Vigilance Action on EX MLA: ਪੰਚਾਇਤੀ ਫੰਡ ਘੁਟਾਲੇ ‘ਚ ਕਾਂਗਰਸ ਦੇ ਸਾਬਕਾ ਵਿਧਾਇਕ ਖਿਲਾਫ ਕੇਸ
ਦੱਸ ਦੇਈਏ ਕਿ ਜਨਵਰੀ 2023 ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਖਿਲਾਫ ਵਿਜੀਲੈਂਸ ਵੱਲੋਂ ਅਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕਾਰਵਾਈ ਸੁਰੂ ਕੀਤੀ ਗਈ ਸੀ। ਵਿਜੀਲੈਂਸ ਨੇ ਵਿਧਾਇਕ ਦੇ ਘਰ ਦੀ ਜਾਂਚ ਪੜਤਾਲ ਵੀ ਕੀਤੀ ਸੀ।
ਪੰਚਾਇਤੀ ਫੰਡ ਘੁਟਾਲਾ, ਕਾਂਗਰਸ ਦੇ ਸਾਬਕਾ ਵਿਧਾਇਕ ਖਿਲਾਫ ਕੇਸ ਦਰਜ, ਮਦਨ ਲਾਲ ਜਲਾਲਪੁਰ ਖਿਲਾਫ ਕੇਸ ਦਰਜ, ਨੋਟਿਸ ਜਾਰੀ, Vigilance registered a case against former Congress MLA Madan Lal Jalalpur in panchayati fund scam
ਪੰਜਾਬ ਨਿਊਜ: ਵਿਜੀਲੈਂਸ ਬਿਊਰੋ ਨੇ ਕਾਂਗਰਸ ਦੇ ਘਨੌਰ ਤੋਂ ਸਾਬਕਾ ਵਿਧਾਇਕ ਖਿਲਾਫ ਕੇਸ ਦਰਜ ਕੀਤਾ ਚਰਚਾ ਹੈ ਕਿ ਪੰਚਾਇਤੀ ਫੰਡ ਘੁਟਾਲੇ ਵਿੱਚ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਖਿਲਾਫ ਵਿਜੀਲੈਂਸ ਨੇ ਕੇਸ ਦਰਜ ਕਰਕੇ ਲੁੱਕ ਆਉਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਵਿਜੀਲੈਂਸ ਬਿਊਰੋ ਨੇ ਪਿੰਡ ਆਕੜੀ ਦੀ ਮਹਿਲਾ ਸਰਪੰਚ ਨੂੰ ਵੀ ਇਸ ਮਾਮਲੇ ਅੰਦਰ ਗ੍ਰਿਫ਼ਤਾਰ ਕੀਤਾ ਸੀ।
ਘੋਟਾਲੇ ਵਿਚ ਜਲਾਲਪੁਰ ਨੇ ਪੈਸਿਆਂ ਦਾ ਲੈਣ ਦੇਣ ਕੀਤਾ ਸੀ
ਜ਼ਿਕਰਯੋਗ ਹੈ ਕਿ ਬੀਤੇ ਸਾਲ 11 ਅਗਸਤ ਨੂੰ ਵਿਜੀਲੈਂਸ ਨੇ ਬਹੁ-ਕਰੋੜੀ ਪੰਚਾਇਤੀ ਫੰਡ ਘੁਟਾਲੇ ਵਿੱਚ ਕਾਰਵਾਈ ਕਰਦਿਆਂ ਸਰਪੰਚ ਨੂੰ ਗ੍ਰਿਫਤਾਰ ਕੀਤਾ ਸੀ ਜਿਸ ਤੇ ਪੰਚਾਇਤੀ ਫੰਡਾਂ ‘ਚ 12.24 ਕਰੋੜ ਰੁਪਏ ਦੀ ਹੇਰਾਫੇਰੀ ਦਾ ਦੋਸ਼ ਸੀ। ਇਸ ਮਗਰੋਂ ਵਿਜੀਲੈਂਸ ਨੂੰ ਸ਼ੱਕ ਸੀ ਕਿ ਬਹੁ-ਕਰੋੜੀ ਪੰਚਾਇਤੀ ਫੰਡ ਘੁਟਾਲੇ ਵਿੱਚ ਜਲਾਲਪੁਰ ਦੀ ਭੂਮਿਕਾ ਵੀ ਹੋ ਸਕਦੀ ਹੈ। ਵਿਜੀਲੈਂਸ ਮੁਤਾਬਕ ਇਸ ਮਾਮਲੇ ਵਿੱਚ ਜਲਾਲਪੁਰ ਰਾਹੀਂ ਹੀ ਪੈਸੇ ਦਾ ਲੈਣ-ਦੇਣ ਹੋਇਆ ਸੀ। ਜਲਾਲਪੁਰ ਉਸ ਸਮੇਂ ਆਸਟ੍ਰੇਲੀਆ ਵਿੱਚ ਸਨ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਸੀ ਕਿ ਇਹ ਬਹੁਤ ਵੱਡਾ ਘਪਲਾ ਹੈ। ਇਸ ਵਿੱਚ ਕਈ ਅਫਸਰਾਂ ਨੂੰ ਮੁਅੱਤਲ ਵੀ ਕੀਤਾ ਗਿਆ ਸੀ ।
ਇਹ ਵੀ ਪੜ੍ਹੋ – ਸਾਬਕਾ ਮੰਤਰੀ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਅਰੋੜਾ ਦੀ ਕੋਠੀ ਤੇ ਮਾਰਿਆ ਛਾਪਾ
ਸਰੋਤਾਂ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵੀ ਹੋਈ ਸੀ ਕਾਰਵਾਈ
ਜ਼ਿਕਰਯੋਗ ਹੈ ਕਿ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਪੁੱਤਰ ਗਗਨਦੀਪ ਸਿੰਘ ਜਲਾਲਪੁਰ ਨੂੰ ਵੀ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਦਾ ਪ੍ਰਬੰਧਕੀ ਡਾਇਰੈਕਟਰ ਦੀ ਖਬਰ ਵੀ ਸੁਰਖੀਆਂ ਵਿਚ ਰਹੀ ਸੀ ਜਿਸ ਨੂੰ ਬਾਅਦ ਵਿਚ ਅਹੁਦੇ ਤੋਂ ਲਾਂਭੇ ਕਰ ਦਿੱਤਾ ਗਿਆ ਸੀ। ਗਗਨਦੀਪ ਸਿੰਘ ਜਲਾਲਪੁਰ ਨੂੰ ਚੰਨੀ ਦੀ ਕਾਂਗਰਸ ਸਰਕਾਰ ਦੌਰਾਨ ਪਾਵਰਕਾਮ ਵਿੱਚ ਡਾਇਰੈਕਟਰ ਦਾ ਅਹੁਦਾ ਬਖਸ਼ਿਆ ਗਿਆ ਸੀ। ਉਸ ਦੀ ਨਿਯੁਕਤੀ ਨਵੰਬਰ 2021 ਵਿੱਚ ਕੀਤੀ ਗਈ ਸੀ, ਜਿਸ ਦਾ ਕਈ ਕਾਂਗਰਸੀ ਆਗੂਆਂ ਵੱਲੋਂ ਵਿਰੋਧ ਵੀ ਕੀਤਾ ਗਿਆ ਸੀ। ਮਾਨ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਗਗਨਦੀਪ ਜਲਾਲਪੁਰ ਨੂੰ ਤੁਰੰਤ ਪ੍ਰਭਾਵ ਨਾਲ ਅਹੁਦੇ ਤੋਂ ਲਾਹਿਆ ਗਿਆ ਸੀ।