ਆ ਗਿਆ ਜਹਾਜ਼… ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ਤੇ ਪਹੁੰਚਿਆ ਜਹਾਜ਼
ਅਖੀਰ ਅਮਰੀਕੀ ਫੌਜ ਦਾ ਜ਼ਹਾਜ ਅੰਮ੍ਰਿਤਸਰ ਸਾਹਿਬ ਦੇ ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੇ ਲੈਂਡ ਕਰ ਗਿਆ। ਜਿਸ ਤੋਂ ਬਾਅਦ ਅਮਰੀਕੀ ਅਧਿਕਾਰੀਆਂ ਵੱਲੋਂ 104 ਲੋਕਾਂ ਨੂੰ ਕਾਗਜ਼ੀ ਕਾਰਵਾਈ ਕਰਨ ਤੋਂ ਬਾਅਦ ਭਾਰਤੀ ਅਫ਼ਸਰਾਂ ਦੇ ਹਵਾਲੇ ਕੀਤਾ ਜਾਵੇਗਾ। ਜਿਸ ਤੋਂ ਬਾਅਦ ਭਾਰਤੀ ਏਜੰਸੀਆਂ ਇਹਨਾਂ ਲੋਕਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।

ਅਖੀਰ ਅਮਰੀਕੀ ਫੌਜ ਦਾ ਜ਼ਹਾਜ ਅੰਮ੍ਰਿਤਸਰ ਸਾਹਿਬ ਦੇ ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੇ ਲੈਂਡ ਕਰ ਗਿਆ। ਜਿਸ ਤੋਂ ਬਾਅਦ ਅਮਰੀਕੀ ਅਧਿਕਾਰੀਆਂ ਵੱਲੋਂ 104 ਲੋਕਾਂ ਨੂੰ ਕਾਗਜ਼ੀ ਕਾਰਵਾਈ ਕਰਨ ਤੋਂ ਬਾਅਦ ਭਾਰਤੀ ਅਫ਼ਸਰਾਂ ਦੇ ਹਵਾਲੇ ਕੀਤਾ ਜਾਵੇਗਾ। ਜਿਸ ਤੋਂ ਬਾਅਦ ਭਾਰਤੀ ਏਜੰਸੀਆਂ ਇਹਨਾਂ ਲੋਕਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਅਮਰੀਕਾ ਵਿੱਚ ਨਵੀਂ ਸਰਕਾਰ ਚੁਣੀ ਜਾ ਚੁੱਕੀ ਹੈ। ਡੋਨਾਲਡ ਟਰੰਪ ਨੇ ਰਾਸ਼ਟਰਪਤੀ ਬਣਨ ਤੋਂ ਬਾਅਦ ਗੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਆਏ ਲੋਕਾਂ ਨੂੰ ਦੇਸ਼ ਵਿੱਚੋਂ ਕੱਢਣਾ ਸ਼ੁਰੂ ਕਰ ਦਿੱਤਾ ਹੈ। ਅਮਰੀਕੀ ਫੌਜ ਇਸ ਦੇ ਲਈ ਸਪੈਸ਼ਲ ਅਭਿਆਨ ਚਲਾ ਰਹੀ ਹੈ। ਰਿਪੋਰਟਾਂ ਅਨੁਸਾਰ, ਕੁੱਲ 18,000 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦਿੱਤਾ ਜਾਵੇਗਾ। ਹਾਲਾਂਕਿ ਫਿਲਹਾਲ 205 ਨੂੰ ਡਿਪੋਰਟ ਕੀਤਾ ਗਿਆ ਹੈ। ਜਿਨ੍ਹਾਂ ਵਿੱਚੋਂ ਕਰੀਬ 104 ਭਾਰਤੀ ਲੋਕ ਅੰਮ੍ਰਿਤਸਰ ਪਹੁੰਚ ਗਏ ਹਨ।
18 ਸਾਲ ਤੋਂ ਘੱਟ ਉਮਰ ਦੇ 12 ਬੱਚੇ
