AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਾਕਿਸਤਾਨ ਤੋਂ ਵਾਪਸ ਪਰਤਿਆ ਸਿੱਖ ਸ਼ਰਧਾਲੂਆਂ ਦਾ ਜੱਥਾ, ਗੁਆਂਢੀ ਦੇਸ਼ ਦੇ ਪ੍ਰਬੰਧਾਂ ਦੀ ਕੀਤੀ ਸ਼ਲਾਘਾ

ਪਾਕਿਸਤਾਨ ਤੋਂ ਵਾਪਸ ਆਏ ਸ਼ਰਧਾਲੂਆਂ ਨੇ ਆਪਣੇ ਅਨੁਭਵ ਸਾਂਝੇ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਯਾਤਰਾ ਬਹੁਤ ਹੀ ਸੁਖਦ ਤੇ ਸ਼ਾਂਤਮਈ ਰਹੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉੱਥੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਿਆ। ਪਾਕਿਸਤਾਨ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਰਹਿਣ-ਸਹਿਣ, ਸੁਰੱਖਿਆ ਤੇ ਲੰਗਰ ਸਮੇਤ ਸਾਰੀਆਂ ਜ਼ਰੂਰੀ ਸੁਵਿਧਾਵਾਂ ਦਾ ਵਧੀਆ ਪ੍ਰਬੰਧ ਕੀਤਾ ਗਿਆ ਸੀ।

ਪਾਕਿਸਤਾਨ ਤੋਂ ਵਾਪਸ ਪਰਤਿਆ ਸਿੱਖ ਸ਼ਰਧਾਲੂਆਂ ਦਾ ਜੱਥਾ, ਗੁਆਂਢੀ ਦੇਸ਼ ਦੇ ਪ੍ਰਬੰਧਾਂ ਦੀ ਕੀਤੀ ਸ਼ਲਾਘਾ
ਪਾਕਿਸਤਾਨ ਤੋਂ ਵਾਪਸ ਪਰਤਿਆ ਸਿੱਖ ਸ਼ਰਧਾਲੂਆਂ ਦਾ ਜੱਥਾ
lalit-sharma
| Updated On: 19 Apr 2026 15:10 PM IST

ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੇ ਪਾਵਨ ਮੌਕੇ ਤੇ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਭਾਰਤ ਵਾਪਸ ਪਰਤ ਆਇਆ। ਇਸ ਜੱਥੇ ‘ਚ ਕੁੱਲ 2238 ਸ਼ਰਧਾਲੂ ਸ਼ਾਮਲ ਸਨ, ਜੋ ਇਨ੍ਹਾਂ ਧਾਰਮਿਕ ਤਿਉਹਾਰਾਂ ਨੂੰ ਮਨਾਉਣ ਤੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਲਈ ਪਾਕਿਸਤਾਨ ਗਏ ਸਨ। ਸ਼ਰਧਾਲੂਆਂ ਦੀ ਵਾਪਸੀ ਤੇ ਉਨ੍ਹਾਂ ਦੇ ਪਰਿਵਾਰਾਂ ਤੇ ਸੰਗਤਾਂ ‘ਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ।

ਪਾਕਿਸਤਾਨ ਤੋਂ ਵਾਪਸ ਆਏ ਸ਼ਰਧਾਲੂਆਂ ਨੇ ਆਪਣੇ ਅਨੁਭਵ ਸਾਂਝੇ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਯਾਤਰਾ ਬਹੁਤ ਹੀ ਸੁਖਦ ਤੇ ਸ਼ਾਂਤਮਈ ਰਹੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉੱਥੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਿਆ। ਪਾਕਿਸਤਾਨ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਰਹਿਣ-ਸਹਿਣ, ਸੁਰੱਖਿਆ ਤੇ ਲੰਗਰ ਸਮੇਤ ਸਾਰੀਆਂ ਜ਼ਰੂਰੀ ਸੁਵਿਧਾਵਾਂ ਦਾ ਵਧੀਆ ਪ੍ਰਬੰਧ ਕੀਤਾ ਗਿਆ ਸੀ।

