ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦਾ Raghav-Parineeti ਦੀ ਮੰਗਣੀ ‘ਚ ਪਹੁੰਚਣ ‘ਤੇ ਵਲਟੋਹਾ ਦਾ ਇਤਰਾਜ਼, ਵੜਿੰਗ ਬੋਲੇ ਇਤਰਾਜ਼ ਕਰਨਾ ਗਲਤ

Updated On: 

14 May 2023 16:39 PM

ਸਾਂਸਦ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਦੀ ਮੰਗਣੀ ਸਮਾਗਮ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਲ ਵੱਲ਼ੋਂ ਸ਼ਾਮਿਲ ਹੋਣ ਦਾ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਵਿਰੋਧ ਕੀਤਾ ਹੈ। ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਜਥੇਦਾਰ ਦਾ ਸਮਰਥਨ ਕਰਦਿਆ ਕਿਹਾ ਕਿ ਇਸਦਾ ਵਿਰੋਧ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿਸੇ ਦੇ ਵਿਆਹ ਜਾਂ ਮੰਗਣੀ 'ਤੇ ਜਾਣ ਦਾ ਇਹ ਕਿਸੇ ਦਾ ਨਿੱਜੀ ਫੈਸਲਾ ਹੈ।

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦਾ Raghav-Parineeti ਦੀ ਮੰਗਣੀ ਚ ਪਹੁੰਚਣ ਤੇ ਵਲਟੋਹਾ ਦਾ ਇਤਰਾਜ਼, ਵੜਿੰਗ ਬੋਲੇ ਇਤਰਾਜ਼ ਕਰਨਾ ਗਲਤ
Follow Us On

ਪੰਜਾਬ ਨਿਊਜ। ਸ਼ਨੀਵਾਰ ਦਿੱਲੀ ਦੇ ਕਨਾਟ ਪਲੇਸ ਵਿਖੇ ਆਪ ਦੇ ਸਾਂਸਦ ਰਾਘਵ ਚੱਢਾ (MP Raghav Chadha) ਅਤੇ ਬਾਲੀਵੁੱਡ ਦੀ ਅਭਿਨੇਤਰੀ ਪਰਿਣੀਤੀ ਚੋਪੜਾ ਦੀ ਮੰਗਣੀ ਹੋ ਗਈ। ਇਸ ਦਿੱਲੀ ਦੇ ਮੁੱਖ ਮੰਤਰ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਸਮੇਤ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਸੀ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਇਸ ਦੌਰਾਨ ਵਿਸ਼ੇਸ਼ ਤੌਰ ਤੇ ਪਹੁੰਚੇ ਸਨ। ਜਿਸਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ।

ਸੋਸ਼ਲ ਮੀਡੀਆ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਟ੍ਰੋਲ ਹੋ ਰਹੇ ਨੇ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਇਸਤੇ ਇਤਰਾਜ ਜਤਾਇਆ ਹੈ। ਫੇਸਬੁਕ ਤੇ ਪੋਸਟ ਪਾਉਂਦੇ ਹੋਏ ਉਨ੍ਹਾਂ ਨੇ ਲਿਖਿਆ ”ਮੇਰੇ ਵਰਗੇ ਨਿਮਾਣੇ ਸਿੱਖ ਨੂੰ ਬਹੁਤ ਠੇਸ ਪਹੁੰਚੀ ਹੈ ਜਥੇਦਾਰ ਸਾਬ” ਕੌਮ ਦਾ ਰੱਬ ਹੀ ਰਾਖਾ ਹੈ।

ਵਿਰਸਾ ਸਿੰਘ ਵਲਟੋਹਾ ਨੇ ਇਤਰਾਜ਼ ਪ੍ਰਗਟ ਕੀਤਾ

ਗਿਆਨੀ ਹਰਪ੍ਰੀਤ ਸਿੰਘ ਦੇ ਦਿੱਲੀ ਪਹੁੰਚਣ ‘ਤੇ ਕੁੱਝ ਸਿੱਖ ਜਥੇਬੰਦੀਆਂ ਨੇ ਇਤਰਾਜ਼ ਜਤਾਇਆ ਹੈ। ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾ ਕੇ ਕਿਹਾ- ਸਤਿਕਾਰਯੋਗ ਜਥੇਦਾਰ ਸਾਹਿਬ! ਮੇਰੇ ਵਰਗਾ ਨਿਮਾਣਾ ਸਿੱਖ ਅੱਜ ਦੁਖੀ ਹੈ। ਗੁਰੂ ਕੌਮ ਦਾ ਰਖਵਾਲਾ ਹੈ।

