AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਮਰੀਕੀ ਵਫ਼ਦ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਜਥੇਦਾਰ ਤੇ SGPC ਪ੍ਰਧਾਨ ਨੇ ਕੀਤਾ ਸਵਾਗਤ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਸਾਈ ਇਸ ਪਵਿੱਤਰ ਨਗਰੀ ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਪੂਰੀ ਮਨੁੱਖਤਾ ਨੂੰ ਬਰਾਬਰੀ ਤੇ ਸਾਂਝੀਵਾਲਤਾ ਦਾ ਸੰਦੇਸ਼ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਚਾਰਾਂ ਵਰਣਾਂ- ਖੱਤਰੀ, ਬ੍ਰਾਹਮਣ, ਸੂਦਰ, ਵੈਸ਼, ਨੂੰ ਇੱਕੋ ਜਿਹੀ ਨਜ਼ਰ ਨਾਲ ਦੇਖਣ ਤੇ ਸਾਰਿਆਂ 'ਚ ਪਰਮਾਤਮਾ ਦਾ ਨੂਰ ਪਛਾਣਨ ਦੀ ਸਿੱਖਿਆ ਦਿੰਦਾ ਹੈ।

ਅਮਰੀਕੀ ਵਫ਼ਦ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਜਥੇਦਾਰ ਤੇ SGPC ਪ੍ਰਧਾਨ ਨੇ ਕੀਤਾ ਸਵਾਗਤ
lalit-sharma
| Updated On: 28 Sep 2026 13:02 PM IST
Share

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਗੋਲਡਨ ਟੈਂਪਲ) ਵਿਖੇ ਅਮਰੀਕੀ ਉੱਚ ਪੱਧਰੀ ਵਫ਼ਦ ਨੇ ਨਤਮਸਤਕ ਹੋ ਕੇ ਮੱਥਾ ਟੇਕਿਆ ਤੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਵਫ਼ਦ ‘ਚ ਭਾਰਤ ‘ਚ ਅਮਰੀਕੀ ਦੂਤਾਵਾਸ ਦੇ ਸੀਨੀਅਰ ਡਿਪਲੋਮੈਟ ਸਰਜੀਓ ਗੋਰ ਤੇ ਹੋਰ ਅਮਰੀਕੀ ਨੁਮਾਇੰਦੇ ਸ਼ਾਮਲ ਰਹੇ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕੀ ਮਹਿਮਾਨਾਂ ਦਾ ਸਵਾਗਤ ਕੀਤਾ ਤੇ ਸਿੱਖ ਭਾਈਚਾਰੇ ਨਾਲ ਜੁੜੇ ਵੱਖ-ਵੱਖ ਵਿਚਾਰਧਾਰਕ, ਧਾਰਮਿਕ ਤੇ ਸਮਕਾਲੀ ਮੁੱਦਿਆਂ ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਸਾਈ ਇਸ ਪਵਿੱਤਰ ਨਗਰੀ ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਪੂਰੀ ਮਨੁੱਖਤਾ ਨੂੰ ਬਰਾਬਰੀ ਤੇ ਸਾਂਝੀਵਾਲਤਾ ਦਾ ਸੰਦੇਸ਼ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਚਾਰਾਂ ਵਰਣਾਂ- ਖੱਤਰੀ, ਬ੍ਰਾਹਮਣ, ਸੂਦਰ, ਵੈਸ਼, ਨੂੰ ਇੱਕੋ ਜਿਹੀ ਨਜ਼ਰ ਨਾਲ ਦੇਖਣ ਤੇ ਸਾਰਿਆਂ ‘ਚ ਪਰਮਾਤਮਾ ਦਾ ਨੂਰ ਪਛਾਣਨ ਦੀ ਸਿੱਖਿਆ ਦਿੰਦਾ ਹੈ।

ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਅਮਰੀਕੀ ਨੁਮਾਇੰਦਿਆਂ ਨਾਲ ਮਨੁੱਖੀ ਅਧਿਕਾਰਾਂ ਤੇ ਬਰਾਬਰੀ ਦੇ ਸਿਧਾਂਤਾਂ ਬਾਰੇ ਵਿਸਥਾਰ ਨਾਲ ਗੱਲਬਾਤ ਹੋਈ। ਅਮਰੀਕਾ ਦੇ 1776 ਦੇ ਆਜ਼ਾਦੀ ਦੇ ਐਲਾਨਨਾਮੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਮਰੀਕੀ ਸੰਵਿਧਾਨ ‘ਚ All men are created equal (ਸਾਰੇ ਮਨੁੱਖ ਜਨਮ ਤੋਂ ਬਰਾਬਰ ਬਣਾਏ ਗਏ ਹਨ) ਦੀ ਗੱਲ ਕੀਤੀ ਗਈ ਹੈ, ਉਸੇ ਤਰ੍ਹਾਂ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਸਦੀਆਂ ਪਹਿਲਾਂ ਫਰਮਾਇਆ ਸੀ- ਮਾਨਸ ਕੀ ਜਾਤ ਸਭੈ ਏਕੈ ਪਹਿਚਾਨਬੋ। ਇਸ ਤਰ੍ਹਾਂ ਸਿਧਾਂਤਕ ਪੱਧਰ ਤੇ ਸਿੱਖ ਫਲਸਫ਼ਾ ਤੇ ਅਮਰੀਕੀ ਲੋਕਤੰਤਰੀ ਮੁੱਲਾਂ ‘ਚ ਡੂੰਘੀ ਸਮਾਨਤਾ ਨਜ਼ਰ ਆਉਂਦੀ ਹੈ।

ਸਿੱਖਾਂ ਤੇ ਅਮਰੀਕਾ ਦੇ ਇਤਿਹਾਸਕ ਸਬੰਧਾਂ ਦਾ ਵੀ ਹੋਇਆ ਜ਼ਿਕਰ

ਜਥੇਦਾਰ ਗੜਗੱਜ ਨੇ ਸਿੱਖਾਂ ਅਤੇ ਅਮਰੀਕਾ ਦੇ ਇਤਿਹਾਸਕ ਸਬੰਧਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨਕਾਲ ਦੌਰਾਨ ਵੀ ਅਮਰੀਕੀ ਮੂਲ ਦੇ ਅਧਿਕਾਰੀ ਸਿੱਖ ਫੌਜ ਅਤੇ ਤੋਪਖਾਨੇ ‘ਚ ਉੱਚ ਅਹੁਦਿਆਂ ਤੇ ਸੇਵਾ ਨਿਭਾਉਂਦੇ ਰਹੇ ਸਨ।

ਉਨ੍ਹਾਂ ਕਿਹਾ ਕਿ ਅੱਜ ਵੀ ਅਮਰੀਕਾ ‘ਚ ਵੱਡੀ ਗਿਣਤੀ ਵਿੱਚ ਸਿੱਖ ਭਾਈਚਾਰੇ ਦੇ ਲੋਕ ਵੱਸਦੇ ਹਨ ਤੇ ਉੱਥੋਂ ਦੇ ਵਿਕਾਸ ‘ਚ ਆਪਣਾ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ। ਅਮਰੀਕੀ ਵਫ਼ਦ ਨੇ ਵੀ ਗੁਰੂ ਘਰ ਦੇ ਦਰਸ਼ਨ ਕਰਕੇ ਆਤਮਿਕ ਸ਼ਾਂਤੀ ਮਿਲਣ ਦੀ ਗੱਲ ਕਹੀ ਤੇ ਸਿੱਖ ਭਾਈਚਾਰੇ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਭਵਿੱਖ ‘ਚ ਸਿੱਖ ਜਗਤ ਨਾਲ ਜੁੜਾਅ ਤੇ ਪ੍ਰੋਜੈਕਟਾਂ ਨੂੰ ਲੈ ਕੇ ਸੰਵਾਦ ਜਾਰੀ ਰੱਖਣ ਦੀ ਇੱਛਾ ਪ੍ਰਗਟਾਈ।

ਧਾਮੀ ਨੇ ਕਿਹਾ- ਅਮਰੀਕੀ ਵਫ਼ਦ ਦੀ ਯਾਤਰਾ ਰਹੀ ਸਕਾਰਾਤਮਕ

ਉਥੇ ਹੀ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅਮਰੀਕੀ ਵਫ਼ਦ ਦੀ ਇਹ ਯਾਤਰਾ ਬੇਹੱਦ ਸਕਾਰਾਤਮਕ ਰਹੀ। ਉਨ੍ਹਾਂ ਕਿਹਾ ਕਿ ਅਮਰੀਕੀ ਡਿਪਲੋਮੈਟ ਨੇ ਲਗਭਗ 15 ਸਾਲ ਪਹਿਲਾਂ ਆਪਣੇ ਮਾਤਾ-ਪਿਤਾ ਨਾਲ ਦਰਬਾਰ ਸਾਹਿਬ ਆਉਣ ਦੀਆਂ ਆਪਣੀਆਂ ਪੁਰਾਣੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ।

