ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੀਲੀਭੀਤ ਐਨਕਾਊਂਟਰ ਮਾਮਲਾ, ਉੱਠੀ ਜਾਂਚ ਦੀ ਮੰਗ, ਵਿਧਾਇਕ ਨੇ ਵਿਧਾਨ ਸਭਾ ਸਪੀਕਰ ਨੂੰ ਲਿਖੀ ਚਿੱਠੀ

ਪੁਲਿਸ ਅਨੁਸਾਰ ਮੁਕਾਬਲੇ ਵਿੱਚ ਮਾਰੇ ਗਏ ਨੌਜਵਾਨ ਗੁਰਦਾਸਪੁਰ ਪੁਲੀਸ ਚੌਕੀ ਤੇ ਹੋਏ ਗ੍ਰਨੇਡ ਹਮਲੇ ਵਿੱਚ ਸ਼ਾਮਲ ਸਨ। ਹਮਲੇ ਤੋਂ ਬਾਅਦ ਤਿੰਨੋਂ ਪੰਜਾਬ ਤੋਂ ਯੂਪੀ ਪੀਲੀਭੀਤ ਭੱਜ ਗਏ ਸਨ। ਪੰਜਾਬ ਪੁਲੀਸ ਨੇ ਪੀਲੀਭੀਤ ਪੁਲੀਸ ਨੂੰ ਸੂਚਿਤ ਕੀਤਾ ਸੀ ਕਿ ਇਹ ਮੁਲਜ਼ਮ ਜ਼ਿਲ੍ਹੇ ਵਿੱਚ ਲੁਕੇ ਹੋਏ ਹਨ। ਇਸ ਮੁਕਾਬਲੇ ਦੌਰਾਨ ਜਸਨਪ੍ਰੀਤ ਸਿੰਘ, ਗੁਰਵਿੰਦਰ ਸਿੰਘ ਅਤੇ ਵਰਿੰਦਰ ਸਿੰਘ ਪੁਲਿਸ ਹੱਥੋਂ ਮਾਰੇ ਗਏ।

ਪੀਲੀਭੀਤ ਐਨਕਾਊਂਟਰ ਮਾਮਲਾ, ਉੱਠੀ ਜਾਂਚ ਦੀ ਮੰਗ, ਵਿਧਾਇਕ ਨੇ ਵਿਧਾਨ ਸਭਾ ਸਪੀਕਰ ਨੂੰ ਲਿਖੀ ਚਿੱਠੀ
Follow Us
tv9-punjabi
| Published: 29 Dec 2024 09:34 AM

ਯੂਪੀ ਦੇ ਪੀਲੀਭੀਤ ਮੁਕਾਬਲੇ ਵਿੱਚ ਮਾਰੇ ਗਏ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਮਾਮਲਾ ਗਰਮਾ ਗਿਆ ਹੈ। ਇਸ ਮਾਮਲੇ ਵਿੱਚ ਪੰਜਾਬ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਯੂਪੀ ਸਰਕਾਰ ਨਾਲ ਸੰਪਰਕ ਕਰਕੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਤਾਂ ਜੋ ਸਾਰੀ ਸੱਚਾਈ ਸਾਹਮਣੇ ਆ ਸਕੇ।

ਦੂਜੇ ਪਾਸੇ ਯੂਪੀ ਵਿੱਚ ਇਸ ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ। ਮਾਮਲੇ ਦੀ ਜਾਂਚ ਕਰ ਰਹੇ ਡੀਐਮ ਸੰਜੇ ਕੁਮਾਰ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਬਿਆਨ ਦਰਜ ਕਰਨ ਲਈ 15 ਦਿਨਾਂ ਦਾ ਸਮਾਂ ਦਿੱਤਾ ਹੈ। ਇਸ ਤੋਂ ਇਲਾਵਾ ਜੇਕਰ ਕਿਸੇ ਹੋਰ ਵਿਅਕਤੀ ਕੋਲ ਕੋਈ ਜਾਣਕਾਰੀ ਹੈ ਤਾਂ ਉਹ ਵੀ 3 ਜਨਵਰੀ ਤੱਕ ਆਪਣਾ ਬਿਆਨ ਦਰਜ ਕਰਵਾ ਸਕੇਗਾ।

ਯੂਪੀ ਅਤੇ ਪੰਜਾਬ ਪੁਲਿਸ ਦੀ ਸਪੈਸ਼ਲ ਟੀਮ ਵੱਲੋਂ ਸਵੇਰ ਸਮੇਂ ਮੁਲਜ਼ਮਾਂ ਨੂੰ ਘੇਰਾ ਪਾਕੇ ਇਹ ਕਾਰਵਾਈ ਕੀਤੀ ਗਈ ਸੀ। ਜਿਸ ਮਗਰੋਂ ਨੌਜਵਾਨਾਂ ਨੂੰ ਜਖ਼ਮੀ ਹਾਲਾਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ। ਜਿਸ ਤੋਂ ਬਾਅਦ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਸੀ।