ਜਿਨ੍ਹਾਂ ਨੂੰ ਅਮਰੀਕਾ ਸਰਕਾਰ ਨੇ ਡਿਪੋਰਟ ਕੀਤਾ ਹੈ ਉਹਨਾਂ ਵਿੱਚ 12 ਬੱਚੇ ਅਜਿਹੇ ਹਨ ਜ਼ਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ ਭਾਵ ਉਹ ਨਾਬਾਲਿਗ ਹਨ। ਇਸ ਤੋਂ ਇਲਾਵਾ 24 ਮਹਿਲਾਵਾਂ ਨੂੰ ਵੀ ਡਿਪੋਰਟ ਕੀਤਾ ਗਿਆ ਹੈ। ਭਾਰਤ ਵਾਪਸ ਆਏ ਇਨ੍ਹਾਂ ਲੋਕਾਂ ਦੇ ਅਪਰਾਧਿਕ ਪਿਛੋਕੜ ਦੀ ਵੀ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਵਿਅਕਤੀ ਦਾ ਅਪਰਾਧਿਕ ਪਿਛੋਕੜ ਪਾਇਆ ਜਾਂਦਾ ਹੈ, ਤਾਂ ਉਸਨੂੰ ਤੁਰੰਤ ਹਿਰਾਸਤ ਵਿੱਚ ਲੈ ਲਿਆ ਜਾਵੇਗਾ। ਇਹ ਸੰਭਵ ਹੈ ਕਿ ਇਨ੍ਹਾਂ ਵਿੱਚੋਂ ਕੁਝ ਲੋਕਾਂ ਨੇ ਭਾਰਤ ਵਿੱਚ ਕਿਸੇ ਕਿਸਮ ਦਾ ਅਪਰਾਧ ਕੀਤਾ ਹੋਵੇ ਅਤੇ ਬਾਅਦ ਵਿੱਚ ਗੈਰ-ਕਾਨੂੰਨੀ ਤਰੀਕਿਆਂ ਨਾਲ ਅਮਰੀਕਾ ਭੱਜ ਗਏ ਹੋਣ।
ਮੋਦੀ ਜਾਣਗੇ ਅਮਰੀਕਾ
ਡੋਨਾਲਡ ਟਰੰਪ ਦੀ ਇਹ ਕਾਰਵਾਈ ਅਜਿਹੇ ਸਮੇਂ ਕੀਤੀ ਗਈ ਹੈ ਜਦੋਂ ਕੁਝ ਦਿਨਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੇ ਅਮਰੀਕਾ ਦੌਰੇ ‘ਤੇ ਜਾ ਰਹੇ ਹਨ। ਇਹ ਲੋਕ ਆਪਣੀਆਂ ਵਿੱਤੀ ਸਥਿਤੀਆਂ ਨੂੰ ਸੁਧਾਰਨ ਅਤੇ ਬਿਹਤਰ ਭਵਿੱਖ ਲਈ ਗੈਰ-ਕਾਨੂੰਨੀ ਤਰੀਕਿਆਂ ਨਾਲ ਅਮਰੀਕਾ ਗਏ ਸਨ। ਇੱਥੇ, ਅਮਰੀਕੀ ਸਰਕਾਰ ਨੇ ਹੁਣ ਵੱਡੀ ਕਾਰਵਾਈ ਕੀਤੀ ਹੈ ਅਤੇ ਇਨ੍ਹਾਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕਾ ਤੋਂ ਦੇਸ਼ ਨਿਕਾਲਾ ਦੇ ਕੇ ਭਾਰਤ ਵਾਪਸ ਭੇਜ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਇਹ ਲੋਕ ਏਜੰਟਾਂ ਰਾਹੀਂ ਲੱਖਾਂ ਰੁਪਏ ਖਰਚ ਕਰਕੇ ਗੈਰ-ਕਾਨੂੰਨੀ ਤਰੀਕਿਆਂ ਨਾਲ ਅਮਰੀਕਾ ਗਏ ਸਨ। ਗੈਰ-ਕਾਨੂੰਨੀ ਤਰੀਕਿਆਂ ਨਾਲ ਅਮਰੀਕਾ ਗਏ ਇਨ੍ਹਾਂ ਲੋਕਾਂ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਕਰਜ਼ੇ ਲੈ ਕੇ ਅਤੇ ਆਪਣੀਆਂ ਜ਼ਮੀਨਾਂ ਅਤੇ ਘਰ ਗਹਿਣੇ ਰੱਖ ਕੇ ਲੱਖਾਂ ਰੁਪਏ ਖਰਚ ਕਰਕੇ ਗੈਰ-ਕਾਨੂੰਨੀ ਤਰੀਕਿਆਂ ਨਾਲ ਅਮਰੀਕਾ ਗਏ ਸਨ।