ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦਾ Raghav-Parineeti ਦੀ ਮੰਗਣੀ ‘ਚ ਪਹੁੰਚਣ ‘ਤੇ ਵਲਟੋਹਾ ਦਾ ਇਤਰਾਜ਼, ਵੜਿੰਗ ਬੋਲੇ ਇਤਰਾਜ਼ ਕਰਨਾ ਗਲਤ
ਸਾਂਸਦ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਦੀ ਮੰਗਣੀ ਸਮਾਗਮ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਲ ਵੱਲ਼ੋਂ ਸ਼ਾਮਿਲ ਹੋਣ ਦਾ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਵਿਰੋਧ ਕੀਤਾ ਹੈ। ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਜਥੇਦਾਰ ਦਾ ਸਮਰਥਨ ਕਰਦਿਆ ਕਿਹਾ ਕਿ ਇਸਦਾ ਵਿਰੋਧ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿਸੇ ਦੇ ਵਿਆਹ ਜਾਂ ਮੰਗਣੀ 'ਤੇ ਜਾਣ ਦਾ ਇਹ ਕਿਸੇ ਦਾ ਨਿੱਜੀ ਫੈਸਲਾ ਹੈ।

ਪੰਜਾਬ ਨਿਊਜ। ਸ਼ਨੀਵਾਰ ਦਿੱਲੀ ਦੇ ਕਨਾਟ ਪਲੇਸ ਵਿਖੇ ਆਪ ਦੇ ਸਾਂਸਦ ਰਾਘਵ ਚੱਢਾ (MP Raghav Chadha) ਅਤੇ ਬਾਲੀਵੁੱਡ ਦੀ ਅਭਿਨੇਤਰੀ ਪਰਿਣੀਤੀ ਚੋਪੜਾ ਦੀ ਮੰਗਣੀ ਹੋ ਗਈ। ਇਸ ਦਿੱਲੀ ਦੇ ਮੁੱਖ ਮੰਤਰ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਸਮੇਤ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਸੀ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਇਸ ਦੌਰਾਨ ਵਿਸ਼ੇਸ਼ ਤੌਰ ਤੇ ਪਹੁੰਚੇ ਸਨ। ਜਿਸਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ।
ਸੋਸ਼ਲ ਮੀਡੀਆ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਟ੍ਰੋਲ ਹੋ ਰਹੇ ਨੇ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਇਸਤੇ ਇਤਰਾਜ ਜਤਾਇਆ ਹੈ। ਫੇਸਬੁਕ ਤੇ ਪੋਸਟ ਪਾਉਂਦੇ ਹੋਏ ਉਨ੍ਹਾਂ ਨੇ ਲਿਖਿਆ ”ਮੇਰੇ ਵਰਗੇ ਨਿਮਾਣੇ ਸਿੱਖ ਨੂੰ ਬਹੁਤ ਠੇਸ ਪਹੁੰਚੀ ਹੈ ਜਥੇਦਾਰ ਸਾਬ” ਕੌਮ ਦਾ ਰੱਬ ਹੀ ਰਾਖਾ ਹੈ।