‘ਵੀਰ ਬਾਲ’ ਦਿਵਸ ਦਾ ਨਾਂ ਬਦਲਣ ਦੀ ਮੰਗ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸਾਂਸਦਾਂ ਨੂੰ ਲਿਖੀ ਚਿੱਠੀ

Updated On: 

09 Dec 2025 20:22 PM IST

Veer Bal Diwas: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੁਕਮਾਂ ਹੇਠ ਸਕੱਤਰੇਤ ਨੇ ਇਹ ਵਿਸ਼ੇਸ਼ ਪੱਤਰ ਦੇਸ਼ ਦੀ ਸੰਸਦ ਵਿੱਚ ਮੌਜੂਦ ਸਾਰੇ ਸਿੱਖ ਸੰਸਦ ਮੈਂਬਰਾਂ ਨੂੰ ਭੇਜਿਆ ਹੈ।

ਵੀਰ ਬਾਲ ਦਿਵਸ ਦਾ ਨਾਂ ਬਦਲਣ ਦੀ ਮੰਗ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸਾਂਸਦਾਂ ਨੂੰ ਲਿਖੀ ਚਿੱਠੀ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

Follow Us On

ਅੰਮ੍ਰਿਤਸਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ ਮਨਾਏ ਜਾਣ ਵਾਲੇ ‘ਵੀਰ ਬਾਲ ਦਿਵਸ’ ਦੇ ਨਾਮ ‘ਤੇ ਗੰਭੀਰ ਇਤਰਾਜ਼ ਪ੍ਰਗਟ ਕੀਤਾ ਹੈ ਅਤੇ ਮੰਗ ਕੀਤੀ ਹੈ ਕਿ ਇਸਨੂੰ ਅਧਿਕਾਰਤ ਤੌਰ ‘ਤੇ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਿੱਚ ਬਦਲਿਆ ਜਾਵੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੁਕਮਾਂ ਹੇਠ ਸਕੱਤਰੇਤ ਨੇ ਇਹ ਵਿਸ਼ੇਸ਼ ਪੱਤਰ ਦੇਸ਼ ਦੀ ਸੰਸਦ ਵਿੱਚ ਮੌਜੂਦ ਸਾਰੇ ਸਿੱਖ ਸੰਸਦ ਮੈਂਬਰਾਂ ਨੂੰ ਭੇਜਿਆ ਹੈ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਸਿੱਖ ਭਾਈਚਾਰਾ ਸਾਲ 2022 ਤੋਂ ਕੇਂਦਰ ਸਰਕਾਰ ਵੱਲੋਂ ਦਿੱਤੇ ਗਏ ਵੀਰ ਬਾਲ ਦਿਵਸ ਨਾਮ ‘ਤੇ ਲਗਾਤਾਰ ਇਤਰਾਜ਼ ਕਰਦਾ ਆ ਰਿਹਾ ਹੈ। ਸੰਗਤ ਵੱਲੋਂ ਵੱਡੀ ਗਿਣਤੀ ਵਿੱਚ ਪੱਤਰ ਅਕਾਲ ਤਖ਼ਤ ਸਾਹਿਬ ਨੂੰ ਪਹੁੰਚੇ ਹਨ, ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਸਰਕਾਰ ਸਿੱਖ ਭਾਵਨਾਵਾਂ ਅਨੁਸਾਰ ਇਸ ਨਾਮ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਿੱਚ ਬਦਲੇ।

14 ਸਿੱਖ ਸੰਸਦ ਮੈਂਬਰਾਂ ਨੂੰ ਭੇਜਿਆ ਗਿਆ ਪੱਤਰ

ਇਹ ਪੱਤਰ ਲੋਕ ਸਭਾ ਅਤੇ ਰਾਜ ਸਭਾ ਦੇ ਕੁੱਲ 14 ਸਿੱਖ ਸੰਸਦ ਮੈਂਬਰਾਂ ਨੂੰ ਭੇਜਿਆ ਗਿਆ ਹੈ, ਜਿਨ੍ਹਾਂ ਵਿੱਚ ਡਾ. ਅਮਰ ਸਿੰਘ (ਫਤਿਹਗੜ੍ਹ ਸਾਹਿਬ), ਗੁਰਜੀਤ ਸਿੰਘ (ਅੰਮ੍ਰਿਤਸਰ), ਹਰਸਿਮਰਤ ਕੌਰ ਬਾਦਲ (ਬਠਿੰਡਾ), ਮਾਲਵਿੰਦਰ ਸਿੰਘ (ਆਨੰਦਪੁਰ ਸਾਹਿਬ), ਸੁਖਜਿੰਦਰ ਸਿੰਘ (ਗੁਰਦਾਸਪੁਰ), ਵਿਕਰਮਜੀਤ ਸਿੰਘ (ਰਾਜ ਸਭਾ), ਹਰਦੀਪ ਸਿੰਘ ਪੁਰੀ (ਕੇਂਦਰੀ ਮੰਤਰੀ), ਹਰਭਜਨ ਸਿੰਘ (ਰਾਜ ਸਭਾ), ਅਤੇ ਹੋਰ ਸ਼ਾਮਲ ਹਨ।

ਇਸ ਦੌਰਾਨ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਬਿਆਨ ‘ਤੇ ਸਹਿਮਤੀ ਜਤਾਈ ਹੈ।

ਸੰਸਦ ‘ਚ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਓ

ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਾਰੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੁੱਦੇ ਨੂੰ ਸੰਸਦ ਵਿੱਚ ਜ਼ੋਰਦਾਰ ਢੰਗ ਨਾਲ ਉਠਾਉਣ ਅਤੇ ਕੇਂਦਰ ਸਰਕਾਰ ‘ਤੇ ਇਸ ਦਿਨ ਨੂੰ ਸਾਹਿਬਜ਼ਾਦੇ ਸ਼ਹੀਦੀ ਦਿਵਸ ਵਜੋਂ ਘੋਸ਼ਿਤ ਕਰਨ ਲਈ ਦਬਾਅ ਪਾਉਣ। ਪੱਤਰ ਦੇ ਅੰਤ ਵਿੱਚ ਕਿਹਾ ਗਿਆ ਹੈ ਕਿ ਇਹ ਮੰਗ ਸਿਰਫ਼ ਨਾਮ ਬਦਲਣ ਲਈ ਨਹੀਂ ਹੈ, ਸਗੋਂ ਸਿੱਖ ਇਤਿਹਾਸ ਅਤੇ ਭਾਵਨਾਵਾਂ ਦਾ ਸਤਿਕਾਰ ਕਰਨ ਲਈ ਹੈ। ਅਕਾਲ ਤਖ਼ਤ ਸਕੱਤਰੇਤ ਨੇ ਕਿਹਾ ਕਿ ਇਹ ਪੱਤਰ ਸਾਰੇ ਸੰਸਦ ਮੈਂਬਰਾਂ ਨੂੰ ਉਨ੍ਹਾਂ ਦੇ ਅਧਿਕਾਰਤ ਈਮੇਲ ਪਤਿਆਂ ਰਾਹੀਂ ਭੇਜਿਆ ਗਿਆ ਹੈ।

Related Stories