ਵਿਜੀਲੈਂਸ ਵੱਲੋਂ ਸੀਨੀਅਰ ਅਕਾਲੀ ਆਗੂ ਜਰਨੈਲ ਵਾਹਦ ਗ੍ਰਿਫਤਾਰ, ਮਿੱਲ ਤੋਂ 42 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਨਹੀਂ ਦਿੱਤੀ
ਪੰਜਾਬ ਵਿਜੀਲੈਂਸ ਲਗਾਤਾਰ ਸਿਆਸੀ ਆਗੂਆਂ ਤੇ ਕਾਰਵਾਈ ਕਰ ਰਹੀ ਹੈ। ਪਹਿਲਾਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਤੇ ਸਖਤੀ ਕੀਤੀ ਉਨਾਂ ਨੂੰ ਗ੍ਰਿਫਤਾਰ ਕਰਨ ਦੇ ਲਈ ਵਿਜੀਲੈਂਸ ਛਾਪੇਮਾਰੀ ਕਰ ਰਹੀ ਹੈ ਤੇ ਹੁਣ ਫਗਵਾੜਾ ਤੋਂ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਦ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੇ ਪਰਿਵਾਰ ਨੂੰ ਵੀ ਵਿਜੀਲੈਂਸ ਆਪਣੇ ਨਾਲ ਲੈ ਗਈ ਗਈ। ਜਰਨੈਲ ਸਿੰਘ ਇਲਜ਼ਾਮ ਹੈ ਕਿ ਉਨ੍ਹਾਂ ਨੇ ਆਪਣੀ ਸ਼ੂਗਰ ਮਿੱਲ ਦਾ 42 ਕਰੋੜ ਦਾ ਬਕਾਇਆ ਨਹੀਂ ਦਿੱਤਾ।
ਪੰਜਾਬ ਨਿਊਜ। ਪੰਜਾਬ ਵਿਜੀਲੈਂਸ ਨੇ ਸੀਨੀਅਰ ਅਕਾਲੀ ਆਗੂ (Senior Akali leader) ਤੇ ਸਾਬਕਾ ਮਾਰਕਫੈਡ ਦੇ ਚੇਅਰਮੈਨ ਜਰਨੈਲ ਸਿੰਘ ਵਾਹਦ ਦੇ ਖਿਲਾਫ ਸਖਤ ਕਾਰਵਾਈ ਕੀਤੀ ਹੈ। ਵਾਹਦ ਨੂੰ ਵੀ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਦੇ ਅਨੂਸਾਰ ਛਨੀਵਾਰ ਪੰਜਾਬ ਵਿਜੀਲੈਂਸ ਨੇ ਫਗਵਾੜਾ ਵਿਖੇ ਉਨ੍ਹਾਂ ਦੇ ਘਰ ਛਾਪਾ ਮਾਰਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਵਿਜੀਲੈਸ ਦੀ ਟੀਮ ਉਨਾਂ ਦੀ ਪਤਨੀ ਤੇ ਬੇਟੇ ਨੂੰ ਵੀ ਆਪਣੇ ਨਾਲ ਲੈ ਗਈ।
ਜਾਣਕਾਰੀ ਅਨੂਸਾਰ ਫਗਵਾੜਾ ਸ਼ੂਗਰ ਮਿੱਲ (Phagwara Sugar Mill) ਨੇ ਕਿਸਾਨਾਂ ਦੇ ਕਰੀਬ 42 ਕਰੋੜ ਰੁਪਏ ਦਾ ਬਕਾਇਆ ਨਹੀਂ ਦਿੱਤਾ। ਇਸ ਤੋਂ ਇਲਾਵਾ ਜਾਣਕਾਰੀ ਇਹ ਵੀ ਮਿਲੀ ਹੈ ਕਿ ਬੈਂਕਾਂ ਦਾ ਵੀ 92 ਕਰੋੜ ਰੁਪਏ ਦਾ ਬਕਾਇਆ ਦੇਣ ਵਾਲਾ ਹੈ। ਜਿਸ ਕਾਰਨ ਵਿਜੀਲੈਂਸ ਨੇ ਇਹ ਕਾਰਵਾਈ ਕੀਤੀ ਹੈ। ਇਸ ਤੋਂ ਪਹਿਲਾਂ ਵੀ ਖੰਡ ਮਿਲਾਂ ਨਾਲ ਜੁੜੇ ਲੋਕਾਂ ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਤੁਹਾਨੂੰ ਦੱਸ ਦੇਈਏ ਕਿ ਜਰਨੈਲ ਸਿੰਘ ਵਾਹਦ ਨੇ 2017 ਵਿੱਚ ਵਿਧਾਨਸਭਾ ਦੀ ਚੋਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੜਈ ਸੀ। ਪਾਰਟੀ ਨੇ ਉਨ੍ਹਾਂ ਨੂੰ ਨਵਾਂਸ਼ਹਿਰ ਤੋਂ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਸੀ। ਪਰ ਉਹ ਹਾਰ ਗਏ।