Interview Controversy: ਵਿੱਕੀ ਗੌਂਡਰ ਗਰੁੱਪ ਨੇ ਸੋਸ਼ਲ ਮੀਡੀਆ ਰਾਹੀਂ ਲਾਰੈਂਸ ਬਿਸ਼ਨੋਈ ਨੂੰ ਦਿੱਤੀ ਧਮਕੀ
ਹਾਲ ਹੀ ਵਿੱਚ ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਗੈਂਗਸਟਰ ਲਾਰੈਂਸ ਨੇ ਬਿਆਨ ਦਿੱਤਾ ਸੀ ਕਿ ਉਹ ਖਾਲਿਸਤਾਨ ਨਹੀਂ ਬਣਨ ਦੇਣਗੇ। ਜਿਸ ਤੋਂ ਬਾਅਦ ਵਿੱਕੀ ਗੌਂਡਰ ਬੰਬੀਹਾ ਗਰੁੱਪ ਵੱਲੋਂ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਨੂੰ ਇਸ ਮਾਮਲੇ ਸਬੰਧੀ ਸੋਸ਼ਲ ਮੀਡੀਆ 'ਤੇ ਪੋਸਟਾਂ ਪਾ ਕੇ ਧਮਕੀਆਂ ਦਿੱਤੀ ਗਈ ਹੈ।
Gangwar: ਵਿੱਕੀ ਗੌਂਡਰ ਗਰੁੱਪ ਨੇ ਗੈਂਗਸਟਰ ਲਾਰੈਂਸ ਦੀ ਖਾਲਿਸਤਾਨ ਦੇ ਮੁੱਦੇ ਨੂੰ ਲੈਕੇ ਦਿੱਤੀ ਧਮਕੀ।
ਲਾਰੈਂਸ ਬਿਸ਼ਨੋਈ ਦੀ ਨਿੱਜੀ ਚੈਨਲ ਤੇ ਚੱਲੀ ਸੀ ਇੰਟਰਵਿਊ
ਗੈਂਗਸਟਰ ਲਾਰੈਂਸ ਬਿਸ਼ਨੋਈ (Lawrance Bishnoi) ਦੀ ਇੱਕ ਨਿੱਜੀ ਚੈਨਲ ਤੇ Live ਇੰਟਰਵਿਊ ਚੱਲਣ ਤੋਂ ਬਾਅਦ ਮਾਮਲਾ ਭੱਖ ਗਿਆ, ਜਿਸ ਤੋਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਮਾਮਲੇ ਤੇ ਸਪਸ਼ਟੀਕਰਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬਿਸ਼ਨੋਈ ਦੀ ਇਹ ਇੰਟਰਵਿਊ ਨਾ ਤਾਂ ਬਠਿੰਡਾ ਕੇਂਦਰੀ ਜੇਲ੍ਹ ਦੀ ਹੈ ਅਤੇ ਨਾ ਹੀ ਪੰਜਾਬ ਦੀ ਕਿਸੇ ਵੀ ਜੇਲ੍ਹ ਦੀ ਹੈ। ਉਨ੍ਹਾਂ ਕਿਹਾ ਪੰਜਾਬ ਨੂੰ ਬਦਨਾਮ ਕਰਨ ਦੀ ਸਾਜਿਸ਼ ਰੱਚੀ ਜਾ ਰਹੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓLoading...
Unable to load recommendations.
Follow Us
