Pearl Group Scam: ਪਰਲਜ਼ ਗਰੁੱਪ ਘੁਟਾਲੇ ‘ਚ ਵਿਜੀਲੈਂਸ ਦਾ ਵੱਡਾ ਐਕਸ਼ਨ, ਕੁਝ ਸਿਆਸੀ ਲੀਡਰਾਂ ਤੇ ਪੁਲਿਸ ਅਧਿਕਾਰੀਆਂ ਤੋਂ ਹੋਵੇਗੀ ਪੁੱਛਗਿੱਛ
ਪਰਲਜ਼ ਗਰੁੱਪ ਘੁਟਾਲੇ 'ਚ ਕਝ ਸਿਆਸੀ ਲੀਡਰਾਂ ਅਤੇ ਪੁਲਿਸ ਦੇ ਅਧਿਕਾਰੀਆਂ ਦੀ ਸ਼ੱਕੀ ਭੂਮਿਕਾ ਸਾਹਮਣੇ ਆ ਰਹੀ ਹੈ। ਜਿਸ ਤੋਂ ਬਾਅਦ ਵਿਜੀਲੈਂਸ ਨੇ ਇਸ ਮਾਮਲੇ ਵਿੱਚ ਰਿਕਾਰਡ ਜੁਟਾਉਣੇ ਸ਼ੁਰੂ ਕਰ ਦਿੱਤੇ ਹਨ, ਹੁਣ ਅਮਰੀਕਾ ਵਿੱਚ ਨਿਵੇਸ਼ ਕਰਨ ਦੀ ਗੱਲ ਸਾਹਮਣੇ ਆ ਰਹੀ ਹੈ।
ਪੰਜਾਬ ਨਿਊਜ਼। ਪਰਲਜ਼ ਗਰੁੱਪ ਘੁਟਾਲਾ ਮਾਮਲੇ ‘ਚ ਵਿਜੀਲੈਂਸ ਵੱਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਕੁਝ ਸਿਆਸੀ ਲੀਡਰਾਂ ਅਤੇ ਪੁਲਿਸ ਦੇ ਅਧਿਕਾਰੀਆਂ ਦੀ ਸ਼ੱਕੀ ਭੂਮਿਕਾ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਵਿਜੀਲੈਂਸ ਨੇ ਇਸ ਮਾਮਲੇ ਵਿੱਚ ਰਿਕਾਰਡ ਜੁਟਾਉਣੇ ਸ਼ੁਰੂ ਕਰ ਦਿੱਤੇ ਹਨ, ਹੁਣ ਅਮਰੀਕਾ ਵਿੱਚ ਨਿਵੇਸ਼ ਕਰਨ ਦੀ ਗੱਲ ਸਾਹਮਣੇ ਆ ਰਹੀ ਹੈ। ਪਰਲਜ਼ ਗਰੁੱਪ ਘੁਟਾਲਾ ਮਾਮਲੇ ਵਿੱਚ ਇਸ ਦਾ ਮਾਲਿਕ ਪਹਿਲਾਂ ਤੋਂ ਹੀ ਜੇਲ੍ਹ ਵਿੱਚ ਬੰਦ ਹੈ।
ਸਿਆਸੀ ਲੀਡਰਾਂ ਤੇ ਪੁਲਿਸ ਅਧਿਕਾਰੀਆਂ ਤੋਂ ਪੁੱਛਗਿੱਛ
ਪੰਜਾਬ ਦੇ ਹਜ਼ਾਰ ਲੋਕ ਇਸ ਘੁਟਾਲੇ ਦੇ ਸ਼ਿਕਾਰ ਹੋਏ ਸਨ। ਜਿਨ੍ਹਾਂ ਨੇ ਆਪਣੀ ਪੂਰੀ ਜਿੰਦਗੀ ਦੀ ਕਮਾਈ ਇਸ ਵਿੱਚ ਗਰੁੱਪ ਵਿੱਚ ਲਗਾ ਦਿੱਤੀ ਸੀ। ਵਿਜੀਲੈਂਸ ਵਿਭਾਗ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ੁਰੂਆਤੀ ਜਾਂਚ ਵਿੱਚ ਇਹ ਪਤਾ ਲਗਿਆ ਹੈ ਕਿ ਇੱਕ ਪਾਰਟੀ ਨਾਲ ਸੰਬੰਧਿਤ ਸਿਆਸੀ ਆਗੂਆਂ ਤੋਂ ਜਾਂਚ ਹੋ ਰਹੀ ਹੈ। ਉਨ੍ਹਾਂ ਵਿੱਚ ਇੱਕ ਸਾਬਕ ਮੰਤਰੀ ਵੀ ਹਨ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ, ਸੇਵਾ ਮੁਕਤ ਆਈਪੀਐਸ ਅਧਿਕਾਰੀ, ਡੀਐਸਪੀ ਸਣੇ ਕਈ ਹੋਰ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਹੋ ਰਹੀ ਹੈ।
ਮਾਮਲੇ ਦੀ ਜਾਂਚ ਲਈ SIT ਦਾ ਗਠਨ
ਪੰਜਾਬ ਵਿੱਚ ਹੋਏ ਪਰਲਜ਼ ਗਰੁੱਪ ਦੇ 60 ਹਜ਼ਾਰ ਕਰੋੜ ਰੁਪਏ ਦੇ ਘੁਟਾਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ ਕੀਤਾ ਗਿਆ ਸੀ। ਜਿਸ ਵਿੱਚ ਪੰਜਾਬ ਵਿਜੀਲੈਂਸ ਵੱਲੋਂ 6 ਮੈਂਬਰੀ ਟੀਮ ਬਣਾਈ ਗਈ ਸੀ। ਇਸ ਦੀ ਜਾਂਚ ਪੰਜਾਬ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਰਾਹੁਲ ਐਸ ਨੂੰ ਜਿੰਮੇਵਾਰੀ ਸੌਂਪੀ ਗਈ ਸੀ। ਜੋ ਪੰਜਾਬ ਦੇ ਕਰੀਬ 10 ਲੱਖ ਲੋਕਾਂ ਨਾਲ ਹੋਈ ਧੋਖਾਧੜੀ ਦੀ ਜਾਂਚ ਵਿੱਚ ਜੂਟੀ ਹੋਈ ਸੀ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