ਧਾਮੀ ਨੇ ਸਪੱਸ਼ਟ ਕੀਤਾ ਕਿ ਮੀਟਿੰਗ ਦੌਰਾਨ ਕੋਈ ਰਸਮੀ ਮੰਗ ਪੱਤਰ ਤਾਂ ਨਹੀਂ ਦਿੱਤਾ ਗਿਆ, ਪਰ ਸਿੱਖ ਕੌਮ ਨਾਲ ਜੁੜੇ ਵੱਖ-ਵੱਖ ਮੁੱਦਿਆਂ, ਵਿਦੇਸ਼ਾਂ ‘ਚ ਸਿੱਖਾਂ ਦੀ ਪਛਾਣ ਤੇ ਭਾਈਚਾਰੇ ਨਾਲ ਜੁੜੇ ਮਾਮਲਿਆਂ ਤੇ ਆਪਸੀ ਸੰਵਾਦ ਹੋਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਸਿੱਖਾਂ ਪ੍ਰਤੀ ਫੈਲਾਈ ਜਾ ਰਹੀ ਨਫ਼ਰਤ ਤੇ ਹਾਲ ਹੀ ‘ਚ ਸਾਹਮਣੇ ਆਈਆਂ ਵਿਵਾਦਿਤ ਤਸਵੀਰਾਂ ਨੂੰ ਤੁਰੰਤ ਹਟਾਏ ਜਾਣ ਦੇ ਮਾਮਲੇ vਚ ਅਮਰੀਕੀ ਨੁਮਾਇੰਦਿਆਂ ਦਾ ਧੰਨਵਾਦ ਵੀ ਕੀਤਾ।

LPU ਤੇ ਚਿਤਕਾਰਾ ਯੂਨੀਵਰਸਿਟੀ ਦੀਆਂ ਘਟਨਾਵਾਂ ਤੇ ਜਤਾਈ ਚਿੰਤਾ

ਹਾਲ ਹੀ ‘ਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਅਤੇ ਚਿਤਕਾਰਾ ਯੂਨੀਵਰਸਿਟੀ ‘ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ, ਭੰਨਤੋੜ ਅਤੇ ਪੁਲਿਸ ਵਾਹਨਾਂ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਬਾਰੇ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੂੰਘੀ ਚਿੰਤਾ ਪ੍ਰਗਟਾਈ।

ਉਨ੍ਹਾਂ ਸਪੱਸ਼ਟ ਸ਼ਬਦਾਂ ‘ਚ ਕਿਹਾ ਕਿ ਹਿੰਸਾ, ਭੰਨਤੋੜ ਅਤੇ ਅੱਗਜ਼ਨੀ ਪੰਜਾਬ ਦਾ ਸੁਭਾਅ ਕਦੇ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਤੇ ਵਿਦਿਆਰਥੀਆਂ ਨੇ ਇਤਿਹਾਸ ‘ਚ ਵੱਡੇ-ਵੱਡੇ ਲੋਕਤੰਤਰੀ ਤੇ ਸ਼ਾਂਤਮਈ ਸੰਘਰਸ਼ ਕੀਤੇ ਹਨ, ਪਰ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣਾ ਪੰਜਾਬੀ ਸੱਭਿਆਚਾਰ ਦੇ ਵਿਰੁੱਧ ਹੈ।

ਉਨ੍ਹਾਂ ਕਿਹਾ ਕਿ ਇਸ ਪੂਰੀ ਘਟਨਾ ਦੀ ਉੱਚ ਪੱਧਰੀ ਤੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਅਸ਼ਾਂਤੀ ਫੈਲਾਉਣ ਵਾਲੇ ਕੌਣ ਲੋਕ ਹਨ ਅਤੇ ਇਸ ਪਿੱਛੇ ਕੀ ਮਕਸਦ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਕੈਂਪਸ ‘ਚ ਜਲਦ ਤੋਂ ਜਲਦ ਸ਼ਾਂਤੀ ਬਹਾਲ ਕਰਨ ਲਈ ਠੋਸ ਯਤਨ ਕਰਨ ਦੀ ਨਸੀਹਤ ਦਿੱਤੀ। ਉਥੇ ਹੀ SGPC ਪ੍ਰਧਾਨ ਧਾਮੀ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਤੇ ਜਦੋਂ ਕਿਸੇ ਨਾਲ ਜ਼ਿਆਦਤੀ ਹੁੰਦੀ ਹੈ ਤਾਂ ਰੋਸ ਪੈਦਾ ਹੁੰਦਾ ਹੈ, ਪਰ ਕਾਨੂੰਨ-ਵਿਵਸਥਾ ਤੇ ਮਾਹੌਲ ਨੂੰ ਖ਼ਰਾਬ ਹੋਣ ਤੋਂ ਬਚਾਉਣਾ ਵੀ ਬੇਹੱਦ ਜ਼ਰੂਰੀ ਹੈ।

Follow Us
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...