ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨ ਦੇ ਸਿਰ ‘ਤੇ ਨਹੀਂ ਸੀ ਪੱਗ, SGPC ਨੇ ਦਿੱਤੀ ਦਸਤਾਰ
US Deport Illegal Migrants: ਇਨ੍ਹਾਂ ਡਿਪੋਰਟ ਕੀਤੇ ਗਏ ਲੋਕਾਂ ਵਿੱਚ ਇੱਕ ਤਸਵੀਰ ਨਿਕਲ ਕੇ ਸਾਹਮਣੇ ਆਈ ਹੈ। ਜਿਸ ਵਿੱਚ ਟਰਮੀਨਲ 'ਤੇ ਉਤਰਨ ਵਾਲੇ ਸਿੱਖ ਨੌਜਵਾਨਾਂ ਨੇ ਸਿਰਾਂ 'ਤੇ ਪੱਗਾਂ ਨਹੀਂ ਬੰਨ੍ਹੀਆਂ ਹੋਈਆਂ ਸਨ। ਉਨ੍ਹਾਂ ਨੂੰ ਹਵਾਈ ਅੱਡੇ 'ਤੇ ਨੰਗੇ ਸਿਰ ਉਤਾਰ ਦਿੱਤਾ ਗਿਆ। ਉਨ੍ਹਾਂ ਵਿੱਚੋਂ ਕੁਝ ਉੱਚੀ-ਉੱਚੀ ਰੋ ਰਹੇ ਸਨ। ਜਿਸ ਤੋਂ ਬਾਅਦ ਐਸਜੀਪੀਸੀ ਵੱਲੋਂ ਉਸ ਨੂੰ ਦਸਤਾਰ ਦਿੱਤੀ ਗਈ।
ਅਮਰੀਕਾ ਤੋਂ ਡਿਪੋਰਟ ਹੋਕੇ ਆਏ ਨੌਜਵਾਨ ਦੇ ਸਿਰ 'ਤੇ ਨਹੀਂ ਸੀ ਪੱਗ (Photo Credit: PTI)
ਅਮਰੀਕਾ ਤੋਂ ਲਗਾਤਾਰ ਗੈਰ- ਕਾਨੂੰਨੀ ਭਾਰਤੀਆਂ ਨੂੰ ਡਿਪੋਰਟ ਕਰ ਭਾਰਤ ਭੇਜਿਆ ਜਾ ਰਿਹਾ ਹੈ। ਅਮਰੀਕਾ ਤੋਂ 116 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਦੇ ਦੂਜੇ ਸਮੂਹ ਨੂੰ ਲੈ ਕੇ ਅਮਰੀਕੀ ਫੌਜੀ ਜਹਾਜ਼ ਸੀ-17 ਸ਼ਨੀਵਾਰ ਰਾਤ 11:33 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ। ਇਨ੍ਹਾਂ ਵਿੱਚੋਂ, ਪੰਜਾਬ ਤੋਂ 65, ਹਰਿਆਣਾ ਤੋਂ 33, ਗੁਜਰਾਤ ਤੋਂ 8, ਯੂਪੀ, ਮਹਾਰਾਸ਼ਟਰ ਅਤੇ ਰਾਜਸਥਾਨ ਤੋਂ 2-2, ਅਤੇ ਹਿਮਾਚਲ, ਜੰਮੂ-ਕਸ਼ਮੀਰ ਅਤੇ ਗੋਆ ਤੋਂ 1-1 ਹੈ। ਦੱਸ ਦਈਏ ਕਿ ਅੱਜ ਇੱਕ ਹੋਰ ਜ਼ਹਾਜ ਨੇ ਲੈਂਡ ਹੋਣਾ ਹੈ।
