7 ਦਿਨਾਂ ਦੇ ਵਿਜੀਲੈਂਸ ਰਿਮਾਂਡ ‘ਤੇ ਮਜੀਠਿਆ, 2 ਜੁਲਾਈ ਨੂੰ ਮੁੜ ਸੁਣਵਾਈ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠਿਆ ਨੂੰ ਵਿਜੀਲੈਂਸ ਨੇ ਕੱਲ੍ਹ ਹਿਰਾਸਤ 'ਚ ਲਿਆ। ਇਸ ਤੋਂ ਬਾਅਦ ਵਿਜੀਲੈਂਸ ਨੇ ਉਨ੍ਹਾਂ ਨੂੰ ਮੋਹਾਲੀ ਕੋਰਟ 'ਚ ਪੇਸ਼ ਕੀਤਾ, ਜਿੱਥੇ ਕੋਰਟ ਨੇ ਉਨ੍ਹਾਂ ਨੂੰ 7 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਮਜੀਠਿਆ ਨੂੰ ਹੁਣ 2 ਜੁਲਾਈ ਨੂੰ ਮੁੜ ਪੇਸ਼ ਕੀਤਾ ਜਾਵੇਗਾ। ਰਿਮਾਂਡ ਦੌਰਾਨ ਵਿਜੀਲੈਂਸ ਜਾਂਚ ਤੋਂ ਬਾਅਦ ਕਈ ਵੱਡੇ ਖੁਲਾਸੇ ਕਰ ਸਕਦੀ ਹੈ।

ਅੱਜ ਯਾਨੀ 26 ਜੂਨ ਨੂੰ, ਵਿਜੀਲੈਂਸ ਨੇ ਹਿਰਾਸਤ ‘ਚ ਲਏ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠਿਆ ਨੂੰ ਮੋਹਾਲੀ ਕੋਰਟ ‘ਚ ਪੇਸ਼ ਕੀਤਾ। ਸੁਣਵਾਈ ਤੋਂ ਬਾਅਦ ਕੋਰਟ ਨੇ ਉਨ੍ਹਾਂ ਨੂੰ 7 ਦਿਨਾਂ ਦੇ ਵਿਜੀਲੈਂਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਉਨ੍ਹਾਂ ਦੀ ਅਗਲੀ ਪੇਸ਼ੀ 2 ਜੁਲਾਈ ਨੂੰ ਹੋਵੇਗੀ। ਦੱਸ ਦੇਈਏ ਕਿ ਬਿਕਰਮ ਮਜੀਠਿਆ ਦੀ ਅੰਮ੍ਰਿਤਸਰ ਤੇ ਚੰਡੀਗੜ੍ਹ ਰਿਹਾਇਸ਼ ‘ਤੇ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਰੇਡ ਕੀਤੀ ਸੀ। ਮਜੀਠਿਆ ਆਪਣੀ ਅੰਮ੍ਰਿਤਸਰ ਵਾਲੀ ਰਿਹਾਇਸ਼ ‘ਚ ਮੌਜੂਦ ਸਨ, ਜਿੱਥੋ ਵਿਜੀਲੈਂਸ ਨੇ ਉਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਹਿਰਾਸਤ ‘ਚ ਲਿਆ।
