ ਰਾਹਤ ਪੈਕੇਜ ਸਿੱਧਾ ਕਿਸਾਨਾਂ ਦੇ ਖਾਤਿਆਂ ਵਿੱਚ ਭੇਜਿਆ ਜਾਵੇਗਾ, ਨਾ ਕਿ ਸੂਬਾ ਸਰਕਾਰ ਨੂੰ। ਉਨ੍ਹਾਂ ਕਿਹਾ ਕਿ ਜਿਵੇਂ ਹੀ ਸਰਵੇਖਣ (ਫਸਲ ਨੁਕਸਾਨ ਸਰਵੇਖਣ) ਪੂਰਾ ਹੋ ਜਾਵੇਗਾ, ਕਿਸਾਨਾਂ ਨੂੰ ਪੈਸੇ ਮਿਲ ਜਾਣਗੇ। ਲੋੜ ਪੈਣ ‘ਤੇ ਵਾਧੂ ਸਹਾਇਤਾ ਵੀ ਪ੍ਰਦਾਨ ਕੀਤੀ ਜਾਵੇਗੀ।

ਇਸ ਰਾਹਤ ਪੈਕੇਜ ਦਾ ਐਲਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਕੀਤਾ ਸੀ। ਹਾਲਾਂਕਿ, ਪੰਜਾਬ ਸਰਕਾਰ ਨੇ ਕਿਹਾ ਹੈ ਕਿ ਇਹ ਰਕਮ ਬਹੁਤ ਘੱਟ ਹੈ ਅਤੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਸਹਾਇਤਾ ਨਹੀਂ ਦੇਵੇਗੀ।

ਸੂਬਾ ਸਰਕਾਰ ਤੇ ਸਵਾਲ

ਕੇਂਦਰੀ ਮੰਤਰੀ ਵਰਮਾ ਨੇ ਕਿਹਾ ਕਿ ਪੰਜਾਬ ਵਿੱਚ ਆਏ ਹੜ੍ਹਾਂ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਵਿੱਚ ਸਤਲੁਜ ਦਰਿਆ ਦੇ ਕੰਢੇ ਵੱਡੇ ਪੱਧਰ ‘ਤੇ ਮਾਈਨਿੰਗ ਕੀਤੀ ਗਈ ਹੈ। ਮੰਤਰੀ ਨੇ ਇਲਜ਼ਾਮ ਲਾਇਆ ਕਿ ਇਹ ਮਾਈਨਿੰਗ ਵਿੱਚ ਸੂਬਾ ਸਰਕਾਰ ਦੇ ਵੀ ਕੁੱਝ ਲੋਕ ਸ਼ਾਮਿਲ ਹਨ। ਮੰਤਰੀ ਨੇ ਕਿਹਾ ਕਿ ਸਥਾਨਕ ਲੋਕਾਂ ਨੇ ਇਸ ਦਾ ਵਿਰੋਧ ਕੀਤਾ ਹੈ, ਪਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਹੈ। ਮਾਈਨਿੰਗ ਨੇ ਲਗਭਗ 340 ਏਕੜ ਜ਼ਮੀਨ ਨੂੰ ਤਬਾਹ ਕਰ ਦਿੱਤਾ ਹੈ।

ਪ੍ਰਧਾਨ ਮੰਤਰੀ ਨੇ 1,600 ਕਰੋੜ ਰੁਪਏ ਦਾ ਕੀਤਾ ਸੀ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿੱਚ ਆਏ ਹੜ੍ਹਾਂ ਦਾ ਹਵਾਈ ਸਰਵੇਖਣ ਕੀਤਾ। ਗੁਰਦਾਸਪੁਰ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ 19 ਕਿਸਾਨਾਂ ਅਤੇ ਐਨਡੀਆਰਐਫ ਅਤੇ ਐਸਡੀਆਰਐਫ ਟੀਮਾਂ ਨਾਲ ਗੱਲਬਾਤ ਕੀਤੀ। ਮੰਤਰੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ, ਉਨ੍ਹਾਂ ਨੇ ਪੰਜਾਬ ਲਈ 1,600 ਕਰੋੜ ਰੁਪਏ ਦਾ ਐਲਾਨ ਕੀਤਾ।

ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 2 ਲੱਖ ਰੁਪਏ ਅਤੇ ਜ਼ਖਮੀਆਂ ਲਈ 50,000 ਰੁਪਏ ਪ੍ਰਤੀ ਪਰਿਵਾਰ ਦਾ ਐਲਾਨ ਕੀਤਾ।