ਇਨ੍ਹਾਂ ਡਿਪੋਰਟ ਕੀਤੇ ਗਏ ਲੋਕਾਂ ਵਿੱਚ ਇੱਕ ਤਸਵੀਰ ਨਿਕਲ ਕੇ ਸਾਹਮਣੇ ਆਈ ਹੈ। ਜਿਸ ਵਿੱਚ ਟਰਮੀਨਲ ‘ਤੇ ਉਤਰਨ ਵਾਲੇ ਸਿੱਖ ਨੌਜਵਾਨਾਂ ਨੇ ਸਿਰਾਂ ‘ਤੇ ਪੱਗਾਂ ਨਹੀਂ ਬੰਨ੍ਹੀਆਂ ਹੋਈਆਂ ਸਨ। ਉਨ੍ਹਾਂ ਨੂੰ ਹਵਾਈ ਅੱਡੇ ‘ਤੇ ਨੰਗੇ ਸਿਰ ਉਤਾਰ ਦਿੱਤਾ ਗਿਆ। ਉਨ੍ਹਾਂ ਵਿੱਚੋਂ ਕੁਝ ਉੱਚੀ-ਉੱਚੀ ਰੋ ਰਹੇ ਸਨ। ਜਿਸ ਤੋਂ ਬਾਅਦ ਐਸਜੀਪੀਸੀ ਵੱਲੋਂ ਉਸ ਨੂੰ ਦਸਤਾਰ ਦਿੱਤੀ ਗਈ। ਅਮਰੀਕਾ ਵੱਲੋਂ ਲਗਾਤਾਰ ਸਖ਼ਤੀ ਬਣਾਈ ਗਈ ਹੈ। ਜਿਸ ਤੇ ਭਾਰਤ ਦੇ ਹੀ ਨਹੀਂ ਅਮਰੀਕਾ ਵਿੱਚ ਗੈਰ- ਕਾਨੂੰਨੀ ਤਰੀਕੇ ਨਾਲ ਰਹਿ ਰਹੇ ਕਈ ਹੋਰ ਮੁਲਕਾਂ ਦੇ ਲੋਕਾਂ ਨੂੰ ਵੀ ਉਨ੍ਹਾਂ ਦੇ ਮੁਲਕ ਭੇਜਿਆ ਜਾ ਰਿਹਾ ਹੈ।
ਮੁੜ ਹੱਥਕੜੀਆਂ ਅਤੇ ਬੇੜੀਆਂ ਵਿੱਚ ਲਿਆਂਦਾ
ਪਿਛਲੀ ਵਾਰ ਵਾਂਗ, ਇਸ ਵਾਰ ਵੀ ਵਾਪਸ ਆਏ ਭਾਰਤੀਆਂ ਨੂੰ ਹੱਥਕੜੀਆਂ ਅਤੇ ਬੇੜੀਆਂ ਵਿੱਚ ਲਿਆਂਦਾ ਗਿਆ ਸੀ ਜੋ ਉਨ੍ਹਾਂ ਨੂੰ ਜਹਾਜ਼ ਤੋਂ ਉਤਾਰਨ ਤੋਂ ਪਹਿਲਾਂ ਹਟਾ ਦਿੱਤੀਆਂ ਗਈਆਂ ਸਨ। ਉਡਾਣ ਵਿੱਚ ਔਰਤਾਂ ਅਤੇ ਬੱਚਿਆਂ ਨੂੰ ਹੱਥਕੜੀ ਨਹੀਂ ਲਗਾਈ ਗਈ ਸੀ, ਸਿਰਫ਼ ਮਰਦਾਂ ਨੂੰ ਹੀ ਹੱਥਕੜੀ ਲਗਾਈ ਗਈ ਸੀ।
ਇਹ ਵੀ ਪੜ੍ਹੋ
ਇਹ ਨੌਜਵਾਨ ਆਪਣੇ ਸੁਨਿਹਰੇ ਭਵਿੱਖ ਲਈ ਲੱਖਾਂ ਰੁਪਏ ਖਰਚ ਕਰ ਕੇ ਵਿਦੇਸ਼ਾਂ ਦਾ ਰੁਖ ਕਰਦੇ ਹਨ। ਟਰੈਵਲ ਏਜੰਟ ਝੂਠੇ ਸੁਪਨੇ ਦਿਖਾ ਕੇ ਡੰਕੀ ਲਗਾ ਕੇ ਇਨ੍ਹਾਂ ਨੌਜਵਾਨਾਂ ਨੂੰ ਵਿਦੇਸ਼ ਭੇਜਦੇ ਹਨ। ਟੀਵੀ9 ਪੰਜਾਬੀ ਇਨ੍ਹਾਂ ਲੋਕਾਂ ਨੂੰ ਅਪੀਲ ਕਰਦਾ ਹੈ ਕਿ ਜੇਕਰ ਤੁਸੀਂ ਵਿਦੇਸ਼ ਜਾਣਾ ਹੈ ਤਾਂ ਸਹਿ ਤਰੀਕੇ ਨਾਲ ਜਾਓ।