ਉੱਥੇ ਹੀ ਅੱਜ ਕੋਰਟ ‘ਚ ਪੇਸ਼ੀ ਤੋਂ ਬਾਅਦ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ, ਫੈਰੀ ਸੋਫਤ ਨੇ ਮੀਡੀਆ ਨਾਲ ਗੱਲਬਾਤ ਕਰਦੇ ਮਜੀਠਿਆ ਮਾਮਲੇ ‘ਚ ਕਈ ਵੱਡੇ ਖੁਲਾਸੇ ਕੀਤੇ। ਉਨ੍ਹਾਂ ਦੱਸਿਆ ਕਿ ਅਸੀਂ 540 ਕਰੋੜ ਦੀ ਵਿੱਤੀ ਗੜਬੜੀ ਦਾ ਪਤਾ ਲਗਾਇਆ ਸੀ, ਜਿਸ ਦੇ ਅੱਜ ਹਰ ਤੱਥ ਨੂੰ ਪੇਸ਼ ਕੀਤਾ ਗਿਆ ਕਿ ਇਹ ਪੈਸੇ ਕਿੱਥੋਂ-ਕਿੱਥੋਂ ਆਇਆ। ਉਨ੍ਹਾਂ ਦੱਸਿਆ ਕਿ ਮਜੀਠਿਆ ਤੋਂ 161 ਕਰੋੜ ਦੀ ਆਮਦਨ ਦਾ ਪਤਾ ਚੱਲਿਆ ਹੈ, ਜਿਸ ਦਾ ਕੋਈ ਰਿਕਾਰਡ ਨਹੀਂ। ਇਸ ਤੋਂ ਬਾਅਦ 236 ਕਰੋੜ ਰੁਪਏ ਦੀ ਹੇਰਾ-ਫੇਰੀ ਦੇਖੀ ਗਈ। ਉਨ੍ਹਾਂ ਨੇ ਦੱਸਿਆ ਕਿ ਸਾਈਪ੍ਰਸ ਦੀ ਕੰਪਨੀ ਨਾਲ ਵੀ ਉਨ੍ਹਾਂ ਦਾ ਲੈਣ ਦੇਣ ਦੇਖਿਆ ਗਿਆ।
ਕੀ ਹੈ ਪੂਰਾ ਮਾਮਲਾ?
ਦਰਅਸਲ, ਵਿਜੀਲੈਂਸ ਬਿਊਰੋ ਨੇ ਕੱਲ੍ਹ ਯਾਨੀ 25 ਜੂਨ ਨੂੰ ਮਜੀਠਿਆ ਦੀਆਂ ਦੋ ਰਿਹਾਇਸ਼ਾਂ ‘ਤੇ ਛਾਪੇਮਾਰੀ ਕੀਤੀ ਸੀ। ਵਿਜੀਲੈਂਸ ਕਾਰਵਾਈ ਤੋਂ ਬਾਅਦ ਹੁਣ ਤੱਕ ਸਾਹਮਣੇ ਆਈ ਜਾਣਕਾਰੀ ਅਨੁਸਾਰ ਕਰੀਬ 540 ਕਰੋੜ ਰੁਪਏ ਦੀ ਵਿੱਤੀ ਗੜਬੜੀ ਦੇਖੀ ਗਈ। ਬਿਕਰਮ ਸਿੰਘ ਮਜੀਠੀਆ ਵੱਲੋਂ 2007 ਤੋਂ 2009 ਦਰਮਿਆਨ 161 ਕਰੋੜ ਰੁਪਏ ਦੇ ਨਕਦ ਲੈਣ-ਦੇਣ ਦੇ ਦਸਤਾਵੇਜ਼ ਮਿਲੇ ਹਨ। ਇਸ ਸਮੇਂ ਦੌਰਾਨ, ਵਿਦੇਸ਼ੀ ਕੰਪਨੀਆਂ ਤੋਂ ਪੈਸੇ ਦੇ ਲੈਣ-ਦੇਣ ਦਾ ਖੁਲਾਸਾ ਕੀਤਾ ਗਿਆ ਹੈ।
