ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

PU ‘ਤੇ ਉਪ ਰਾਸ਼ਟਰਪਤੀ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਧਨਖੜ ਬੋਲੇ ਯੂਨੀਵਰਸਿਟੀ ‘ਚ ਹਰਿਆਣਾ ਦੀ ਵੀ ਹਿੱਸੇਦਾਰੀ

ਜਗਦੀਪ ਧਨਖੜ ਦੇ ਬਿਆਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਅਸੀਂ ਧਨਖੜ ਵੱਲੋਂ ਦਿੱਤੇ ਬਿਆਨ ਦਾ ਵਿਰੋਧ ਕਰਦੇ ਹਾਂ। ਉਹ ਦੇਸ਼ ਦੇ ਉਪ ਰਾਸ਼ਟਰਪਤੀ ਹਨ। ਅਜਿਹੇ 'ਚ ਭਾਜਪਾ ਨੇਤਾ ਦੀ ਤਰ੍ਹਾਂ ਨਾ ਬੋਲੋ। ਪੰਜਾਬ ਯੂਨੀਵਰਸਿਟੀ ਪੰਜਾਬ ਦੀ ਪ੍ਰਮੁੱਖ ਸੰਸਥਾ ਹੈ। ਇਸ ਮਾਮਲੇ ਨੂੰ ਲੈ ਕੇ ਹੁਣ ਜਗਦੀਪ ਧਨਖੜ ਦੇ ਘਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਵਾਲ ਹੀ ਪੈਦਾ ਨਹੀਂ ਹੁੰਦਾ ਕਿ ਪੰਜਾਬ ਯੂਨੀਵਰਸਿਟੀ ਕਿਸੇ ਹੋਰ ਸੂਬੇ ਨੂੰ ਦਿੱਤੀ ਜਾਵੇ।

PU ‘ਤੇ ਉਪ ਰਾਸ਼ਟਰਪਤੀ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਧਨਖੜ ਬੋਲੇ ਯੂਨੀਵਰਸਿਟੀ ‘ਚ ਹਰਿਆਣਾ ਦੀ ਵੀ ਹਿੱਸੇਦਾਰੀ
ਜਗਦੀਪ ਧਨਖੜ ਖਿਲਾਫ ਵਿਰੋਧੀ ਧਿਰ ਲਿਆਇਆ ਬੇਭਰੋਸਗੀ ਮਤਾ, ਲਗਾਏ ਪੱਖਪਾਤ ਦੇ ਆਰੋਪ
Follow Us
abhishek-thakur
| Updated On: 23 Dec 2023 23:36 PM

ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ਸ਼ਨੀਵਾਰ ਨੂੰ ਪੰਜਾਬ ਯੂਨੀਵਰਸਿਟੀ ‘ਚ ਦਿੱਤੇ ਗਏ ਉਸ ਬਿਆਨ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ, ਜਿਸ ‘ਚ ਉਨ੍ਹਾਂ ਕਿਹਾ ਕਿ ਪੀਯੂ ‘ਚ ਹਰਿਆਣਾ ਦੀ ਵੀ ਹਿੱਸੇਦਾਰੀ ਹੈ। ਅਜਿਹੇ ‘ਚ ਉਹ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਨਗੇ ਤਾਂ ਜੋ ਹਰਿਆਣਾ ਦੇ ਕਾਲਜਾਂ ਨੂੰ ਵੀ ਮਾਨਤਾ ਦਿੱਤੀ ਜਾ ਸਕੇ।

ਜਗਦੀਪ ਧਨਖੜ ਦੇ ਬਿਆਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਅਸੀਂ ਧਨਖੜ ਵੱਲੋਂ ਦਿੱਤੇ ਬਿਆਨ ਦਾ ਵਿਰੋਧ ਕਰਦੇ ਹਾਂ। ਉਹ ਦੇਸ਼ ਦੇ ਉਪ ਰਾਸ਼ਟਰਪਤੀ ਹਨ। ਅਜਿਹੇ ‘ਚ ਭਾਜਪਾ ਨੇਤਾ ਦੀ ਤਰ੍ਹਾਂ ਨਾ ਬੋਲੋ। ਪੰਜਾਬ ਯੂਨੀਵਰਸਿਟੀ ਪੰਜਾਬ ਦੀ ਪ੍ਰਮੁੱਖ ਸੰਸਥਾ ਹੈ।