ਮਾਰੇ ਗਏ ਨੌਜਵਾਨਾਂ ਤੇ ਧਮਾਕਾ ਕਰਨ ਦੇ ਇਲਜ਼ਾਮ

ਪੁਲਿਸ ਅਨੁਸਾਰ ਮੁਕਾਬਲੇ ਵਿੱਚ ਮਾਰੇ ਗਏ ਨੌਜਵਾਨ ਗੁਰਦਾਸਪੁਰ ਪੁਲੀਸ ਚੌਕੀ ਤੇ ਹੋਏ ਗ੍ਰਨੇਡ ਹਮਲੇ ਵਿੱਚ ਸ਼ਾਮਲ ਸਨ। ਹਮਲੇ ਤੋਂ ਬਾਅਦ ਤਿੰਨੋਂ ਪੰਜਾਬ ਤੋਂ ਯੂਪੀ ਪੀਲੀਭੀਤ ਭੱਜ ਗਏ ਸਨ। ਪੰਜਾਬ ਪੁਲੀਸ ਨੇ ਪੀਲੀਭੀਤ ਪੁਲੀਸ ਨੂੰ ਸੂਚਿਤ ਕੀਤਾ ਸੀ ਕਿ ਇਹ ਮੁਲਜ਼ਮ ਜ਼ਿਲ੍ਹੇ ਵਿੱਚ ਲੁਕੇ ਹੋਏ ਹਨ। ਇਸ ਮੁਕਾਬਲੇ ਦੌਰਾਨ ਜਸਨਪ੍ਰੀਤ ਸਿੰਘ, ਗੁਰਵਿੰਦਰ ਸਿੰਘ ਅਤੇ ਵਰਿੰਦਰ ਸਿੰਘ ਪੁਲਿਸ ਹੱਥੋਂ ਮਾਰੇ ਗਏ। ਪੁਲਿਸ ਨੇ ਇਨ੍ਹਾਂ ਕੋਲੋਂ ਦੋ ਏਕੇ-47 ਰਾਈਫਲਾਂ ਅਤੇ ਦੋ ਵਿਦੇਸ਼ੀ ਪਿਸਤੌਲ ਵੀ ਬਰਾਮਦ ਕੀਤੇ ਹਨ।

