AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Vigilance Action on EX MLA: ਪੰਚਾਇਤੀ ਫੰਡ ਘੁਟਾਲੇ ‘ਚ ਕਾਂਗਰਸ ਦੇ ਸਾਬਕਾ ਵਿਧਾਇਕ ਖਿਲਾਫ ਕੇਸ

ਦੱਸ ਦੇਈਏ ਕਿ ਜਨਵਰੀ 2023 ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਖਿਲਾਫ ਵਿਜੀਲੈਂਸ ਵੱਲੋਂ ਅਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕਾਰਵਾਈ ਸੁਰੂ ਕੀਤੀ ਗਈ ਸੀ। ਵਿਜੀਲੈਂਸ ਨੇ ਵਿਧਾਇਕ ਦੇ ਘਰ ਦੀ ਜਾਂਚ ਪੜਤਾਲ ਵੀ ਕੀਤੀ ਸੀ।

Vigilance Action on EX MLA: ਪੰਚਾਇਤੀ ਫੰਡ ਘੁਟਾਲੇ 'ਚ ਕਾਂਗਰਸ ਦੇ ਸਾਬਕਾ ਵਿਧਾਇਕ ਖਿਲਾਫ ਕੇਸ
ਪੰਚਾਇਤੀ ਫੰਡ ਘੁਟਾਲਾ, ਕਾਂਗਰਸ ਦੇ ਸਾਬਕਾ ਵਿਧਾਇਕ ਖਿਲਾਫ ਕੇਸ ਦਰਜ, ਮਦਨ ਲਾਲ ਜਲਾਲਪੁਰ ਖਿਲਾਫ ਕੇਸ ਦਰਜ, ਨੋਟਿਸ ਜਾਰੀ, Vigilance registered a case against former Congress MLA Madan Lal Jalalpur in panchayati fund scam
tv9-punjabi
| Updated On: 28 Feb 2023 12:41 PM IST
Share
ਪੰਜਾਬ ਨਿਊਜ: ਵਿਜੀਲੈਂਸ ਬਿਊਰੋ ਨੇ ਕਾਂਗਰਸ ਦੇ ਘਨੌਰ ਤੋਂ ਸਾਬਕਾ ਵਿਧਾਇਕ ਖਿਲਾਫ ਕੇਸ ਦਰਜ ਕੀਤਾ ਚਰਚਾ ਹੈ ਕਿ ਪੰਚਾਇਤੀ ਫੰਡ ਘੁਟਾਲੇ ਵਿੱਚ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਖਿਲਾਫ ਵਿਜੀਲੈਂਸ ਨੇ ਕੇਸ ਦਰਜ ਕਰਕੇ ਲੁੱਕ ਆਉਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਵਿਜੀਲੈਂਸ ਬਿਊਰੋ ਨੇ ਪਿੰਡ ਆਕੜੀ ਦੀ ਮਹਿਲਾ ਸਰਪੰਚ ਨੂੰ ਵੀ ਇਸ ਮਾਮਲੇ ਅੰਦਰ ਗ੍ਰਿਫ਼ਤਾਰ ਕੀਤਾ ਸੀ।