ਵੜਿੰਗ ਨੇ ਕੀਤਾ ਜਥੇਦਾਰ ਦਾ ਸਮਰਥਨ

ਪਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ (Raja Waring) ਨੇ ਜਥੇਦਾਰ ਦਾ ਸਮਰਥਨ ਕੀਤਾ ਹੈ। ਵੜਿੰਗ ਨੇ ਕਿਹਾ ਕਿ ਕਿਸੇ ਵਿਆਹ ਜਾਂ ਮੰਗਣੀ ਵਿੱਚ ਜਾਣਾ ਇਹ ਕਿਸੇ ਦਾ ਨਿੱਜੀ ਫੈਸਲਾ ਹੋ ਸਕਦਾ ਹੈ। ਇਸਤੇ ਇਤਰਾਜ ਨਹੀਂ ਜਤਾਉਣਾ ਚਾਹੀਦਾ। ਵੜਿੰਗ ਨੇ ਕਿਹਾ ਕਿ ਅਕਸਰ ਕਿਹਾ ਜਾਂਦਾ ਹੈ ਕਿ ਜਥੇਦਾਰ ਨੂੰ ਕੋਈ ਸਵਾਲ ਨਹੀਂ ਕਰ ਸਕਦਾ ਤੇ ਜੇਕਰ ਉਨ੍ਹਾਂ ਨੂੰ ਕੋਈ ਸਵਾਲ ਕਰ ਦੇਵੇ ਤਾਂ ਇਸਨੂੰ ਧਰਮ ਦੇ ਖਿਲਾਫ ਕਿਹਾ ਜਾਂਦਾ ਹੈ। ਤੇ ਹੁਣ ਅਕਾਲੀ ਦਲ ਦੇ ਸੀਨੀਅਰ ਆਗੂ ਹੀ ਉਨ੍ਹਾਂ ਤੇ ਇਤਰਾਜ ਜਤਾ ਰਹੇ ਨੇ।

ਜਥੇਦਾਰ ਤੇ ਸੀਐੱਮ ਵਿਚਾਲੇ ਟਵਿੱਟਰ ਵਾਰ

ਗੌਰਤਲਬ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਕਈ ਵਾਰ ਟਵਿੱਟਰ ‘ਤੇ ਵਿਵਾਦ ਜਾਰੀ ਹੈ। ਕੁੱਝ ਦਿਨ ਪਹਿਲਾਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਿਵਾਦ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਦਾ ਇੱਕ ਟਵੀਟ, ਜੋ ਸੀਐਮ ਭਗਵੰਤ ਮਾਨ ਲਈ ਸੀ, ਨੂੰ ਡਿਲੀਟ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਜਦੋਂ ਗਿਆਨੀ ਹਰਪ੍ਰੀਤ ਸਿੰਘ ਦਿੱਲੀ ਸਥਿਤ ਕਪੂਰਥਲਾ ਹਾਊਸ ਪੁੱਜੇ ਤਾਂ ਉਨ੍ਹਾਂ ਦੀ ਮੌਜੂਦਗੀ ‘ਤੇ ਸਵਾਲ ਖੜ੍ਹੇ ਹੋ ਗਏ।

ਮੰਗਣੀ ਦੀ ਰਸਮ ਗਿਆਨੀ ਹਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਹੋਈ।

ਗਿਆਨੀ ਹਰਪ੍ਰੀਤ ਸਿੰਘ ਸ਼ਾਮ ਨੂੰ ਹੀ ਕਪੂਰਥਲਾ ਹਾਊਸ ਪੁੱਜੇ ਸਨ। ਪਹਿਲਾਂ ਸੁਖਮਨੀ ਸਾਹਿਬ ਦਾ ਪਾਠ ਹੋਇਆ। ਇਸ ਦੇ ਨਾਲ ਹੀ ਸੁਣਨ ਵਿਚ ਆਇਆ ਹੈ ਕਿ ਸੰਸਦ ਮੈਂਬਰ ਰਾਘਵ ਚੱਢਾ ਅਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਸਗਾਈ ਦੀ ਰਸਮ ਗਿਆਨੀ ਹਰਪ੍ਰੀਤ ਸਿੰਘ ਦੀ ਦੇਖ-ਰੇਖ ‘ਚ ਸੰਪੰਨ ਹੋ ਗਈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