ਭਾਜਪਾ ਪ੍ਰਧਾਨ ਨੂੰ ਪੁੱਛੇ ਗਏ ਸਵਾਲ

ਮਾਲਵਿੰਦਰ ਸਿੰਘ ਕੰਗ ਨੇ ਇਸ ਮੁੱਦੇ ‘ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਘੇਰਨ ਦੀ ਕੋਸ਼ਿਸ਼ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਬਿਆਨ ਦਿੱਤਾ ਹੈ, ਅਜਿਹਾ ਕਰਕੇ ਉਨ੍ਹਾਂ ਨੇ ਭਾਜਪਾ ਦੇ ਏਜੰਡੇ ਨੂੰ ਅੱਗੇ ਤੋਰਿਆ ਹੈ। ਇਸ ਮਾਮਲੇ ਨੂੰ ਲੈ ਕੇ ਹੁਣ ਜਗਦੀਪ ਧਨਖੜ ਦੇ ਘਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਵਾਲ ਹੀ ਪੈਦਾ ਨਹੀਂ ਹੁੰਦਾ ਕਿ ਪੰਜਾਬ ਯੂਨੀਵਰਸਿਟੀ ਕਿਸੇ ਹੋਰ ਸੂਬੇ ਨੂੰ ਦਿੱਤੀ ਜਾਵੇ।

ਇਸ ਤਰ੍ਹਾਂ ਸ਼ੁਰੂ ਹੋਇਆ ਵਿਵਾਦ

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਕੁਝ ਸਮਾਂ ਪਹਿਲਾਂ ਪੀਯੂ ਵਿੱਚ ਪੰਜਾਬ ਅਤੇ ਹਰਿਆਣਾ ਦੀ ਹਿੱਸੇਦਾਰੀ ਨੂੰ ਲੈ ਕੇ ਮੀਟਿੰਗ ਵੀ ਕੀਤੀ ਗਈ ਸੀ। ਉਦੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਸੀ ਕਿ ਪੰਜਾਬ ਪੁਨਰਗਠਨ ਐਕਟ-1966 ਦੇ ਤਹਿਤ ਹਰਿਆਣਾ ਨੂੰ ਪੀਯੂ ਵਿੱਚ ਹਿੱਸਾ ਦਿੱਤਾ ਗਿਆ ਸੀ। ਹਰਿਆਣਾ ਵਿੱਚ ਕਾਲਜ ਪੀਯੂ ਨਾਲ ਮਾਨਤਾ ਪ੍ਰਾਪਤ ਸਨ, ਪਰ 1973 ਵਿੱਚ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਨੂੰ ਖਤਮ ਕਰ ਦਿੱਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬਿਆਂ ਦੇ ਕਾਲਜ ਵੀ ਅੰਤਰਰਾਸ਼ਟਰੀ ਯੂਨੀਵਰਸਿਟੀਆਂ ਨਾਲ ਮਾਨਤਾ ਪ੍ਰਾਪਤ ਕਰ ਰਹੇ ਹਨ। ਰਾਸ਼ਟਰੀ ਸਿੱਖਿਆ ਨੀਤੀ ਦਾ ਉਦੇਸ਼ ਹੈ ਕਿ ਸਾਰੇ ਵਿਦਿਅਕ ਅਦਾਰੇ ਦੇਸ਼ ਦੀ ਤਰੱਕੀ ਵਿੱਚ ਸਹਿਯੋਗ ਕਰਨ, ਇਸ ਲਈ ਹਰਿਆਣਾ ਦੇ ਕਾਲਜਾਂ ਨੂੰ ਵੀ ਪੀਯੂ ਨਾਲ ਮਾਨਤਾ ਪ੍ਰਾਪਤ ਹੋਣੀ ਚਾਹੀਦੀ ਹੈ।

CM ਮਾਨ ਪਹਿਲਾਂ ਹੀ ਸ਼ੇਅਰ ਕਰਨ ਤੋਂ ਕਰ ਚੁੱਕੇ ਹਨ ਇਨਕਾਰ

ਪਿਛਲੇ 3 ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਪੰਜਾਬ ਸਰਕਾਰ ਵੱਲੋਂ ਪੀਯੂ ਨੂੰ ਗ੍ਰਾਂਟ ਜਾਰੀ ਕੀਤੀ ਜਾ ਰਹੀ ਹੈ, ਜਦਕਿ ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਵੱਲੋਂ ਵੀ 40 ਫੀਸਦੀ ਗ੍ਰਾਂਟ ਦਿੱਤੀ ਜਾਂਦੀ ਸੀ। ਜਦਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਵਿੱਚ ਹਰਿਆਣਾ ਨੂੰ ਕਿਸੇ ਵੀ ਤਰ੍ਹਾਂ ਦੀ ਹਿੱਸੇਦਾਰੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਪੰਜਾਬ ਦੀ ਵਿਰਾਸਤ ਹੈ ਅਤੇ ਉਨ੍ਹਾਂ ਦੀ ਸਰਕਾਰ ਸੂਬੇ ਦੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ।

Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...