ਲੁਧਿਆਣਾ CP ਨੂੰ ਗ੍ਰਿਫਤਾਰੀ ਦੇਣ ਪਹੁੰਚੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, ਧਰਨੇ ‘ਤੇ ਬੈਠੇ, ਕਿਹਾ- ਬੀਜੇਪੀ ਵਰਕਰਾਂ ਨਾਲ ਹੋ ਰਿਹਾ ਧੱਕਾ
Ravneet Singh Bittu Protest: ਲੁਧਿਆਣਾ ਵਿੱਚ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਪ੍ਰੈਸ ਕਾਨਫੰਰਸ ਦਾ ਮੁੱਖ ਮੁੱਦਾ ਨਿਗਮ ਚੋਣਾਂ ਲਈ ਬੀਜੇਪੀ ਉਮੀਦਵਾਰ ਅਤੇ ਗੁਰਦੀਪ ਸਿੰਘ ਨੀਟੂ 'ਤੇ ਦਰਜ ਹੋਏ ਸ਼ਰਾਬ ਵੰਡਣ ਦੇ ਮਾਮਲੇ 'ਤੇ ਸਵਾਲ ਚੁੱਕੇ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਫੈਸਲਾ ਲਿਆ ਕਿ ਉਹ ਪੁਲਿਸ ਕਮਿਸ਼ਨਰ ਦਫ਼ਤਰ ਜਾ ਕੇ ਆਪਣੀਆਂ ਗ੍ਰਿਫਤਾਰੀਆਂ ਦੇਣਗੇ।
ਲੁਧਿਆਣਾ ਦੇ ਹਲਕਾ ਸੈਂਟਰਲ ਅਧੀਨ ਬੀਜੇਪੀ ਉਮੀਦਵਾਰ ਤੇ ਗੁਰਦੀਪ ਸਿੰਘ ਨੀਟੂ ‘ਤੇ ਦਰਜ ਹੋਏ ਸ਼ਰਾਬ ਵੰਡਣ ਦੇ ਮਾਮਲੇ ਨੂੰ ਲੈ ਕੇ ਭਾਜਪਾ ਲੀਡਰਾਂ ਵਿੱਚ ਕਾਫੀ ਰੋਸ ਹੈ। ਦੱਸ ਦਈਏ ਕਿ ਬੀਤੇ ਦਿਨੀਂ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਿਚਾਲੇ ਤਿੱਖੀ ਬਹਿਸਬਾਜੀ ਹੋਈ ਸੀ।
ਅੱਜ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਪ੍ਰੈਸ ਕਾਨਫਰੰਸ ਕਰ ਗੁਰਦੀਪ ਸਿੰਘ ਨੀਟੂ ‘ਤੇ ਦਰਜ ਹੋਏ ਸ਼ਰਾਬ ਵੰਡਣ ਦੇ ਮਾਮਲੇ ‘ਤੇ ਸਵਾਲ ਚੁੱਕੇ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਫੈਸਲਾ ਲਿਆ ਕਿ ਉਹ ਪੁਲਿਸ ਕਮਿਸ਼ਨਰ ਦਫ਼ਤਰ ਜਾ ਕੇ ਆਪਣੀਆਂ ਗ੍ਰਿਫਤਾਰੀਆਂ ਦੇਣਗੇ। ਉਨ੍ਹਾਂ ਨੇ ਕਿਹਾ ਕਿ ਨਿਗਮ ਚੋਣਾਂ ਨੂੰ ਸਹੀ ਢੰਗ ਦੇ ਨਾਲ ਨਹੀਂ ਕਰਵਾਇਆ ਜਾ ਰਿਹਾ ਅਤੇ ਵਰਕਰਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ।
ਪੰਜਾਬ ਸਰਕਾਰ ਦੇ ਇਸ਼ਾਰੇ ‘ਤੇ ਕੰਮ ਕਰ ਰਹੀ ਪੁਲਿਸ – ਬਿੱਟੂ
ਲੁਧਿਆਣਾ ਪੁਲਿਸ ਕਮਿਸ਼ਨਰ ਦੇ ਦਫ਼ਤਰ ਪਹੁੰਚੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ਼ਾਰੇ ‘ਤੇ ਪੁਲਿਸ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਵਿਧਾਇਕ ਆਪਣੀਆਂ ਮਰਜ਼ੀਆਂ ਕਰ ਰਹੇ ਹਨ ਅਤੇ ਵਿਧਾਇਕਾਂ ਦੇ ਕਹਿਣ ‘ਤੇ ਭਾਜਪਾ ਵਰਕਰਾਂ ਨੂੰ ਡਰਾਉਣ ਦਾ ਯਤਨ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਬਿੱਟੂ ਨੇ ਕਿਹਾ ਕਿ ਉਹ ਡਰਨ ਵਾਲੇ ਨਹੀਂ ਹਨ ਅਤੇ ਇਸ ਕਾਰਨ ਉਹ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨੇ ‘ਤੇ ਬੈਠੇ ਹਨ। ਉਨ੍ਹਾਂ ਨੇ ਇਹ ਵੀ ਜ਼ਿਕਰ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੇ ਵਰਕਰਾਂ ‘ਤੇ ਹੋਏ ਹਮਲੇ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਨਹੀਂ ਹੋਵੇਗੀ। ਉਦੋਂ ਤੱਕ ਉਨ੍ਹਾਂ ਦਾ ਧਰਨਾ ਲਗਾਤਾਰ ਜਾਰੀ ਰਹੇਗਾ। ਦੱਸ ਦਈਏ ਕਿ ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਬੀਜੇਪੀ ਦੇ ਜਨਰਲ ਸਕੱਤਰ ਅਨਿਲ ਸਰੀਨ, ਬੀਜੇਪੀ ਆਗੂ ਗੁਰਦੇਵ ਸ਼ਰਮਾ ਦੇਬੀ ਅਤੇ ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਰਜਨੀਸ਼ ਧੀਮਾਨ ਵੀ ਮੌਜੂਦ ਸਨ।
ਇਹ ਵੀ ਪੜ੍ਹੋ