AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਟਾਰੀ-ਵਾਘਾ ਬਾਰਡਰ ‘ਤੇ ਰੋਕੇ ਗਏ 27 ਸ਼ਰਧਾਲੂ, ਬੋਲੇ- ਵੀਜ਼ਾ ਹੋਣ ਦੇ ਬਾਵਜੂਦ ਰੋਕਣਾ ਨਾਇਨਸਾਫ਼ੀ

ਅਧਿਕਾਰੀਆਂ ਦੇ ਅਨੁਸਾਰ, ਜਿਨ੍ਹਾਂ ਸ਼ਰਧਾਲੂਆਂ ਨੂੰ ਰੋਕਿਆ ਗਿਆ, ਉਨ੍ਹਾਂ ਦੇ ਨਾਂ ਅਜੇ ਤੱਕ ਅਪਰੂਵਲ ਲਿਸਟ 'ਚ ਸ਼ਾਮਲ ਨਹੀਂ ਹੋਏ ਹਨ। ਬੀਐਸਐਫ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉੱਚ ਅਧਿਕਾਰੀਆਂ ਵੱਲੋਂ ਮਨਜ਼ੂਰੀ ਨਹੀਂ ਆਉਂਦੀ, ਉਨ੍ਹਾਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਸ ਕਾਰਨ ਲਗਭਗ 27 ਸ਼ਰਧਾਲੂਆਂ ਨੂੰ ਬਾਰਡਰ ਤੇ ਹੀ ਰੋਕ ਦਿੱਤਾ ਗਿਆ, ਜਦਕਿ ਬਾਕੀ ਜੱਥਾ ਅੱਗੇ ਰਵਾਨਾ ਹੋ ਗਿਆ।

ਅਟਾਰੀ-ਵਾਘਾ ਬਾਰਡਰ 'ਤੇ ਰੋਕੇ ਗਏ 27 ਸ਼ਰਧਾਲੂ, ਬੋਲੇ- ਵੀਜ਼ਾ ਹੋਣ ਦੇ ਬਾਵਜੂਦ ਰੋਕਣਾ ਨਾਇਨਸਾਫ਼ੀ
ਅਟਾਰੀ-ਵਾਘਾ ਬਾਰਡਰ ‘ਤੇ ਰੋਕੇ ਗਏ 27 ਸ਼ਰਧਾਲੂ, ਬੋਲੇ- ਵੀਜ਼ਾ ਹੋਣ ਦੇ ਬਾਵਜੂਦ ਰੋਕਣਾ ਨਾਇਨਸਾਫ਼ੀ
ramandeep
| Published: 10 Apr 2026 14:56 PM IST
Share

ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ ਤੇ ਸਿੱਖ ਸ਼ਰਧਾਲੂਆਂ ਦਾ ਇੱਕ ਵੱਡਾ ਜੱਥਾ ਅੱਜ ਅਟਾਰੀ-ਵਾਘਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ। ਇਸ ਜੱਥੇ ‘ਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਸ਼ਰਧਾਲੂ ਸ਼ਾਮਲ ਸਨ, ਜੋ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਉਤਸ਼ਾਹ ਨਾਲ ਭਰੇ ਹੋਏ ਸਨ। ਪਰ ਸਰਹੱਦ ਤੇ ਪਹੁੰਚਣ ਤੇ ਕਈ ਸ਼ਰਧਾਲੂਆਂ ਨੂੰ ਉਸ ਵੇਲੇ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਜਦੋਂ ਬੀਐਸਐਫ ਅਧਿਕਾਰੀਆਂ ਨੇ ਕੁੱਝ ਲੋਕਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ।

ਅਧਿਕਾਰੀਆਂ ਦੇ ਅਨੁਸਾਰ, ਜਿਨ੍ਹਾਂ ਸ਼ਰਧਾਲੂਆਂ ਨੂੰ ਰੋਕਿਆ ਗਿਆ, ਉਨ੍ਹਾਂ ਦੇ ਨਾਂ ਅਜੇ ਤੱਕ ਅਪਰੂਵਲ ਲਿਸਟ ‘ਚ ਸ਼ਾਮਲ ਨਹੀਂ ਹੋਏ ਹਨ। ਬੀਐਸਐਫ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉੱਚ ਅਧਿਕਾਰੀਆਂ ਵੱਲੋਂ ਮਨਜ਼ੂਰੀ ਨਹੀਂ ਆਉਂਦੀ, ਉਨ੍ਹਾਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਸ ਕਾਰਨ ਲਗਭਗ 27 ਸ਼ਰਧਾਲੂਆਂ ਨੂੰ ਬਾਰਡਰ ਤੇ ਹੀ ਰੋਕ ਦਿੱਤਾ ਗਿਆ, ਜਦਕਿ ਬਾਕੀ ਜੱਥਾ ਅੱਗੇ ਰਵਾਨਾ ਹੋ ਗਿਆ।

ਇਸ ਘਟਨਾ ਨਾਲ ਸ਼ਰਧਾਲੂਆਂ ‘ਚ ਕਾਫ਼ੀ ਨਾਰਾਜ਼ਗੀ ਦੇਖਣ ਨੂੰ ਮਿਲੀ। ਮੋਗਾ ਤੋਂ ਆਏ ਜਸਵਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਕੋਲ ਪੂਰੇ ਦਸਤਾਵੇਜ਼ ਤੇ ਵੀਜ਼ਾ ਮੌਜੂਦ ਹੈ। ਉਨ੍ਹਾਂ ਨੇ ਕਿਹਾ ਕਿ ਜੇ ਸਾਡਾ ਵੀਜ਼ਾ ਲੱਗ ਚੁੱਕਾ ਹੈ ਤਾਂ ਸਾਨੂੰ ਰੋਕਣ ਦਾ ਕੋਈ ਜਾਇਜ਼ ਕਾਰਨ ਨਹੀਂ ਬਣਦਾ। ਇਹ ਪ੍ਰਬੰਧਕੀ ਖਾਮੀ ਹੈ, ਜਿਸ ਦਾ ਖਮਿਆਜ਼ਾ ਸਾਨੂੰ ਭੁਗਤਣਾ ਪੈ ਰਿਹਾ ਹੈ।

ਉਨ੍ਹਾਂ ਨੇ 27 ਸ਼ਰਧਾਲੂਾਂ ਨੂੰ ਰੋਕਿਆ ਗਿਆ ਹੈ, ਜਿਸ ਨਾਲ ਪਰਿਵਾਰਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਲੋਕ ਆਪਣੇ ਬੱਚਿਆਂ ਸਮੇਤ ਇੱਥੇ ਪਹੁੰਚੇ ਸਨ ਤੇ ਹੁਣ ਅਣਿਸ਼ਚਿਤਤਾ ‘ਚ ਖੜ੍ਹੇ ਹਨ। ਸ਼ਰਧਾਲੂਆਂ ਨੇ ਮੰਗ ਕੀਤੀ ਕਿ ਅਜਿਹੇ ਪ੍ਰਬੰਧ ਪਹਿਲਾਂ ਹੀ ਸਪੱਸ਼ਟ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਅਜਿਹੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Follow Us
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...