ਪੰਜਾਬ ਵਿੱਚ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਕੀਤਾ ਵਾਧਾ Punjabi news - TV9 Punjabi

ਅਮੂਲ ਤੋਂ ਬਾਅਦ ਪੰਜਾਬ ਵਿੱਚ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਕੀਤਾ ਵਾਧਾ

Published: 

03 Feb 2023 19:19 PM

ਵੇਰਕਾ ਦਾ ਫੁੱਲ ਕਰੀਮ ਦੁੱਧ ਹੁਣ 60 ਰੁਪਏ ਤੋਂ ਵਧ ਕੇ 66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਜਦਕਿ ਮਿਆਰੀ ਦੁੱਧ ਦੀ ਕੀਮਤ 57 ਰੁਪਏ ਤੋਂ ਵਧਾ ਕੇ 60 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ। ਉੱਥੇ ਹੀ ਟੋਂਡ ਦੁੱਧ ਦੀ ਕੀਮਤ 51 ਰੁਪਏ ਤੋਂ ਵਧਾ ਕੇ 54 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਗਾਂ ਦੇ ਦੁੱਧ ਅਤੇ ਸਕਿਮਡ ਦੁੱਧ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ

ਅਮੂਲ ਤੋਂ ਬਾਅਦ ਪੰਜਾਬ ਵਿੱਚ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਕੀਤਾ ਵਾਧਾ
Follow Us On

ਦੇਸ਼ ਚ ਅਮੂਲ ਵੱਲੋਂ ਦੁੱਧ ਦੀਆਂ ਕੀਮਤਾਂ ਵਧਾਉਣ ਤੋਂ ਬਾਅਦ ਹੁਣ ਪੰਜਾਬ ਚ ਵੀ ਦੁੱਧ ਦੀਆਂ ਕੀਮਤਾਂ ਚ ਭਾਰੀ ਵਾਧਾ ਹੋਇਆ ਹੈ। ਸੂਬੇ ਸਭ ਤੋਂ ਮਸ਼ਹੂਰ ਪੰਜਾਬ ਸਰਕਾਰ ਦੇ ਸਹਿਕਾਰੀ ਵਿਭਾਗ ਦੇ ਦੁੱਧ ਦੇ ਬ੍ਰਾਂਡ ਵੇਰਕਾ ਨੇ ਆਪਣੇ ਦੁੱਧ ਦੀ ਕੀਮਤ ਵਿੱਚ ਵਾਧਾ ਕਰ ਦਿੱਤਾ ਹੈ।

ਜਾਣਕਾਰੀ ਮੁਤਾਬਕ, ਵੇਰਕਾ ਦਾ ਫੁੱਲ ਕਰੀਮ ਦੁੱਧ ਹੁਣ 60 ਰੁਪਏ ਤੋਂ ਵਧ ਕੇ 66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਜਦਕਿ ਮਿਆਰੀ ਦੁੱਧ ਦੀ ਕੀਮਤ 57 ਰੁਪਏ ਤੋਂ ਵਧਾ ਕੇ 60 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ। ਉੱਥੇ ਹੀ ਟੋਂਡ ਦੁੱਧ ਦੀ ਕੀਮਤ 51 ਰੁਪਏ ਤੋਂ ਵਧਾ ਕੇ 54 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਗਾਂ ਦੇ ਦੁੱਧ ਅਤੇ ਸਕਿਮਡ ਦੁੱਧ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ।

ਦੱਸ ਦੇਈਏ ਕਿ ਵੇਰਕਾ ਬ੍ਰਾਂਡ ਦਾ ਦੁੱਧ ਪੰਜਾਬ, ਚੰਡੀਗੜ੍ਹ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿੱਚ ਵੀ ਬਹੁਤ ਮਸ਼ਹੂਰ ਹੈ। ਵੱਧੀਆਂ ਹੋਈਆਂ ਕੀਮਤਾਂ ਸ਼ੁਕੱਰਵਾਰ ਤੋਂ ਲਾਗੂ ਹੋਣਗੀਆਂ। ਕੰਪਨੀ ਵੱਲੋਂ ਕਿਹਾ ਗਿਆ ਹੈ ਕਿ ਦੁੱਧ ਦੀਆਂ ਕੀਮਤਾਂ ਵਧਾਉਣ ਦੀ ਲੌਰ ਲੰਬੇ ਸਮੇਂ ਤੋਂ ਮਹਿਸੂਸ ਹੋ ਰਹੀ ਸੀ। ਕੰਪਨੀ ਦੇ ਮੁਤਾਬਿਕ, ਬੀਤੇ ਕਈ ਸਾਲਾਂ ਤੋਂ ਕੀਮਤਾਂ ਚ ਕਈ ਗੁਣਾ ਵਾਧਾ ਹੋ ਚੁੱਕਿਆ ਹੈ

ਜਿਕਰਯੋਗ ਹੈ ਕਿ ਬੀਤੇ ਕੁਝ ਦਿਨਾਂ ਚ ਦੇਸ਼ ਚ ਮਦਰ ਡੇਅਰੀ ਅਤੇ ਅਮੂਲ ਨੇ ਆਪਣੇ ਦੁੱਧ ਦੇ ਨਾਲ-ਨਾਲ ਹੋਰਨਾਂ ਡੇਅਰੀ ਉੱਤਪਾਦਾਂ ਚ ਕਈ ਵਾਰ ਵਾਧਾ ਕੀਤਾ ਹੈ। ਜਿਸ ਤੋਂ ਬਾਅਦ ਦੁੱਧ ਅਤੇ ਹੋਰ ਉੱਤਪਾਦ ਕਾਫੀ ਮਹਿੰਗੇ ਹੋ ਗਏ ਹਨ।

Exit mobile version