ਤਿੰਨ ਖਿਲਾਫ ਮਾਮਲਾ ਦਰਜ

ਯੂਪੀ ਪੁਲਿਸ ਐਨਕਾਉਂਟਰ ਮਾਮਲੇ ਦੀ ਜਾਂਚ ਕਰ ਰਹੀ ਹੈ। ਯੂਪੀ ਪੁਲਿਸ ਮੁਤਾਬਕ ਮੁਕਾਬਲੇ ਵਿੱਚ ਮਾਰੇ ਗਏ ਤਿੰਨੇ ਨੌਜਵਾਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਸਨ। ਇਸ ਦੇ ਨਾਲ ਹੀ ਅੱਤਵਾਦੀ ਉਨ੍ਹਾਂ ਦੀ ਮਦਦ ਕਰ ਰਹੇ ਸਨ। ਇਨ੍ਹਾਂ ‘ਚੋਂ ਇਕ ਅੱਤਵਾਦੀ ਕੁਲਬੀਰ ਸਿੰਘ ਉਰਫ ਸਿੱਦੂ ਬੱਬਰ ਨੇ ਹੋਟਲ ਦਾ ਕਮਰਾ ਦਿਵਾਉਣ ‘ਚ ਮਦਦ ਕੀਤੀ ਸੀ। ਪੁਲਿਸ ਨੇ ਕੁਲਬੀਰ ਸਿੰਘ ਉਰਫ ਸਿੱਧੂ, ਪਾਕਿਸਤਾਨ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਅਤੇ ਫਤਿਹ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਕਿਸਾਨਾਂ ਨੇ ਦਿੱਤਾ ਪੰਜਾਬ ਬੰਦ ਦਾ ਸੱਦਾ, ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨ
ਕਿਸਾਨਾਂ ਨੇ ਦਿੱਤਾ ਪੰਜਾਬ ਬੰਦ ਦਾ ਸੱਦਾ, ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨ...
ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ
ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ...
ਮਨਮੋਹਨ ਸਿੰਘ ਦਾ ਦਿਹਾਂਤ: ਚੰਡੀਗੜ੍ਹ ਦਾ ਉਹ ਘਰ ਜੋ ਸਾਬਕਾ ਪ੍ਰਧਾਨ ਮੰਤਰੀ ਦੇ ਦਿਲ ਦੇ ਬਹੁਤ ਕਰੀਬ ਸੀ
ਮਨਮੋਹਨ ਸਿੰਘ ਦਾ ਦਿਹਾਂਤ: ਚੰਡੀਗੜ੍ਹ ਦਾ ਉਹ ਘਰ ਜੋ ਸਾਬਕਾ ਪ੍ਰਧਾਨ ਮੰਤਰੀ ਦੇ ਦਿਲ ਦੇ ਬਹੁਤ ਕਰੀਬ ਸੀ...
ਮਾਨਾ ਕੀ ਤੇਰੇ ਦੀਦ ਕੇ ਕਾਬਿਲ ਨਹੀਂ ਹੂੰ ਮੈਂ...ਜਦੋਂ ਮਨਮੋਹਨ ਸਿੰਘ ਦੀ ਸ਼ਾਇਰੀ ਤੋਂ ਸੰਸਦ ਵਿੱਚ ਲਗੇ ਸੀ ਠਹਾਕੇ
ਮਾਨਾ ਕੀ ਤੇਰੇ ਦੀਦ ਕੇ ਕਾਬਿਲ ਨਹੀਂ ਹੂੰ ਮੈਂ...ਜਦੋਂ ਮਨਮੋਹਨ ਸਿੰਘ ਦੀ ਸ਼ਾਇਰੀ ਤੋਂ  ਸੰਸਦ ਵਿੱਚ ਲਗੇ ਸੀ ਠਹਾਕੇ...
ਕਿਸਾਨ ਆਗੂ ਡੱਲੇਵਾਲ ਨੇ 'ਆਪ' ਵਫ਼ਦ ਨੂੰ ਕਿਹਾ- ਜੇ ਮੈਨੂੰ ਕੁਝ ਹੋਇਆ ਤਾਂ ਪੰਜਾਬ 'ਚ ਲਗਾਇਆ ਜਾ ਸਕਦਾ ਹੈ ਰਾਸ਼ਟਰਪਤੀ ਰਾਜ
ਕਿਸਾਨ ਆਗੂ ਡੱਲੇਵਾਲ ਨੇ 'ਆਪ' ਵਫ਼ਦ ਨੂੰ ਕਿਹਾ- ਜੇ ਮੈਨੂੰ ਕੁਝ ਹੋਇਆ ਤਾਂ ਪੰਜਾਬ 'ਚ ਲਗਾਇਆ ਜਾ ਸਕਦਾ ਹੈ ਰਾਸ਼ਟਰਪਤੀ ਰਾਜ...
PM ਮੋਦੀ ਨੇ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਕੀਤੀ ਮੁਲਾਕਾਤ, ਯੁਵਾ ਸਸ਼ਕਤੀਕਰਨ ਦੀ ਕੀਤੀ ਗੱਲ
PM ਮੋਦੀ ਨੇ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਕੀਤੀ ਮੁਲਾਕਾਤ, ਯੁਵਾ ਸਸ਼ਕਤੀਕਰਨ ਦੀ ਕੀਤੀ ਗੱਲ...
ਚੰਡੀਗੜ੍ਹ ਨਗਰ ਨਿਗਮ 'ਚ ਹੰਗਾਮੇ ਤੋਂ ਬਾਅਦ ਕੌਂਸਲਰਾਂ ਨੇ ਦੱਸਿਆ ਸੱਚ
ਚੰਡੀਗੜ੍ਹ ਨਗਰ ਨਿਗਮ 'ਚ ਹੰਗਾਮੇ ਤੋਂ ਬਾਅਦ ਕੌਂਸਲਰਾਂ ਨੇ ਦੱਸਿਆ ਸੱਚ...
ਦਿੱਲੀ: ਚੋਣਾਂ ਤੋਂ ਪਹਿਲਾਂ 'ਆਪ' ਦਾ ਵੱਡਾ ਦਾਅ, ਮਹਿਲਾ ਸਨਮਾਨ ਅਤੇ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ
ਦਿੱਲੀ: ਚੋਣਾਂ ਤੋਂ ਪਹਿਲਾਂ 'ਆਪ' ਦਾ ਵੱਡਾ ਦਾਅ, ਮਹਿਲਾ ਸਨਮਾਨ ਅਤੇ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ...
ਮੰਗੇਤਰ ਪੀਜੀ ਦੇ ਹੇਠਾਂ ਉਡੀਕ ਰਿਹਾ ਸੀ, ਇਮਾਰਤ ਤਾਸ਼ ਦੇ ਘਰ ਵਾਂਗ ਢਹਿ ਗਈ
ਮੰਗੇਤਰ ਪੀਜੀ ਦੇ ਹੇਠਾਂ ਉਡੀਕ ਰਿਹਾ ਸੀ, ਇਮਾਰਤ ਤਾਸ਼ ਦੇ ਘਰ ਵਾਂਗ ਢਹਿ ਗਈ...