AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਵਾਹਨਾਂ ਦੇ ਪ੍ਰਦੂਸ਼ਣ ਨੂੰ ਘਟਾਉਣ ਲਈ ਈਵੀ ਜ਼ਰੂਰੀ: ਨਿੱਜਰ

ਨਿੱਜਰ ਅੱਜ ਇੱਥੇ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ ਕਰਵਾਏ ਜਾ ਰਹੇ ਪਹਿਲੇ ਤਿੰਨ ਰੋਜ਼ਾ ਇਲੈਕਟ੍ਰਿਕ ਵਹੀਕਲ ਐਕਸਪੋ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੇ ਕਈ ਮਾਮਲਿਆਂ ਵਿੱਚ ਮਿਸਾਲ ਕਾਇਮ ਕੀਤੀ ਹੈ।

ਵਾਹਨਾਂ ਦੇ ਪ੍ਰਦੂਸ਼ਣ ਨੂੰ ਘਟਾਉਣ ਲਈ ਈਵੀ ਜ਼ਰੂਰੀ: ਨਿੱਜਰ
tv9-punjabi
| Updated On: 04 Feb 2023 18:27 PM IST
Share
ਚੰਡੀਗੜ੍ਹ: ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਹੈ ਕਿ ਸਮਾਰਟ ਸਿਟੀ ਅਤੇ ਸ਼ਹਿਰੀ ਸਫ਼ਾਈ ਉਦੋਂ ਹੀ ਸਾਰਥਿਕ ਹੋ ਸਕਦੀ ਹੈ, ਜਦੋਂ ਵਾਹਨਾਂ ਦੇ ਪ੍ਰਦੂਸ਼ਣ ਨੂੰ ਘੱਟ ਕੀਤਾ ਜਾਵੇਗਾ। ਵਾਹਨਾਂ ਦੇ ਪ੍ਰਦੂਸ਼ਣ ਨੂੰ ਘਟਾਉਣ ਲਈ ਜ਼ਰੂਰੀ ਹੈ ਕਿ ਸਾਨੂੰ ਤੇਲ ਦੀ ਆਦਤ ਛੱਡਣੀ ਪਵੇ। ਨਿੱਜਰ ਅੱਜ ਇੱਥੇ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ ਕਰਵਾਏ ਜਾ ਰਹੇ ਪਹਿਲੇ ਤਿੰਨ ਰੋਜ਼ਾ ਇਲੈਕਟ੍ਰਿਕ ਵਹੀਕਲ ਐਕਸਪੋ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੇ ਕਈ ਮਾਮਲਿਆਂ ਵਿੱਚ ਮਿਸਾਲ ਕਾਇਮ ਕੀਤੀ ਹੈ। ਨਿੱਝਰ ਨੇ ਦੱਸਿਆ ਕਿ ਪੰਜਾਬ ਸਰਕਾਰ ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ, ਜ਼ੀਰਕਪੁਰ ਅਤੇ ਖਰੜ ਖੇਤਰਾਂ ਵਿੱਚ ਪਾਇਲਟ ਪ੍ਰੋਜੈਕਟ ਵਜੋਂ ਈ-ਬੱਸਾਂ ਚਲਾਉਣ ਬਾਰੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਚੈਂਬਰ ਵੱਲੋਂ ਕਰਵਾਏ ਪ੍ਰੋਗਰਾਮ ਰਾਹੀਂ ਇਲੈਕਟ੍ਰਿਕ ਵਾਹਨਾਂ ਨੂੰ ਅਪਣਾਉਣ ਦਾ ਸੁਨੇਹਾ ਪੂਰੇ ਪੰਜਾਬ ਵਿੱਚ ਜਾਵੇਗਾ। ਨਿੱਝਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੱਜ ਹੀ ਆਪਣੀ ਨਵੀਂ ਈਵੀ ਨੀਤੀ ਲਾਗੂ ਕਰ ਦਿੱਤੀ ਹੈ। ਜਿਸ ਦਾ ਮੁੱਖ ਉਦੇਸ਼ ਲੋਕਾਂ ਵਿੱਚ ਵਾਤਾਵਰਨ ਨੂੰ ਬਚਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਇਹ ਨੀਤੀ ਪੰਜਾਬ ਨੂੰ ਇਲੈਕਟ੍ਰਿਕ ਵਾਹਨਾਂ, ਪੁਰਜ਼ਿਆਂ ਅਤੇ ਬੈਟਰੀਆਂ ਦੇ ਨਿਰਮਾਣ ਲਈ ਇੱਕ ਤਰਜੀਹੀ ਮੰਜ਼ਿਲ ਵਜੋਂ ਸਥਾਪਤ ਕਰਨ ਦੇ ਨਾਲ-ਨਾਲ ਵਾਹਨਾਂ ਦੇ ਨਿਕਾਸ ਨੂੰ ਘਟਾਉਣ, ਬੁਨਿਆਦੀ ਢਾਂਚਾ ਬਣਾਉਣ, ਖੋਜ ਅਤੇ ਵਿਕਾਸ, ਰੁਜ਼ਗਾਰ ਦੇ ਮੌਕੇ, ਸਥਿਰਤਾ ਨੂੰ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਦੀ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਸੱਦਾ ਦਿੱਤਾ ਕਿ ਉਹ ਇਲੈਕਟ੍ਰਿਕ ਵਾਹਨਾਂ ਦੇ ਨਿਰਮਾਣ ਵਿੱਚ ਅੱਗੇ ਆਉਣ ਅਤੇ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸੰਭਵ ਮਦਦ ਕਰੇਗੀ। ਇਸ ਤੋਂ ਪਹਿਲਾਂ ਨਿੱਝਰ ਦਾ ਇੱਥੇ ਪੁੱਜਣ ਤੇ ਸਵਾਗਤ ਕਰਦਿਆਂ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਕੋ-ਚੇਅਰਮੈਨ ਕਰਨ ਗਿਲਹੋਤਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਵਿੱਚ ਈਵੀ ਨੀਤੀ ਨੂੰ ਲਾਗੂ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ। ਗਿਲਹੋਤਰਾ ਨੇ ਕਿਹਾ ਕਿ ਉੱਦਮੀ ਪੰਜਾਬ ਵਿੱਚ ਈਵੀਜ਼ ਸਥਾਪਤ ਕਰਨ ਲਈ ਪੰਜਾਬ ਸਰਕਾਰ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਤਿਆਰ ਹਨ। ਅਜਿਹੇ ਸਮਾਗਮ ਪੰਜਾਬ ਵਿੱਚ ਵੀ ਕਰਵਾਏ ਜਾਣਗੇ। ਇਸ ਮੌਕੇ ਪੀਐਚਡੀਸੀਸੀਆਈ ਪੰਜਾਬ ਚੈਪਟਰ ਦੇ ਚੇਅਰ ਆਰ.ਐਸ. ਸਚਦੇਵਾ, ਸਹਾਇਕ ਸਕੱਤਰ ਜਨਰਲ ਨਵੀਨ ਸੇਠ ਅਤੇ ਹੋਰ ਕਈ ਪਤਵੰਤੇ ਹਾਜ਼ਰ ਸਨ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...