ਵਿਜੀਲੈਂਸ ਨੇ ਪਾਇਆ ਹੈ ਕਿ ਇਸ ਵਿੱਚੋਂ 236 ਕਰੋੜ ਰੁਪਏ ਉਨ੍ਹਾਂ ਨੇ ਵਿਦੇਸ਼ੀ ਕੰਪਨੀਆਂ ਵਿੱਚ ਨਿਵੇਸ਼ ਕੀਤੇ ਗਏ ਸਨ। ਇਸ ਦਾ ਕੋਈ ਜਾਇਜ਼ ਸਰੋਤ ਨਹੀਂ ਮਿਲਿਆ ਹੈ ਅਤੇ ਨਾ ਹੀ ਇਸ ਸੰਬੰਧੀ ਕੋਈ ਤਸੱਲੀਬਖਸ਼ ਜਵਾਬ ਦਿੱਤਾ ਗਿਆ ਹੈ। ਵਿਜੀਲੈਂਸ ਨੇ ਕਿਹਾ ਹੈ ਕਿ ਉਨ੍ਹਾਂ ਕੋਲ ਇਸ ਗੱਲ ਦੇ ਸਬੂਤ ਹਨ ਕਿ ਜਦੋਂ ਉਹ ਕੈਬਨਿਟ ਮੰਤਰੀ ਸੀ ਤਾਂ ਉਨ੍ਹਾਂ ਨੇ ਗੈਰ-ਕਾਨੂੰਨੀ ਦੌਲਤ ਇਕੱਠੀ ਕੀਤੀ ਸੀ ਅਤੇ ਸ਼ੈੱਲ ਕੰਪਨੀਆਂ ਵਿੱਚ ਵੱਡੀ ਰਕਮ ਦਾ ਨਿਵੇਸ਼ ਕੀਤਾ ਗਿਆ ਸੀ।
ਵਿਜੀਲੈਂਸ ਨੇ ਬਿਕਰਮ ਮਜੀਠੀਆ ਦੇ ਘਰੋਂ 29 ਮੋਬਾਈਲ ਫੋਨ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਜ਼ਬਤ ਕੀਤੇ ਹਨ। ਐਸਐਸਪੀ ਲਖਬੀਰ ਸਿੰਘ ਦੀ ਅਗਵਾਈ ਹੇਠ ਵਿਜੀਲੈਂਸ ਟੀਮ ਬੁੱਧਵਾਰ ਸਵੇਰੇ ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ਸਥਿਤ ਮਜੀਠੀਆ ਦੇ ਘਰ ਪਹੁੰਚੀ। ਇਸ ਦੌਰਾਨ ਮਜੀਠੀਆ ਦੀ ਵਿਜੀਲੈਂਸ ਟੀਮ ਨਾਲ ਬਹਿਸ ਵੀ ਹੋਈ। ਜਿਸ ਦੀਆਂ ਵੀਡੀਓਜ਼ ਮਜੀਠੀਆ ਨੇ ਸੋਸ਼ਲ ਮੀਡੀਆ ਤੇ ਜਾਰੀ ਕੀਤੀਆਂ ਸਨ।
ਇਹ ਵੀ ਪੜ੍ਹੋ
ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਮਜੀਠੀਆ ਵਿਰੁੱਧ 2021 ਦੇ ਡਰੱਗ ਕੇਸ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ਦੇ ਸਬੰਧ ਵਿੱਚ ਅਕਾਲੀ ਆਗੂ ਨੂੰ ਕਈ ਵਾਰ ਤਲਬ ਕੀਤਾ ਗਿਆ ਸੀ ਅਤੇ ਪੁੱਛਗਿੱਛ ਵੀ ਕੀਤੀ ਗਈ ਸੀ। ਇਸ ਸਾਲ ਮਾਰਚ ਵਿੱਚ, ਐਸਆਈਟੀ ਟੀਮ ਨੇ ਦਾਅਵਾ ਕੀਤਾ ਸੀ ਕਿ ਉਸਨੇ ਮਜੀਠੀਆ ਅਤੇ ਉਸਦੇ ਪਰਿਵਾਰ ਨਾਲ ਜੁੜੀਆਂ ਕੰਪਨੀਆਂ ਵਿੱਚ ਸ਼ੱਕੀ ਵਿੱਤੀ ਲੈਣ-ਦੇਣ ਦਾ ਪਤਾ ਲਗਾਇਆ ਹੈ।