AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Vigilance Action: 50,000 ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣੇਦਾਰ ਅਤੇ ਹੌਲਦਾਰ ਗ੍ਰਿਫਤਾਰ

Crime News: ਐਸਆਈ ਰਛਪਾਲ ਸਿੰਘ ਅਤੇ ਹੌਲਦਾਰ ਸੁਖਜੀਤ ਸਿੰਘ ਨੇ ਇਕ ਨੌਜਵਾਨ ਨੂੰ ਗੈਰ ਕਾਨੂੰਨੀ ਢੰਗ ਨਾਲ ਜੇਲ ਅੰਦਰ ਬੰਦ ਕੀਤਾ ਹੋਇਆ ਸੀ ਅਤੇ ਉਸ ਨੂੰ ਛੱਡਣ ਲਈ ਉਸ ਦੇ ਪਰਿਵਾਰ ਕੋਲੋਂ ਰਿਸ਼ਵਤ ਦੀ ਮੰਗ ਕੀਤੀ ਸੀ।

Vigilance Action: 50,000 ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣੇਦਾਰ ਅਤੇ ਹੌਲਦਾਰ ਗ੍ਰਿਫਤਾਰ
50,000 ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣੇਦਾਰ ਅਤੇ ਹੌਲਦਾਰ ਗ੍ਰਿਫਤਾਰ। Vigilance arrested Thanedar and Hauldar in bribe case
tv9-punjabi
| Published: 02 Mar 2023 12:38 PM IST
Share
ਪੰਜਾਬ ਨਿਊਜ: ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸਦਰ ਫਗਵਾੜਾ ਵਿਖੇ ਇਕ ਨੌਜਵਾਨ ਨੂੰ ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖਣ ਅਤੇ 50,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਇੱਕ ਸਬ ਇੰਸਪੈਕਟਰ ਅਤੇ ਇਕ ਹੌਲਦਾਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐਸਆਈ ਰਛਪਾਲ ਸਿੰਘ ਜੋ ਕਿ ਹੁਣ ਪੁਲਿਸ ਲਾਈਨ ਕਪੂਰਥਲਾ ਵਿੱਚ ਤਾਇਨਾਤ ਹੈ ਅਤੇ ਹੌਲਦਾਰ ਨੂੰ ਰਾਜਵੰਤ ਕੌਰ ਵਾਸੀ ਫੌਜੀ ਕਲੋਨੀ (ਰਣਧੀਰਪੁਰ), ਸੁਲਤਾਨਪੁਰ ਲੋਧੀ ਦੀ ਸ਼ਿਕਾਇਤ ਤੇ ਗ੍ਰਿਫਤਾਰ ਕੀਤਾ ਗਿਆ ਹੈ।

ਢਾਈ ਲੱਖ ਰੁਪਏ ਮੰਗੇ ਪਰ ਪੰਜਾਹ ਹਜਾਰ ਚ ਹੋਇਆ ਸੌਦਾ

ਇਸ ਸਬੰਧੀ ਉਕਤ ਔਰਤ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਤੇ ਸ਼ਿਕਾਇਤ ਦਰਜ ਕਰਵਾਈ ਸੀ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਲੜਕੇ ਨੂੰ ਛੱਡਣ ਬਦਲੇ 2,50,000 ਰੁਪਏ ਰਿਸ਼ਵਤ ਵਜੋਂ ਮੰਗੇ ਸਨ, ਜਿਸ ਨੂੰ ਉਨ੍ਹਾਂ ਵੱਲੋਂ ਥਾਣੇ ਵਿੱਚ ਨਜਾਇਜ਼ ਤੌਰ ਤੇ ਬੰਦ ਕੀਤਾ ਗਿਆ ਸੀ ਪਰ ਸੌਦਾ 50,000 ਰੁਪਏ ਵਿੱਚ ਸਿਰੇ ਚੜ੍ਹਿਆ ਅਤੇ ਉਕਤ ਮੁਲਾਜ਼ਮਾਂ ਨੇ ਉਸਦੇ ਲੜਕੇ ਨੂੰ 20 ਘੰਟੇ ਬਾਦ ਪੈਸੇ ਲੈ ਕੇ ਛੱਡਿਆ।

ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਤ ਤਹਿਤ ਕੇਸ ਦਰਜ

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਦੀ ਜਾਂਚ ਕੀਤੀ ਹੈ ਅਤੇ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਔਰਤ ਅਤੇ ਹੋਰਾਂ ਤੋਂ ਲੜਕੇ ਨੂੰ ਗੈਰ ਕਾਨੂੰਨੀ ਹਿਰਾਸਤ ਵਿੱਚੋਂ ਰਿਹਾਅ ਕਰਨ ਲਈ ਜਬਰੀ ਤੌਰ ਉਤੇ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 347, 389, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਸੱਤ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...