Vigilance Action: 50,000 ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣੇਦਾਰ ਅਤੇ ਹੌਲਦਾਰ ਗ੍ਰਿਫਤਾਰ

Published: 

02 Mar 2023 12:38 PM

Crime News: ਐਸਆਈ ਰਛਪਾਲ ਸਿੰਘ ਅਤੇ ਹੌਲਦਾਰ ਸੁਖਜੀਤ ਸਿੰਘ ਨੇ ਇਕ ਨੌਜਵਾਨ ਨੂੰ ਗੈਰ ਕਾਨੂੰਨੀ ਢੰਗ ਨਾਲ ਜੇਲ ਅੰਦਰ ਬੰਦ ਕੀਤਾ ਹੋਇਆ ਸੀ ਅਤੇ ਉਸ ਨੂੰ ਛੱਡਣ ਲਈ ਉਸ ਦੇ ਪਰਿਵਾਰ ਕੋਲੋਂ ਰਿਸ਼ਵਤ ਦੀ ਮੰਗ ਕੀਤੀ ਸੀ।

Vigilance Action: 50,000 ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣੇਦਾਰ ਅਤੇ ਹੌਲਦਾਰ ਗ੍ਰਿਫਤਾਰ

50,000 ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣੇਦਾਰ ਅਤੇ ਹੌਲਦਾਰ ਗ੍ਰਿਫਤਾਰ। Vigilance arrested Thanedar and Hauldar in bribe case

Follow Us On

ਪੰਜਾਬ ਨਿਊਜ: ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸਦਰ ਫਗਵਾੜਾ ਵਿਖੇ ਇਕ ਨੌਜਵਾਨ ਨੂੰ ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖਣ ਅਤੇ 50,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਇੱਕ ਸਬ ਇੰਸਪੈਕਟਰ ਅਤੇ ਇਕ ਹੌਲਦਾਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐਸਆਈ ਰਛਪਾਲ ਸਿੰਘ ਜੋ ਕਿ ਹੁਣ ਪੁਲਿਸ ਲਾਈਨ ਕਪੂਰਥਲਾ ਵਿੱਚ ਤਾਇਨਾਤ ਹੈ ਅਤੇ ਹੌਲਦਾਰ ਨੂੰ ਰਾਜਵੰਤ ਕੌਰ ਵਾਸੀ ਫੌਜੀ ਕਲੋਨੀ (ਰਣਧੀਰਪੁਰ), ਸੁਲਤਾਨਪੁਰ ਲੋਧੀ ਦੀ ਸ਼ਿਕਾਇਤ ਤੇ ਗ੍ਰਿਫਤਾਰ ਕੀਤਾ ਗਿਆ ਹੈ।

ਢਾਈ ਲੱਖ ਰੁਪਏ ਮੰਗੇ ਪਰ ਪੰਜਾਹ ਹਜਾਰ ਚ ਹੋਇਆ ਸੌਦਾ

ਇਸ ਸਬੰਧੀ ਉਕਤ ਔਰਤ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਤੇ ਸ਼ਿਕਾਇਤ ਦਰਜ ਕਰਵਾਈ ਸੀ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਲੜਕੇ ਨੂੰ ਛੱਡਣ ਬਦਲੇ 2,50,000 ਰੁਪਏ ਰਿਸ਼ਵਤ ਵਜੋਂ ਮੰਗੇ ਸਨ, ਜਿਸ ਨੂੰ ਉਨ੍ਹਾਂ ਵੱਲੋਂ ਥਾਣੇ ਵਿੱਚ ਨਜਾਇਜ਼ ਤੌਰ ਤੇ ਬੰਦ ਕੀਤਾ ਗਿਆ ਸੀ ਪਰ ਸੌਦਾ 50,000 ਰੁਪਏ ਵਿੱਚ ਸਿਰੇ ਚੜ੍ਹਿਆ ਅਤੇ ਉਕਤ ਮੁਲਾਜ਼ਮਾਂ ਨੇ ਉਸਦੇ ਲੜਕੇ ਨੂੰ 20 ਘੰਟੇ ਬਾਦ ਪੈਸੇ ਲੈ ਕੇ ਛੱਡਿਆ।

ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਤ ਤਹਿਤ ਕੇਸ ਦਰਜ

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਦੀ ਜਾਂਚ ਕੀਤੀ ਹੈ ਅਤੇ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਔਰਤ ਅਤੇ ਹੋਰਾਂ ਤੋਂ ਲੜਕੇ ਨੂੰ ਗੈਰ ਕਾਨੂੰਨੀ ਹਿਰਾਸਤ ਵਿੱਚੋਂ ਰਿਹਾਅ ਕਰਨ ਲਈ ਜਬਰੀ ਤੌਰ ਉਤੇ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 347, 389, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਸੱਤ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