ਵਿਦਿਆਰਥੀ ਸਿਲੇਬਸ ਦੇ ਨਾਲ-ਨਾਲ ਹੋਰ ਕਿਤਾਬਾਂ ਵੀ ਪੜਨ:ਸੰਧਵਾਂ

Updated On: 

24 Jan 2023 22:04 PM

ਇਸ ਮੌਕੇ ਵਿਧਾਨ ਸਭਾ ਦੇ ਡਿਪਟੀ ਜੈ ਕਿਸ਼ਨ ਸਿੰਘ ਰੋੜੀ,ਗੁਰਮੀਤ ਸਿੰਘ ਖੁੱਡੀਆਂ, ਜਗਰੂਪ ਸਿੰਘ ਅਤੇ ਦਲਜੀਤ ਸਿੰਘ ਗਰੇਵਾਲ (ਸਾਰੇ ਵਿਧਾਇਕ) ਵੀ ਹਜ਼ਰ ਸਨ।

ਵਿਦਿਆਰਥੀ ਸਿਲੇਬਸ ਦੇ ਨਾਲ-ਨਾਲ ਹੋਰ ਕਿਤਾਬਾਂ ਵੀ ਪੜਨ:ਸੰਧਵਾਂ

ਰਾਘਵ ਚੱਢਾ ਨੂੰ ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰਜ਼ ਆਨਰ ਨਾਲ ਕੀਤਾ ਜਾਵੇਗਾ ਸਨਮਾਨਿਤ

Follow Us On

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਸਿਲੇਬਸ ਦੀਆਂ ਕਿਤਾਬਾਂ ਦੇ ਨਾਲ ਨਾਲ ਹੋਰ ਪੁਸਤਕਾਂ ਵੀ ਪੜਨ ਦੀ ਸਲਾਹ ਦਿੱਤੀ ਹੈ ਤਾਂ ਜੋ ਉਨਾਂ ਦਾ ਗਿਆਨ ਸਿਲੇਬਸ ਦੀ ਪੜਾਈ ਤੱਕ ਹੀ ਸੀਮਤ ਨਾ ਰਹੇ।

ਲੇਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਅੱਜ ਵਿਧਾਨ ਸਭਾ ਵਿੱਚ ਸਨਮਾਨ ਕਰਨ ਮੌਕੇ ਸ. ਸੰਧਵਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਕੇਵਲ ਸਿਲੇਬਸ ਤੱਕ ਹੀ ਸੀਮਤ ਨਹੀਂ ਰਹਿਣਾ ਚਾਹੀਦਾ ਸਗੋਂ ਉਨਾਂ ਨੂੰ ਇਤਿਹਾਸ ਅਤੇ ਸਾਹਿਤ ਸਣੇ ਹੋਰ ਵੀ ਕਿਤਾਬਾਂ ਪੜਨੀਆਂ ਚਾਹੀਦੀਆਂ ਹਨ। ਉਨਾਂ ਕਿਹਾ ਕਿ ਸਾਹਿਤ ਮਨੁੱਖ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਦਾ ਹੈ ਜਿਸ ਕਰਕੇ ਹਰੇਕ ਬੱਚੇ ਨੂੰ ਨਾਵਲ, ਕਹਾਣੀਆਂ, ਕਵਿਤਾਵਾਂ ਆਦਿ ਜ਼ਰੂਰ ਪੜਨੀਆਂ ਚਾਹੀਦੀਆਂ ਹਨ।

ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਦਾ ਚੌਤਰਫ਼ਾ ਵਿਕਾਸ ਯਕੀਨੀ ਬਨਾਉਣ ਦੀ ਦਿਸ਼ਾ ਵੱਲ ਪੇਸ਼ਕਦਮੀ ਕੀਤੀ ਹੈ। ਸਕੂਲੀ ਸਿੱਖਿਆ ਨੂੰ ਅੰਤਰਰਾਸ਼ਟਰੀ ਪੱਧਰ ਦਾ ਬਣਾਉਣ ਲਈ 100 ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ। ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਯਤਨ ਆਰੰਭ ਕੀਤੇ ਗਏ ਹਨ ਅਤੇ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਵੀ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ।

ਉਨਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਸਕੂਲ ਸਿੱਖਿਆ ਪ੍ਰਸ਼ਾਸ਼ਕਾਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਪ੍ਰਦਾਨ ਕਰਵਾਉਣ ਲਈ ਅੰਤਰਰਾਸ਼ਟਰੀ ਸਿੱਖਿਆ ਮਾਮਲੇ ਸੈੱਲ (ਇੰਟਰਨੈਸ਼ਨਲ ਐਜੂਕੇਸ਼ਨ ਅਫ਼ੇਅਰਜ਼ ਸੈੱਲ) ਦੀ ਸਥਾਪਨਾ ਕੀਤੀ ਗਈ ਹੈ ਤਾਂ ਜੋ ਉਹ ਪੜਾਈ ਦੀਆਂ ਨਵੀਂਆਂ ਤਕਨੀਕਾਂ ਸਿੱਖ ਕੇ ਬੱਚਿਆਂ ਨੂੰ ਚੰਗੀ ਸੇਧ ਦੇ ਸਕਣ।

ਇਸ ਮੌਕੇ ਸਪੀਕਰ ਨੇ ਏ.ਐਨ.ਗੁਜ਼ਰਾਲ ਸੀਨੀਅਰ ਸਕੈਂਡਰੀ ਸਕੂਲ ਜਲੰਧਰ ਦੀ ਵਿਦਿਆਰਥਣ ਪੂਜਾ ਕੁਮਾਰੀ, ਕਾਮਨਾ ਅਤੇ ਮੁਸਕਾਨ ਨੂੰ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਲਈ ਸਨਮਾਨਿਤ ਕੀਤਾ। ਇਸ ਮੌਕੇ ਵਿਧਾਨ ਸਭਾ ਦੇ ਡਿਪਟੀ ਜੈ ਕਿਸ਼ਨ ਸਿੰਘ ਰੋੜੀ,ਗੁਰਮੀਤ ਸਿੰਘ ਖੁੱਡੀਆਂ, ਜਗਰੂਪ ਸਿੰਘ ਅਤੇ ਦਲਜੀਤ ਸਿੰਘ ਗਰੇਵਾਲ (ਸਾਰੇ ਵਿਧਾਇਕ) ਵੀ ਹਜ਼ਰ ਸਨ।

Exit mobile version