ਹੁਸ਼ਿਆਰਪੁਰ ਦੌਰੇ 'ਤੇ ਨਿਤਿਨ ਗਡਕਰੀ, 1553 ਕਰੋੜ ਰੁਪਏ ਦਾ ਦੇਣਗੇ ਤੋਹਫਾ, ਫਗਵਾੜਾ-ਹੁਸ਼ਿਆਰਪੁਰ ਮਾਰਗ ਬਣੇਗਾ ਫੌਰ ਲੇਨ | Union Minister Nitin Gadkari will do Rally in Hoshiarpur know in Punjabi Punjabi news - TV9 Punjabi

ਹੁਸ਼ਿਆਰਪੁਰ ਦੌਰੇ ‘ਤੇ ਨਿਤਿਨ ਗਡਕਰੀ, 1553 ਕਰੋੜ ਰੁਪਏ ਦਾ ਦੇਣਗੇ ਤੋਹਫਾ, ਫਗਵਾੜਾ-ਹੁਸ਼ਿਆਰਪੁਰ ਮਾਰਗ ਬਣੇਗਾ ਫੌਰ ਲੇਨ

Published: 

10 Jan 2024 09:47 AM

ਕੇਂਦਰੀ ਮੰਤਰੀ ਨਿਤਿਨ ਗਡਕਰੀ ਬੁੱਧਵਾਰ ਨੂੰ ਪੰਜਾਬ ਦੇ ਹੁਸ਼ਿਆਰਪੁਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਹ ਹੁਸ਼ਿਆਰਪੁਰ ਵਾਸੀਆਂ ਨੂੰ ਕਈ ਵੱਡੇ ਤੋਹਫੇ ਵੀ ਦੇਣਗੇ। ਮਿਲੀ ਜਾਣਕਾਰੀ ਮੁਤਾਬਕ ਨਿਤਿਨ ਗਡਕਰੀ 1553 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੁਸ਼ਿਆਰਪੁਰ-ਫਗਵਾੜਾ ਫੌਰ ਲੇਨ ਅਤੇ ਫਗਵਾੜਾ ਅਤੇ ਊਨਾ ਰੋਡ ਹੁਸ਼ਿਆਰਪੁਰ ਦੇ ਨਵੇਂ ਬਾਈਪਾਸ ਦਾ ਨੀਂਹ ਪੱਥਰ ਰੱਖਣਗੇ।

ਹੁਸ਼ਿਆਰਪੁਰ ਦੌਰੇ ਤੇ ਨਿਤਿਨ ਗਡਕਰੀ, 1553 ਕਰੋੜ ਰੁਪਏ ਦਾ ਦੇਣਗੇ ਤੋਹਫਾ, ਫਗਵਾੜਾ-ਹੁਸ਼ਿਆਰਪੁਰ ਮਾਰਗ ਬਣੇਗਾ ਫੌਰ ਲੇਨ

(Photo Credit: PTI )

Follow Us On

ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਬੁੱਧਵਾਰ ਨੂੰ ਫਗਵਾੜਾ-ਹੁਸ਼ਿਆਰਪੁਰ ਸੜਕ ਨੂੰ ਫੌਰ ਲੇਨ ਬਣਾਉਣ ਦਾ ਨੀਂਹ ਪੱਥਰ ਰੱਖਣਗੇ। ਸਮਾਗਮ ਤੋਂ ਪਹਿਲਾਂ ਹੁਸ਼ਿਆਰਪੁਰ ਦੇ ਦੁਸਹਿਰਾ ਗਰਾਊਂਡ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ 10 ਜਨਵਰੀ ਦਿਨ ਬੁੱਧਵਾਰ ਨੂੰ ਹੁਸ਼ਿਆਰਪੁਰ ਆ ਰਹੇ ਹਨ। ਉਹ 1553 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੁਸ਼ਿਆਰਪੁਰ-ਫਗਵਾੜਾ ਫੌਰ ਲੇਨ ਅਤੇ ਫਗਵਾੜਾ ਅਤੇ ਊਨਾ ਰੋਡ ਹੁਸ਼ਿਆਰਪੁਰ ਦੇ ਨਵੇਂ ਬਾਈਪਾਸ ਦਾ ਨੀਂਹ ਪੱਥਰ ਰੱਖਣਗੇ।

ਨਿਤਿਨ ਗਡਕਰੀ ਕਈ ਨਵੇਂ ਪ੍ਰੋਜੈਕਟਾਂ ਦਾ ਕਰਨਗੇ ਐਲਾਨ

ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਦੁਪਹਿਰ 12 ਵਜੇ ਦੁਸਹਿਰਾ ਗਰਾਊਂਡ ਵਿਖੇ ਲੋਕਾਂ ਨੂੰ ਸੰਬੋਧਨ ਕਰਨਗੇ ਅਤੇ ਕਈ ਨਵੇਂ ਪ੍ਰੋਜੈਕਟਾਂ ਦਾ ਐਲਾਨ ਵੀ ਕਰਨਗੇ ਅਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਗੇ।

ਹੁਸ਼ਿਆਰਪੁਰ ਦਾ ਵਿਕਾਸ ਨਵੀਆਂ ਬੁਲੰਦੀਆਂ ‘ਤੇ ਪਹੁੰਚੇਗਾ

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਹੁਸ਼ਿਆਰਪੁਰ-ਫਗਵਾੜਾ ਸੜਕ ਦੇ ਫੌਰ ਲੇਨ ਹੋਣ ਨਾਲ ਹੁਸ਼ਿਆਰਪੁਰ ਦਾ ਵਿਕਾਸ ਨਵੀਆਂ ਬੁਲੰਦੀਆਂ ‘ਤੇ ਪਹੁੰਚੇਗਾ ਅਤੇ ਲੋਕਾਂ ਨੂੰ ਰੁਜ਼ਗਾਰ ਵੀ ਮਿਲੇਗਾ ਅਤੇ ਲੁਧਿਆਣਾ ਤੋਂ ਆਉਣ ਵਾਲੇ ਲੋਕ ਹੁਣ ਬਾਈਪਾਸ ਰਾਹੀਂ ਸਿੱਧੇ ਹੁਸ਼ਿਆਰਪੁਰ ਜਾ ਸਕਣਗੇ। ਇਸ ਨਾਲ ਟਰੈਫਿਕ ਦੀ ਸਮੱਸਿਆ ਵੀ ਹੱਲ ਹੋ ਜਾਵੇਗੀ। ਉਨ੍ਹਾਂ ਨੇ ਫਗਵਾੜਾ ਦੇ ਸਮੂਹ ਭਾਜਪਾ ਆਗੂਆਂ ਅਤੇ ਵਰਕਰਾਂ ਨੂੰ 10 ਜਨਵਰੀ ਨੂੰ ਸਵੇਰੇ 10 ਵਜੇ ਜਨਤਾ ਕੀ ਰਸੋਈ ਹਰਗੋਬਿੰਦ ਨਗਰ ਵਿਖੇ ਪਹੁੰਚਣ ਦੀ ਅਪੀਲ ਕੀਤੀ।

Exit mobile version