ਸ਼ਰਧਾਲੂਆਂ ਨੇ ਦੱਸਿਆ ਕਿ ਉਹ ਸ੍ਰੀ ਨਨਕਾਣਾ ਸਾਹਿਬ, ਸ੍ਰੀ ਪੰਜਾ ਸਾਹਿਬ, ਸ੍ਰੀ ਡੇਰਾ ਸਾਹਿਬ ਤੇ ਸ੍ਰੀ ਕਰਤਾਰਪੁਰ ਸਾਹਿਬ ਸਮੇਤ ਕਈ ਪਵਿੱਤਰ ਸਥਾਨਾਂ ਤੇ ਨਤਮਸਤਕ ਹੋਏ ਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਧਾਮਾਂ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਆਤਮਿਕ ਸ਼ਾਂਤੀ ਤੇ ਅੰਦਰੂਨੀ ਸੁਖ ਦਾ ਅਨੁਭਵ ਹੋਇਆ।

ਸ਼ਰਧਾਲੂਆਂ ਨੇ ਭਾਰਤ ਤੇ ਪਾਕਿਸਤਾਨ ਦੋਵਾਂ ਸਰਕਾਰਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਧਾਰਮਿਕ ਯਾਤਰਾਵਾਂ ਲਈ ਹੋਰ ਲਾਂਘੇ ਤੇ ਸੁਵਿਧਾਵਾਂ ਵਧਾਈਆਂ ਜਾਣ, ਤਾਂ ਜੋ ਭਵਿੱਖ ਵਿੱਚ ਸ਼ਰਧਾਲੂਆਂ ਨੂੰ ਆਸਾਨੀ ਨਾਲ ਦਰਸ਼ਨ ਕਰਨ ਦਾ ਮੌਕਾ ਮਿਲ ਸਕੇ।

ਇਸ ਦੌਰਾਨ ਸ਼ਰਧਾਲੂਆਂ ਨੇ ਪੰਜਾਬ ‘ਚ ਹਾਲ ਹੀ ‘ਚ ਲਾਗੂ ਕੀਤੇ ਗਏ ਬੇਅਦਬੀ ਕਾਨੂੰਨ ਤੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕਦਮ ਕਾਬਿਲ-ਏ-ਤਾਰੀਫ਼ ਹੈ, ਕਿਉਂਕਿ ਇਸ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਘਟਨਾਵਾਂ ਤੇ ਸਖ਼ਤ ਰੋਕ ਲੱਗੇਗੀ। ਉਨ੍ਹਾਂ ਕਿਹਾ ਕਿ ਹੁਣ ਜੋ ਵੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰੇਗਾ, ਉਸ ਨੂੰ ਕੜੀ ਤੋਂ ਕੜੀ ਸਜ਼ਾ ਮਿਲੇਗੀ, ਜਿਸ ‘ਚ ਉਮਰ ਕੈਦ ਵੀ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਇਸ ਤਰ੍ਹਾਂ ਦੇ ਮਾਮਲਿਆਂ ‘ਚ ਸਖ਼ਤ ਕਾਨੂੰਨ ਦੀ ਕਮੀ ਮਹਿਸੂਸ ਹੁੰਦੀ ਸੀ। ਸ਼ਰਧਾਲੂਆਂ ਨੇ ਉਮੀਦ ਜਤਾਈ ਕਿ ਇਸ ਨਾਲ ਪੰਜਾਬ ‘ਚ ਧਾਰਮਿਕ ਸਾਂਝ ਤੇ ਅਮਨ-ਸ਼ਾਂਤੀ ਨੂੰ ਹੋਰ ਮਜ਼ਬੂਤੀ ਹੋਵੇਗੀ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...