ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਧਰਮਸੋਤ ਗ੍ਰਿਫਤਾਰ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਚੱਲ ਰਹੀ ਵਿਜੀਲੈਂਸ ਜਾਂਚ ਦੀ ਤਫਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਰੇਂਜ ਦੇ ਪੁਲਿਸ ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕਰਕੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਧਰਮਸੋਤ ਗ੍ਰਿਫਤਾਰ
Follow Us
tv9-punjabi
| Published: 07 Feb 2023 09:52 AM
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਦੀ ਰਾਤ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਚੱਲ ਰਹੀ ਵਿਜੀਲੈਂਸ ਜਾਂਚ ਦੀ ਤਫਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਰੇਂਜ ਦੇ ਪੁਲਿਸ ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕਰਕੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 01 ਮਾਰਚ 2016 ਤੋਂ 31 ਮਾਰਚ 2022 ਤੱਕ ਦੀ ਕੀਤੀ ਪੜਤਾਲ ਦੌਰਾਨ ਉਪਰੋਕਤ ਸਾਬਕਾ ਮੰਤਰੀ ਅਤੇ ਉਸ ਦੇ ਪਰਿਵਾਰ ਦੀ ਆਮਦਨ 2,37,12,596.48/- ਰੁਪਏ ਸੀ ਜਦਕਿ ਖਰਚਾ 8,76,30,888.87/- ਰੁਪਏ ਸੀ ਜੋ ਕਿ 6,39,18,292.39/- ਰੁਪਏ ਵੱਧ ਸੀ। ਭਾਵ ਉਸ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਨਾਲੋਂ 269 ਪ੍ਰਤੀਸ਼ਤ ਵੱਧ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸਾਬਕਾ ਮੰਤਰੀ ਦੀ ਹੋਰ ਜਾਇਦਾਦ ਦਾ ਪਤਾ ਲਗਾਉਣ ਲਈ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਸਾਧੂ ਸਿੰਘ ਧਰਮਸੋਤ ਨੂੰ ਭਲਕੇ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਸਕਾਲਰਸ਼ਿਪ ਘੁਟਾਲੇ ‘ਚ ਵੀ ਜ਼ਮਾਨਤ ‘ਤੇ ਹਨ

ਬੀਤੇ ਸਾਲ ਵੀ 2022 ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਜੂਨ 2022 ਵਿੱਚ ਧਰਮਸੋਤ ਨੂੰ ਵਜ਼ੀਫ਼ਾ ਘੁਟਾਲੇ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਘਪਲਾ 60 ਕਰੋੜ ਤੋਂ ਵੱਧ ਦਾ ਹੈ। ਉਨ੍ਹਾਂ ‘ਤੇ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਦੇ ਮੁੱਖ ਮੰਤਰੀ ਹੁੰਦਿਆਂ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੂੰ ਦਿੱਤੇ ਗਏ ਵਜ਼ੀਫੇ ‘ਚ ਬੇਨਿਯਮੀਆਂ ਦੇ ਦੋਸ਼ ਲੱਗੇ ਸਨ। ਦੱਸ ਦੇਈਏ ਕਿ ਕੈਪਟਨ ਸਰਕਾਰ ਵੇਲੇ ਹੀ ਧਰਮਸੋਤ ‘ਤੇ ਇਹ ਦੋਸ਼ ਲੱਗੇ ਸਨ ਪਰ ਤਤਕਾਲੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਉਸ ਨੂੰ ਪਿਛਲੇ ਸਾਲ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ ਪਰ ਬਾਅਦ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ। ਦੋ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਐਲਾਨ ਕੀਤਾ ਸੀ ਕਿ ਵਜ਼ੀਫਾ ਘੁਟਾਲੇ ਦੇ ਦੋਸ਼ੀ ਸਲਾਖਾਂ ਪਿੱਛੇ ਹੋਣਗੇ ਅਤੇ ਉਨ੍ਹਾਂ ਤੋਂ ਇਕ-ਇਕ ਪੈਸਾ ਵਸੂਲਿਆ ਜਾਵੇਗਾ।

ਤਿੰਨ ਮੰਤਰੀ ਸਲਾਖਾਂ ਪਿੱਛੇ, ਇਕ ਜ਼ਮਾਨਤ ‘ਤੇ

ਪੰਜਾਬ ‘ਚ ‘ਆਪ’ ਦੀ ਸਰਕਾਰ ਆਉਣ ਤੋਂ ਬਾਅਦ ਸਾਬਕਾ ਕਾਂਗਰਸ ਸਰਕਾਰ ਦੇ ਤਿੰਨ ਮੰਤਰੀ ਸਾਧੂ ਸਿੰਘ ਧਰਮਸੋਤ, ਭਾਰਤ ਭੂਸ਼ਣ ਆਸ਼ੂ ਅਤੇ ਸੁੰਦਰ ਸ਼ਾਮ ਅਰੋੜਾ ਸਲਾਖਾਂ ਪਿੱਛੇ ਹਨ, ਜਦਕਿ ਸੰਗਤ ਸਿੰਘ ਗਿਲਜੀਆਂ ਨੂੰ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ। ਕੁਝ ਹੋਰ ਸਾਬਕਾ ਮੰਤਰੀਆਂ ਖਿਲਾਫ ਵੀ ਜਾਂਚ ਚੱਲ ਰਹੀ ਹੈ। ਇਸ ਵਿੱਚ ਅਕਾਲੀ ਸਰਕਾਰ ਦੇ ਸਾਬਕਾ ਮੰਤਰੀ ਵੀ ਸ਼ਾਮਲ ਹਨ।

ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ...
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ...
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ...
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ...
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ...
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?...
NCSL Summit ਵਿੱਚ ਪਹੁੰਚਿਆ ਭਾਰਤ ਦਾ ਸਭ ਤੋਂ ਵੱਡਾ ਵਿਧਾਨਕ ਵਫ਼ਦ, ਵਿਸ਼ਵਵਿਆਪੀ ਮੁੱਦਿਆਂ 'ਤੇ ਹੋਈ ਚਰਚਾ
NCSL Summit ਵਿੱਚ ਪਹੁੰਚਿਆ ਭਾਰਤ ਦਾ ਸਭ ਤੋਂ ਵੱਡਾ ਵਿਧਾਨਕ ਵਫ਼ਦ, ਵਿਸ਼ਵਵਿਆਪੀ ਮੁੱਦਿਆਂ 'ਤੇ ਹੋਈ ਚਰਚਾ...
Himachal Weather: ਬੱਦਲ ਫਟਣ ਨਾਲ ਕਿੰਨੌਰ ਵਿੱਚ ਹੜ੍ਹ ਵਰਗ੍ਹੇ ਹਾਲਾਤ, NH-5 ਬੰਦ; ਭਾਰੀ ਮੀਂਹ ਦੀ ਚੇਤਾਵਨੀ
Himachal Weather: ਬੱਦਲ ਫਟਣ ਨਾਲ ਕਿੰਨੌਰ ਵਿੱਚ ਹੜ੍ਹ ਵਰਗ੍ਹੇ ਹਾਲਾਤ, NH-5 ਬੰਦ; ਭਾਰੀ ਮੀਂਹ ਦੀ ਚੇਤਾਵਨੀ...
Mohali Blast: ਮੁਹਾਲੀ ਦੇ ਆਕਸੀਜਨ ਪਲਾਂਟ 'ਚ ਧਮਾਕਾ, ਸਿਲੰਡਰ ਫਟਣ ਨਾਲ 2 ਦੀ ਮੌਤ, 3 ਜਖ਼ਮੀ
Mohali Blast: ਮੁਹਾਲੀ ਦੇ ਆਕਸੀਜਨ ਪਲਾਂਟ 'ਚ ਧਮਾਕਾ, ਸਿਲੰਡਰ ਫਟਣ ਨਾਲ 2 ਦੀ ਮੌਤ, 3 ਜਖ਼ਮੀ...