ਘੋਟਾਲੇ ਵਿਚ ਜਲਾਲਪੁਰ ਨੇ ਪੈਸਿਆਂ ਦਾ ਲੈਣ ਦੇਣ ਕੀਤਾ ਸੀ

ਜ਼ਿਕਰਯੋਗ ਹੈ ਕਿ ਬੀਤੇ ਸਾਲ 11 ਅਗਸਤ ਨੂੰ ਵਿਜੀਲੈਂਸ ਨੇ ਬਹੁ-ਕਰੋੜੀ ਪੰਚਾਇਤੀ ਫੰਡ ਘੁਟਾਲੇ ਵਿੱਚ ਕਾਰਵਾਈ ਕਰਦਿਆਂ ਸਰਪੰਚ ਨੂੰ ਗ੍ਰਿਫਤਾਰ ਕੀਤਾ ਸੀ ਜਿਸ ਤੇ ਪੰਚਾਇਤੀ ਫੰਡਾਂ ‘ਚ 12.24 ਕਰੋੜ ਰੁਪਏ ਦੀ ਹੇਰਾਫੇਰੀ ਦਾ ਦੋਸ਼ ਸੀ। ਇਸ ਮਗਰੋਂ ਵਿਜੀਲੈਂਸ ਨੂੰ ਸ਼ੱਕ ਸੀ ਕਿ ਬਹੁ-ਕਰੋੜੀ ਪੰਚਾਇਤੀ ਫੰਡ ਘੁਟਾਲੇ ਵਿੱਚ ਜਲਾਲਪੁਰ ਦੀ ਭੂਮਿਕਾ ਵੀ ਹੋ ਸਕਦੀ ਹੈ। ਵਿਜੀਲੈਂਸ ਮੁਤਾਬਕ ਇਸ ਮਾਮਲੇ ਵਿੱਚ ਜਲਾਲਪੁਰ ਰਾਹੀਂ ਹੀ ਪੈਸੇ ਦਾ ਲੈਣ-ਦੇਣ ਹੋਇਆ ਸੀ। ਜਲਾਲਪੁਰ ਉਸ ਸਮੇਂ ਆਸਟ੍ਰੇਲੀਆ ਵਿੱਚ ਸਨ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਸੀ ਕਿ ਇਹ ਬਹੁਤ ਵੱਡਾ ਘਪਲਾ ਹੈ। ਇਸ ਵਿੱਚ ਕਈ ਅਫਸਰਾਂ ਨੂੰ ਮੁਅੱਤਲ ਵੀ ਕੀਤਾ ਗਿਆ ਸੀ । ਇਹ ਵੀ ਪੜ੍ਹੋ – ਸਾਬਕਾ ਮੰਤਰੀ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਅਰੋੜਾ ਦੀ ਕੋਠੀ ਤੇ ਮਾਰਿਆ ਛਾਪਾ

ਸਰੋਤਾਂ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵੀ ਹੋਈ ਸੀ ਕਾਰਵਾਈ

ਜ਼ਿਕਰਯੋਗ ਹੈ ਕਿ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਪੁੱਤਰ ਗਗਨਦੀਪ ਸਿੰਘ ਜਲਾਲਪੁਰ ਨੂੰ ਵੀ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਦਾ ਪ੍ਰਬੰਧਕੀ ਡਾਇਰੈਕਟਰ ਦੀ ਖਬਰ ਵੀ ਸੁਰਖੀਆਂ ਵਿਚ ਰਹੀ ਸੀ ਜਿਸ ਨੂੰ ਬਾਅਦ ਵਿਚ ਅਹੁਦੇ ਤੋਂ ਲਾਂਭੇ ਕਰ ਦਿੱਤਾ ਗਿਆ ਸੀ। ਗਗਨਦੀਪ ਸਿੰਘ ਜਲਾਲਪੁਰ ਨੂੰ ਚੰਨੀ ਦੀ ਕਾਂਗਰਸ ਸਰਕਾਰ ਦੌਰਾਨ ਪਾਵਰਕਾਮ ਵਿੱਚ ਡਾਇਰੈਕਟਰ ਦਾ ਅਹੁਦਾ ਬਖਸ਼ਿਆ ਗਿਆ ਸੀ। ਉਸ ਦੀ ਨਿਯੁਕਤੀ ਨਵੰਬਰ 2021 ਵਿੱਚ ਕੀਤੀ ਗਈ ਸੀ, ਜਿਸ ਦਾ ਕਈ ਕਾਂਗਰਸੀ ਆਗੂਆਂ ਵੱਲੋਂ ਵਿਰੋਧ ਵੀ ਕੀਤਾ ਗਿਆ ਸੀ। ਮਾਨ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਗਗਨਦੀਪ ਜਲਾਲਪੁਰ ਨੂੰ ਤੁਰੰਤ ਪ੍ਰਭਾਵ ਨਾਲ ਅਹੁਦੇ ਤੋਂ ਲਾਹਿਆ ਗਿਆ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...