ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਵਿਦਿਆਰਥੀ ਸਿਲੇਬਸ ਦੇ ਨਾਲ-ਨਾਲ ਹੋਰ ਕਿਤਾਬਾਂ ਵੀ ਪੜਨ:ਸੰਧਵਾਂ

ਇਸ ਮੌਕੇ ਵਿਧਾਨ ਸਭਾ ਦੇ ਡਿਪਟੀ ਜੈ ਕਿਸ਼ਨ ਸਿੰਘ ਰੋੜੀ,ਗੁਰਮੀਤ ਸਿੰਘ ਖੁੱਡੀਆਂ, ਜਗਰੂਪ ਸਿੰਘ ਅਤੇ ਦਲਜੀਤ ਸਿੰਘ ਗਰੇਵਾਲ (ਸਾਰੇ ਵਿਧਾਇਕ) ਵੀ ਹਜ਼ਰ ਸਨ।

ਵਿਦਿਆਰਥੀ ਸਿਲੇਬਸ ਦੇ ਨਾਲ-ਨਾਲ ਹੋਰ ਕਿਤਾਬਾਂ ਵੀ ਪੜਨ:ਸੰਧਵਾਂ
ਰਾਘਵ ਚੱਢਾ ਨੂੰ ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰਜ਼ ਆਨਰ ਨਾਲ ਕੀਤਾ ਜਾਵੇਗਾ ਸਨਮਾਨਿਤ
Follow Us
tv9-punjabi
| Updated On: 24 Jan 2023 22:04 PM
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਸਿਲੇਬਸ ਦੀਆਂ ਕਿਤਾਬਾਂ ਦੇ ਨਾਲ ਨਾਲ ਹੋਰ ਪੁਸਤਕਾਂ ਵੀ ਪੜਨ ਦੀ ਸਲਾਹ ਦਿੱਤੀ ਹੈ ਤਾਂ ਜੋ ਉਨਾਂ ਦਾ ਗਿਆਨ ਸਿਲੇਬਸ ਦੀ ਪੜਾਈ ਤੱਕ ਹੀ ਸੀਮਤ ਨਾ ਰਹੇ। ਲੇਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਅੱਜ ਵਿਧਾਨ ਸਭਾ ਵਿੱਚ ਸਨਮਾਨ ਕਰਨ ਮੌਕੇ ਸ. ਸੰਧਵਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਕੇਵਲ ਸਿਲੇਬਸ ਤੱਕ ਹੀ ਸੀਮਤ ਨਹੀਂ ਰਹਿਣਾ ਚਾਹੀਦਾ ਸਗੋਂ ਉਨਾਂ ਨੂੰ ਇਤਿਹਾਸ ਅਤੇ ਸਾਹਿਤ ਸਣੇ ਹੋਰ ਵੀ ਕਿਤਾਬਾਂ ਪੜਨੀਆਂ ਚਾਹੀਦੀਆਂ ਹਨ। ਉਨਾਂ ਕਿਹਾ ਕਿ ਸਾਹਿਤ ਮਨੁੱਖ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਦਾ ਹੈ ਜਿਸ ਕਰਕੇ ਹਰੇਕ ਬੱਚੇ ਨੂੰ ਨਾਵਲ, ਕਹਾਣੀਆਂ, ਕਵਿਤਾਵਾਂ ਆਦਿ ਜ਼ਰੂਰ ਪੜਨੀਆਂ ਚਾਹੀਦੀਆਂ ਹਨ। ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਦਾ ਚੌਤਰਫ਼ਾ ਵਿਕਾਸ ਯਕੀਨੀ ਬਨਾਉਣ ਦੀ ਦਿਸ਼ਾ ਵੱਲ ਪੇਸ਼ਕਦਮੀ ਕੀਤੀ ਹੈ। ਸਕੂਲੀ ਸਿੱਖਿਆ ਨੂੰ ਅੰਤਰਰਾਸ਼ਟਰੀ ਪੱਧਰ ਦਾ ਬਣਾਉਣ ਲਈ 100 ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ। ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਯਤਨ ਆਰੰਭ ਕੀਤੇ ਗਏ ਹਨ ਅਤੇ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਵੀ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਉਨਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਸਕੂਲ ਸਿੱਖਿਆ ਪ੍ਰਸ਼ਾਸ਼ਕਾਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਪ੍ਰਦਾਨ ਕਰਵਾਉਣ ਲਈ ਅੰਤਰਰਾਸ਼ਟਰੀ ਸਿੱਖਿਆ ਮਾਮਲੇ ਸੈੱਲ (ਇੰਟਰਨੈਸ਼ਨਲ ਐਜੂਕੇਸ਼ਨ ਅਫ਼ੇਅਰਜ਼ ਸੈੱਲ) ਦੀ ਸਥਾਪਨਾ ਕੀਤੀ ਗਈ ਹੈ ਤਾਂ ਜੋ ਉਹ ਪੜਾਈ ਦੀਆਂ ਨਵੀਂਆਂ ਤਕਨੀਕਾਂ ਸਿੱਖ ਕੇ ਬੱਚਿਆਂ ਨੂੰ ਚੰਗੀ ਸੇਧ ਦੇ ਸਕਣ। ਇਸ ਮੌਕੇ ਸਪੀਕਰ ਨੇ ਏ.ਐਨ.ਗੁਜ਼ਰਾਲ ਸੀਨੀਅਰ ਸਕੈਂਡਰੀ ਸਕੂਲ ਜਲੰਧਰ ਦੀ ਵਿਦਿਆਰਥਣ ਪੂਜਾ ਕੁਮਾਰੀ, ਕਾਮਨਾ ਅਤੇ ਮੁਸਕਾਨ ਨੂੰ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਲਈ ਸਨਮਾਨਿਤ ਕੀਤਾ। ਇਸ ਮੌਕੇ ਵਿਧਾਨ ਸਭਾ ਦੇ ਡਿਪਟੀ ਜੈ ਕਿਸ਼ਨ ਸਿੰਘ ਰੋੜੀ,ਗੁਰਮੀਤ ਸਿੰਘ ਖੁੱਡੀਆਂ, ਜਗਰੂਪ ਸਿੰਘ ਅਤੇ ਦਲਜੀਤ ਸਿੰਘ ਗਰੇਵਾਲ (ਸਾਰੇ ਵਿਧਾਇਕ) ਵੀ ਹਜ਼ਰ ਸਨ।

Situationship ਤੋਂ Ghosting ਤੱਕ, ਸਮਝੋ Gen Z ਦੇ ਨਵੇਂ ਰਿਲੇਸ਼ਨਸ਼ਿਪ ਸ਼ਬਦ
Situationship ਤੋਂ Ghosting ਤੱਕ, ਸਮਝੋ Gen Z ਦੇ ਨਵੇਂ ਰਿਲੇਸ਼ਨਸ਼ਿਪ ਸ਼ਬਦ...
ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?
ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?...
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ......
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ...
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ...